ਚੰਡੀਗੜ੍ਹ : ''ਜਸਟਿਸ ਜ਼ੋਰਾ ਸਿੰਘ'' ਦੇ ਬੇਅਦਬੀ ਕਾਂਡ ''ਤੇ ਅਹਿਮ ਖੁਲਾਸੇ

01/09/2019 7:11:09 PM

ਚੰਡੀਗੜ੍ਹ : ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਜਸਟਿਸ (ਰਿਟਾ.) ਜ਼ੋਰਾ ਸਿੰਘ ਨੇ ਬੇਅਦਬੀ ਅਤੇ ਗੋਲੀਕਾਂਡ ਸਬੰਧੀ ਅਹਿਮ ਖੁਲਾਸੇ ਕੀਤੇ ਹਨ। ਆਮ ਆਦਮੀ ਪਾਰਟੀ ਵਲੋਂ ਇੱਥੇ ਰੱਖੀ ਗਈ ਪ੍ਰੈਸ ਕਾਨਫਰੰਸ ਦੌਰਾਨ ਸੀਨੀਅਰ ਆਗੂ ਅਮਨ ਅਰੋੜਾ ਨੇ ਦੱਸਿਆ ਕਿ ਕਿਵੇਂ ਅਕਾਲੀਆਂ ਨੇ ਬੇਅਦਬੀ ਮਾਮਲਿਆਂ 'ਤੇ ਆਪਣੇ ਹੀ ਬਣਾਏ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਤੱਕ ਨਹੀਂ ਲਈ ਅਤੇ ਅੱਗਿਓਂ ਕਾਂਗਰਸ ਪਾਰਟੀ ਨੇ ਵੀ ਇਸ ਰਿਪੋਰਟ ਵੱਲ ਕੋਈ ਧਿਆਨ ਨਹੀਂ ਦਿੱਤਾ। ਰਿਟਾ. ਜਸਟਿਸ ਜ਼ੋਰਾ ਸਿੰਘ ਨੇ ਦੱਸਿਆ ਕਿ ਜਾਂਚ ਟੀਮ ਦੇ ਅਧਿਕਾਰੀਆਂ ਨੇ ਬੇਅਦਬੀ ਕਾਂਡ ਦੇ ਸ਼ੱਕੀ ਵਿਅਕਤੀਆਂ ਤੋਂ ਕੋਈ ਪੁੱਛਗਿੱਛ ਨਹੀਂ ਕੀਤੀ, ਜਿਸ ਕਾਰਨ ਸਹੀ ਨਤੀਜੇ ਸਾਹਮਣੇ ਨਹੀਂ ਆ ਸਕੇ। ਉਨ੍ਹਾਂ ਨੇ ਇਨ੍ਹਾਂ ਵਿਅਕਤੀਆਂ ਦੇ ਨਾਂ ਰਾਜਵਿੰਦਰ ਸਿੰਘ, ਸੂਬੇਦਾਰ ਗੁਰਜੰਟ ਸਿੰਘ, ਹਰਦੇਵ ਸਿੰਘ, ਗ੍ਰੰਥੀ ਰਣਜੀਤ ਸਿੰਘ, ਗੋਰਾ ਸਿੰਘ ਅਤੇ ਟੇਲਰ ਮਾਸਟਰ ਦੱਸੇ ਹਨ। 
ਅਮਨ ਅਰੋੜਾ ਨੇ ਦੱਸਿਆ ਕਿ ਜ਼ੋਰਾ ਸਿੰਘ ਅਕਾਲੀਆਂ ਦੀ ਸਰਕਾਰ ਸਮੇਂ 5 ਘੰਟਿਆਂ ਤੱਕ ਮੁੱਖ ਮੰਤਰੀ ਦਫਤਰ ਦੇ ਬਾਹਰ ਰਿਪੋਰਟ ਲੈ ਕੇ ਬੈਠੇ ਰਹੇ ਸਨ ਪਰ ਉਨ੍ਹਾਂ ਦੀ ਰਿਪੋਰਟ ਲੈਣ ਕੋਈ ਨਹੀਂ ਆਇਆ ਅਤੇ ਅਖੀਰ 'ਚ ਉਨ੍ਹਾਂ ਨੇ ਆਪਣੀ ਰਿਪੋਰਟ ਇਕ ਚਪੜਾਸੀ ਨੂੰ ਦਿੱਤੀ ਸੀ। ਉਨ੍ਹਾਂ ਬੇਅਦਬੀ ਮਾਮਲਿਆਂ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

Babita

This news is Content Editor Babita