ਰਾਜਪਾਲ ਦੇ ਭਾਸ਼ਣ ''ਤੇ ਚਰਚਾ ਤੋਂ ਪਹਿਲਾਂ ''ਆਪ'' ਨੇ ਘੇਰੀ ਕੈਪਟਨ ਸਰਕਾਰ, ਲਾਏ ਗੰਭੀਰ ਦੋਸ਼

03/02/2021 10:28:39 AM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਦੂਜਾ ਦਿਨ ਹੈ। ਅੱਜ ਸਦਨ 'ਚ ਰਾਜਪਾਲ ਦੇ ਭਾਸ਼ਣ 'ਤੇ ਚਰਚਾ ਕੀਤੀ ਜਾਵੇਗੀ। ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਸੰਬੋਧਨ ਕਰਦਿਆਂ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਜਪਾਲ ਵੱਲੋਂ ਬੀਤੇ ਦਿਨ ਦਿੱਤੇ ਭਾਸ਼ਣ 'ਚ ਕਾਂਗਰਸ ਪਾਰਟੀ ਦੇ ਹੀ ਸੋਹਲੇ ਗਾਏ ਗਏ।

ਇਹ ਵੀ ਪੜ੍ਹੋ : ਭਾਜਪਾ ਦੇ ਸਾਬਕਾ ਕੌਂਸਲਰ ਘਰੋਂ ਮਿਲਿਆ ਨਸ਼ੇ ਦੀਆਂ ਗੋਲੀਆਂ ਦਾ ਜ਼ਖ਼ੀਰਾ, ਪੁਲਸ ਅੱਜ ਕਰੇਗੀ ਵੱਡਾ ਖ਼ੁਲਾਸਾ

PunjabKesari

ਉਨ੍ਹਾਂ ਕਿਹਾ ਕਿ ਦੇਸ਼ 'ਚ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਭਾਸ਼ਣ 'ਚ ਲਿਖਿਆ ਜ਼ਰੂਰ ਗਿਆ ਹੈ ਪਰ ਰਾਜਪਾਲ ਵੱਲੋਂ ਉਸ ਨੂੰ ਪੜ੍ਹਨ ਤੋਂ ਇਨਕਾਰ ਕਰ ਦਿੱਤਾ ਗਿਆ, ਜੋ ਕਿ ਬੇਹੱਦ ਅਫ਼ਸੋਸ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਕੁੱਝ ਹੀ ਮਿੰਟਾਂ 'ਚ ਆਪਣਾ ਭਾਸ਼ਣ ਪੜ੍ਹ ਕੇ ਚਲੇ ਗਏ, ਜਿਸ ਤੋਂ ਪਤਾ ਲੱਗਦਾ ਹੈ ਕਿ ਕੈਪਟਨ ਸਰਕਾਰ ਵੀ ਦੇਸ਼ ਦੀ ਮੋਦੀ ਸਰਕਾਰ ਨਾਲ ਮਿਲੀ ਹੋਈ ਹੈ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਪੰਜਾਬ 'ਚ 'ਨਕਲੀ ਸ਼ਰਾਬ' ਵੇਚਣ ਵਾਲੇ ਹੁਣ ਨਹੀਂ ਬਚਣਗੇ, ਮਿਲ ਸਕਦੀ ਹੈ ਮੌਤ ਦੀ ਸਜ਼ਾ

ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਰੇਕ ਮਸਲੇ 'ਤੇ ਪੰਜਾਬ ਦੀ ਕੈਪਟਨ ਸਰਕਾਰ ਰਾਜਪਾਲ ਕੋਲੋਂ ਝੂਠ ਬੁਲਵਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ 'ਚ ਅੱਜ ਹਰ ਮਸਲੇ 'ਤੇ ਗੱਲ ਲਈ ਸਰਕਾਰ ਕੋਲੋਂ ਜਵਾਬ ਮੰਗਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਵੱਲੋਂ ਸ਼ੋਰ ਪ੍ਰਦੂਸ਼ਣ ਅਤੇ ਅਵਾਰਾ ਪਸ਼ੂਆਂ ਦਾ ਮੁੱਦਾ ਚੁੱਕਿਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਘੇਰਨ ਜਾਂਦੇ 'ਅਕਾਲੀਆਂ' 'ਤੇ ਪੁਲਸ ਨੇ ਵਰ੍ਹਾਈਆਂ ਡਾਂਗਾਂ, ਹਿਰਾਸਤ 'ਚ ਲਿਆ

ਉਨ੍ਹਾਂ ਕਿਹਾ ਕਿ ਸ਼ੋਰ ਪ੍ਰਦੂਸ਼ਣ ਕਾਰਨ ਇਮਤਿਹਾਨ ਦੇ ਰਹੇ ਬੱਚਿਆਂ ਨੂੰ ਸਮੱਸਿਆ ਆ ਰਹੀ ਹੈ, ਜਦੋਂ ਕਿ ਅਵਾਰਾ ਪਸ਼ੂਆਂ ਕਾਰਨ ਹਰ ਸਾਲ ਵੱਡੀ ਗਿਣਤੀ 'ਚ ਮੌਤਾਂ ਹੋ ਰਹੀਆਂ ਹਨ ਅਤੇ ਫ਼ਸਲਾਂ ਦਾ ਨੁਕਸਾਨ ਹੋ ਰਿਹਾ ਹੈ। ਅਮਨ ਅਰੋੜਾ ਨੇ ਕਿਹਾ ਕਿ ਮਾਈਨਿੰਗ ਦਾ ਮੁੱਦਾ ਵੀ ਵਿਧਾਨ ਸਭਾ 'ਚ ਜ਼ੋਰ-ਸ਼ੋਰ ਨਾਲ ਚੁੱਕਿਆ ਜਾਵੇਗਾ।
ਨੋਟ : ਰਾਜਪਾਲ ਦੇ ਭਾਸ਼ਣ 'ਤੇ ਚਰਚਾ ਤੋਂ ਆਮ ਆਦਮੀ ਪਾਰਟੀ ਵੱਲੋਂ ਚੁੱਕੇ ਸਵਾਲਾਂ ਬਾਰੇ ਦਿਓ ਰਾਏ


Babita

Content Editor

Related News