''ਆਪ'' ਨੂੰ ਵੱਡੀ ਕਾਮਯਾਬੀ, ਸਾਬਕਾ ਸਿਵਲ ਅਧਿਕਾਰੀ ਤੇ ਅੰਤਰਰਾਸ਼ਟਰੀ ਖਿਡਾਰੀ ਪਾਰਟੀ ''ਚ ਸ਼ਾਮਲ

Tuesday, Apr 13, 2021 - 11:02 AM (IST)

''ਆਪ'' ਨੂੰ ਵੱਡੀ ਕਾਮਯਾਬੀ, ਸਾਬਕਾ ਸਿਵਲ ਅਧਿਕਾਰੀ ਤੇ ਅੰਤਰਰਾਸ਼ਟਰੀ ਖਿਡਾਰੀ ਪਾਰਟੀ ''ਚ ਸ਼ਾਮਲ

ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ ਦਾ ਕਾਫ਼ਲਾ ਪੰਜਾਬ ਵਿਚ ਹਰ ਰੋਜ਼ ਵੱਧਦਾ ਜਾ ਰਿਹਾ ਹੈ। ਬੀਤੇ ਦਿਨ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਸਾਬਕਾ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ, ਅੰਤਰਰਾਸ਼ਟਰੀ ਦੌੜਾਕ ਅਤੇ ਆਰਮੀ ਮੈਨ ਹਰਮਿੰਦਰ ਸਿੰਘ ਅਤੇ ਸਮਾਜ ਸੇਵੀ ਬਲਜਿੰਦਰ ਸਿੰਘ ਢਿੱਲੋਂ ਪਾਰਟੀ ਵਿਚ ਸ਼ਾਮਲ ਹੋਏ।

ਇਹ ਵੀ ਪੜ੍ਹੋ : ਝੁੱਗੀ-ਝੌਂਪੜੀ 'ਚ ਰਹਿੰਦੇ ਲੋਕਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਮਿਲੇਗਾ ਮਾਲਕਾਨਾ ਹੱਕ

ਪਾਰਟੀ ਦੇ ਮੁੱਖ ਦਫ਼ਤਰ ਵਿਚ ‘ਆਪ’ ਦੇ ਸੀਨੀਅਰ ਨੇਤਾ ਅਤੇ ਵਿਧਾਨ ਸਭਾ ਪੰਜਾਬ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਉਕਤ ਆਗੂਆਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ।

ਇਹ ਵੀ ਪੜ੍ਹੋ : ਨੂੰਹ-ਪੁੱਤਾਂ ਤੋਂ ਦੁਖ਼ੀ ਵਿਧਵਾ ਬੀਬੀ ਦੀ ਅੱਧਸੜੀ ਲਾਸ਼ ਬਰਾਮਦ, ਜਾਣੋ ਕੀ ਹੈ ਪੂਰਾ ਮਾਮਲਾ

ਪਾਰਟੀ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕਰਦਿਆਂ ਦਿੱਲੀ ਤੋਂ ਵਿਧਾਇਕ ਤੇ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਵੱਡੀ ਗਿਣਤੀ ਵਿਚ ਲੋਕ ‘ਆਪ’ ’ਚ ਸ਼ਾਮਲ ਹੋ ਰਹੇ ਹਨ।
ਨੋਟ : ਆਮ ਆਦਮੀ ਪਾਰਟੀ 'ਚ ਪੰਜਾਬ 'ਚ ਮਜ਼ਬੂਤੀ ਦੇ ਆਧਾਰ ਬਾਰੇ ਦਿਓ ਆਪਣੀ ਰਾਏ
 


author

Babita

Content Editor

Related News