''ਪੰਜਾਬ ’ਚ ‘ਆਪ’ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਜਲਦ ਕਰੇਗੀ ਐਲਾਨ''

01/02/2021 9:52:24 AM

ਅੰਮ੍ਰਿਤਸਰ (ਮਮਤਾ) : ਆਮ ਆਦਮੀ ਪਾਰਟੀ (ਆਪ) 2022 'ਚ ਪੰਜਾਬ 'ਚ ਮਜ਼ਬੂਤ ਸਰਕਾਰ ਬਣਾਏਗੀ। ਇਹ ਦਾਅਵਾ ‘ਆਪ’ ਪੰਜਾਬ ਦੇ ਨਵ-ਨਿਯੁਕਤ ਸਹਿ-ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਅਤੇ ਇਹ ਵੀ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਵੀ ਪੰਜਾਬ ਤੋਂ ਹੀ ਹੋਵੇਗਾ, ਜਿਸ ਦਾ ਐਲਾਨ ਜਲਦ ਹੀ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ 3 IPS ਅਫ਼ਸਰਾਂ ਨੂੰ ਦਿੱਤੀ ਤਰੱਕੀ, ਬਣਾਇਆ ਡੀ. ਜੀ. ਪੀ.

ਪਾਰਟੀ ਵਲੋਂ ਮਿਲੀ ਨਵੀਂ ਜ਼ਿੰਮੇਵਾਰੀ ਤੋਂ ਬਾਅਦ ਪਹਿਲੀ ਵਾਰ ਉਹ 2 ਦਿਨਾਂ ਪੰਜਾਬ ਦੌਰੇ ’ਤੇ ਪੁੱਜੇ ਹਨ। ‘ਗੁਰੂ ਦੀ ਨਗਰੀ’ ਅੰਮ੍ਰਿਤਸਰ ਪੁੱਜਣ ’ਤੇ ਸਭ ਤੋਂ ਪਹਿਲਾਂ ਰਾਘਵ ਚੱਢਾ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਤੀਰਥ ਅਸਥਾਨਾਂ ’ਤੇ ਨਤਮਸਤਕ ਹੋਏ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

ਇਹ ਵੀ ਪੜ੍ਹੋ : ਨਵੇਂ ਸਾਲ 'ਤੇ 'ਕੈਪਟਨ' ਦਾ ਪੰਜਾਬੀਆਂ ਨੂੰ ਖ਼ਾਸ ਸੁਨੇਹਾ, ਕਿਸਾਨਾਂ ਦੀ ਕੀਤੀ ਰੱਜ ਕੇ ਤਾਰੀਫ਼

ਗੱਲਬਾਤ ਦੌਰਾਨ ਰਾਘਵ ਚੱਢਾ ਨੇ ਦਾਅਵਾ ਕੀਤਾ ‘ਆਪ’ ਆਪਣੇ ਬਲਬੂਤੇ ’ਤੇ ਹੀ 2022 ਦੀ ਚੋਣ ਲੜੇਗੀ ਅਤੇ ਜਿੱਤ ਹਾਸਲ ਕਰੇਗੀ। ਇਸ ਮੌਕੇ ਸੰਸਦ ਮੈਂਬਰ ਭਗਵੰਤ ਮਾਨ , ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਉੱਪ ਨੇਤਾ ਸਰਬਜੀਤ ਕੌਰ ਮਾਣੂੰਕੇ , ਕੁਲਤਾਰ ਸਿੰਘ ਸੰਧਵਾਂ, ਮੀਤ ਹੇਅਰ, ਅਮਨ ਅਰੋੜਾ (ਸਾਰੇ ਵਿਧਾਇਕ), ਪ੍ਰੋ. ਬਲਜਿੰਦਰ ਕੌਰ ਅਤੇ ਰੁਪਿੰਦਰ ਰੂਬੀ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : 51 ਲੱਖ ਦੀ 'ਮੱਝ' ਵਿਕਣ ਤੇ ਕਿਸਾਨ ਅੰਦੋਲਨ ’ਚ ਲਾਏ ਲੰਗਰ ਦਾ ਹੈਰਾਨੀਜਨਕ ਸੱਚ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ‘ਆਪ’ 'ਚ ਸ਼ਾਮਲ ਹੋਣ ਦੇ ਚਰਚਿਆਂ ’ਤੇ ਜਦੋਂ ਚੱਢਾ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਜਾਣਕਾਰੀ ਨਹੀਂ ਹੈ। ਉਲਟਾ ਉਨ੍ਹਾਂ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਹ ਪੁੱਛ ਕੇ ਦੱਸਣ ਕਿ ਕੀ ਉਹ ਇੱਥੇ ਆਉਣਾ ਚਾਹੁੰਦੇ ਹਨ, ਤਾਂ ਹੀ ਉਹ ਇਸ ਸਬੰਧੀ ਕੋਈ ਜਵਾਬ ਦੇਣਗੇ।
ਨੋਟ : ਇਸ ਖ਼ਬਰ ਸਬੰਧੀ ਦਿਓ ਆਪਣੀ ਰਾਏ

 

Babita

This news is Content Editor Babita