ਪੰਜਾਬ ''ਚ ਨਗਰ ਕੌਂਸਲ ਚੋਣਾਂ ਲਈ ''ਆਪ'' ਨੇ ਕੱਸੀ ਕਮਰ, 22 ਜ਼ਿਲ੍ਹਿਆਂ ''ਚ ਕਮੇਟੀਆਂ ਦਾ ਕੀਤਾ ਗਠਨ

Tuesday, Jan 05, 2021 - 02:01 PM (IST)

ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਹੋਣ ਵਾਲੀਆਂ ਨਗਰ ਨਿਗਮ ਤੇ ਮਿਊਂਸਪਲ ਕਮੇਟੀਆਂ ਦੀਆਂ ਚੋਣਾਂ ਲਈ ਪੰਜਾਬ ਦੇ 22 ਜ਼ਿਲ੍ਹਿਆਂ ’ਚ ਚੋਣਾਂ ਸਬੰਧੀ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ ਦੀਆਂ 'ਗਰੀਬ' ਧੀਆਂ ਨੂੰ ਸਰਕਾਰ ਨੇ ਦਿੱਤੀ ਖ਼ੁਸ਼ਖ਼ਬਰੀ, ਦਲਿਤ ਨੌਜਵਾਨਾਂ ਦੇ ਕਰਜ਼ੇ ਸਬੰਧੀ ਵੀ ਅਹਿਮ ਐਲਾਨ

ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ 'ਚ ਪਾਰਟੀ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਅਤੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਗਠਿਤ ਕੀਤੀਆਂ ਗਈਆਂ ਕਮੇਟੀਆਂ ਇਨ੍ਹਾਂ ਚੋਣਾਂ ਲਈ ਯੋਗ ਉਮੀਦਵਾਰਾਂ ਦੀ ਚੋਣ ਕਰਨਗੀਆਂ।

ਇਹ ਵੀ ਪੜ੍ਹੋ : ਫਿਰੋਜ਼ਪੁਰ 'ਚ ਸ਼ਰੇਆਮ ਗੁੰਡਾਗਰਦੀ, ਤਾਬੜਤੋੜ ਗੋਲੀਆਂ ਚਲਾ ਕਤਲ ਕੀਤਾ ਨੌਜਵਾਨ

ਜਰਨੈਲ ਸਿੰਘ ਨੇ ਕਿਹਾ ਕਿ ਪਾਰਟੀ ਚੋਣ ਨਿਸ਼ਾਨ ’ਤੇ ਚੋਣ ਲੜਦੇ ਹੋਏ ਲੋਕਾਂ ਨੂੰ ਰਵਾਇਤੀ ਪਾਰਟੀਆਂ ਦਾ ਬਦਲ ਦਿੰਦੇ ਹੋਏ ਈਮਾਨਦਾਰ, ਪੜ੍ਹੇ-ਲਿਖੇ ਤੇ ਯੋਗ ਉਮੀਦਵਾਰ ਦਿੱਤੇ ਜਾਣਗੇ, ਜੋ ਆਮ ਲੋਕਾਂ 'ਚੋਂ ਹੋਣਗੇ ਅਤੇ ਲੋਕਾਂ ਲਈ ਕੰਮ ਕਰਨਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


Babita

Content Editor

Related News