''ਕੁੰਵਰ'' ਦੇ ਹੱਕ ''ਚ ਨਿੱਤਰੀ ''ਆਪ'', ਚੋਣ ਕਮਿਸ਼ਨਰ ਨੂੰ ਦਿੱਤੀ ਚਿਤਾਵਨੀ
Wednesday, Apr 10, 2019 - 04:26 PM (IST)

ਚੰਡੀਗੜ੍ਹ (ਮਨਮੋਹਨ) : ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਬਦਲੀ ਦੇ ਮਾਮਲੇ 'ਚ ਕਾਂਗਰਸ ਤੋਂ ਬਾਅਦ ਆਮ ਆਦਮੀ ਪਾਰਟੀ ਵੀ ਉਨ੍ਹਾਂ ਦੇ ਹੱਕ 'ਚ ਨਿਤਰ ਆਈ ਹੈ। ਪਾਰਟੀ ਦੇ ਇਕ ਵਫਦ ਵਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਗਈ ਹੈ ਕਿ ਕੁੰਵਰ ਖਿਲਾਫ ਕੀਤੀ ਗਈ ਕਾਰਵਾਈ 'ਤੇ ਇਕ ਵਾਰ ਫਿਰ ਝਾਤ ਪਾਈ ਜਾਵੇ ਕਿਉਂਕਿ ਪਾਰਟੀ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੀ ਕਾਰਵਾਈ ਇਕ ਈਮਾਨਦਾਰ ਅਧਿਕਾਰੀ ਖਿਲਾਫ ਗਲਤ ਹੈ। ਇਸ ਸਬੰਧੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਵਿਧਾਇਕ ਅਮਨ ਅਰੋੜਾ ਸਮੇਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਅਤੇ ਅਪੀਲ ਕੀਤੀ ਕਿ ਇਸ ਮਾਮਲੇ ਦੀ ਦੁਬਾਰਾ ਜਾਂਚ ਕੀਤੀ ਜਾਣੀ ਚਾਹੀਦੀ ਹੈ। ਨਾਲ ਹੀ ਪਾਰਟੀ ਵਲੋਂ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਇਸ ਮਾਮਲੇ 'ਚ ਦੁਬਾਰਾ ਜਾਂਚ ਨਹੀਂ ਕੀਤੀ ਗਈ ਤਾਂ ਉਹ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ।