ਚੰਡੀਗੜ੍ਹ ''ਚ ਅਨਮੋਲ ਗਗਨ ਮਾਨ ਤੇ ਮੀਤ ਹੇਅਰ ''ਤੇ ਭਾਜਪਾ ''ਤੇ ਵਿੰਨ੍ਹੇ ਨਿਸ਼ਾਨੇ
Wednesday, Nov 18, 2020 - 02:59 PM (IST)
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਆਗੂ ਮੀਤ ਹੇਅਰ ਅਤੇ ਅਨਮੋਲ ਗਗਨ ਮਾਨ ਨੇ ਇੱਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਪੰਜਾਬ ਵਿਸਥਾਰ ਨੂੰ ਲੈ ਕੇ ਖੂਬ ਨਿਸ਼ਾਨੇ ਵਿੰਨ੍ਹੇ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਭਾਜਪਾ ਨੂੰ ਪਹਿਲਾਂ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਨੀਆਂ ਚਾਹੀਦੀਆਂ ਹਨ ਕਿਉਂਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਜਿਹੜਾ ਕਿਸਾਨ ਅੱਜ ਸੜਕਾਂ 'ਤੇ ਰੁਲ੍ਹ ਰਿਹਾ ਹੈ, ਉਸ ਦੀਆਂ ਮੁਸ਼ਕਲਾਂ ਹੱਲ ਕਰਕੇ ਹੀ ਭਾਜਪਾ ਨੂੰ ਪੰਜਾਬ 'ਚ ਆਉਣਾ ਚਾਹੀਦਾ ਹੈ
। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਹੁਤ ਜ਼ੁਲਮ ਸਹਿ ਲਏ ਹਨ ਅਤੇ ਹੁਣ ਪੰਜਾਬ ਨੂੰ ਕਿਸੇ ਨੂੰ ਵੀ ਲੁੱਟਣ ਨਹੀਂ ਦਿੱਤਾ ਜਾਵੇਗਾ। ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ 'ਚ ਕਿਸਾਨਾਂ ਦਾ ਅੰਦੋਲਨ ਬਹੁਤ ਤੇਜ਼ ਹੋ ਚੁੱਕਾ ਹੈ ਅਤੇ ਸਮਾਂ ਰਹਿੰਦੇ ਪਾਰਟੀਆਂ ਨੂੰ ਸੰਭਲ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਤੇ ਅਜਿਹਾ ਨਾ ਹੋਵੇ ਕਿ ਇਹ ਅੰਦੋਲਨ ਕੋਈ ਹੋਰ ਰੂਪ ਹੀ ਲੈ ਲਵੇ। ਉਨ੍ਹਾਂ ਕਿਹਾ ਕਿ ਪੰਜਾਬੀ ਕੌਮ ਨਾ ਤਾਂ ਅੱਜ ਤੱਕ ਕਿਸੇ ਤੋਂ ਡਰੀ ਹੈ ਅਤੇ ਨਾ ਹੀ ਡਰੇਗੀ, ਸਗੋਂ ਹਰ ਮੁਸ਼ਕਲ ਦਾ ਡਟ ਕੇ ਸਾਹਮਣਾ ਕਰੇਗੀ।