ਚੰਡੀਗੜ੍ਹ 'ਚ ਕੈਪਟਨ ਖ਼ਿਲਾਫ਼ 'ਆਪ' ਦਾ ਹੱਲਾ-ਬੋਲ, ਪਾਰਟੀ ਵਿਧਾਇਕਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

Monday, Apr 19, 2021 - 03:11 PM (IST)

ਚੰਡੀਗੜ੍ਹ 'ਚ ਕੈਪਟਨ ਖ਼ਿਲਾਫ਼ 'ਆਪ' ਦਾ ਹੱਲਾ-ਬੋਲ, ਪਾਰਟੀ ਵਿਧਾਇਕਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸੋਮਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ ਮੁਰਦਾਬਾਦ ਦੇ ਨਾਅਰੇ ਲਾਏ ਗਏ। ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੋਲੀਕਾਂਡ ਮਾਮਲੇ ਦਾ ਦੋਸ਼ੀ ਬਾਦਲ ਪਰਿਵਾਰ ਖੁਸ਼ੀਆਂ ਮਨਾ ਰਿਹਾ ਹੈ ਅਤੇ ਕੈਪਟਨ ਸਰਕਾਰ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ।

PunjabKesari

ਉਨ੍ਹਾਂ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਬਾਦਲ ਪਰਿਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਕੈਪਟਨ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਆਪ ਵਿਧਾਇਕਾਂ ਨੂੰ ਪੁਲਸ ਨੇ ਬੈਰੀਕੇਡ ਲਾ ਕੇ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਸ ਦੀ ਆਪ ਆਗੂਆਂ ਨਾਲ ਧੱਕਾਮੁੱਕੀ ਵੀ ਹੋਈ, ਜਿਸ ਤੋਂ ਮਗਰੋਂ ਪੁਲਸ ਵੱਲੋਂ ਆਪ ਵਿਧਾਇਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।


author

Babita

Content Editor

Related News