''ਆਪ'' ਵੱਲੋਂ ਕੋਰੋਨਾ ਪੀੜਤ ਲੋਕਾਂ ਦੀ ਮੈਡੀਕਲ ਸਹੂਲਤ ਲਈ ਟੋਲ ਫਰੀ ਨੰਬਰ ਜਾਰੀ

Thursday, May 27, 2021 - 03:53 PM (IST)

''ਆਪ'' ਵੱਲੋਂ ਕੋਰੋਨਾ ਪੀੜਤ ਲੋਕਾਂ ਦੀ ਮੈਡੀਕਲ ਸਹੂਲਤ ਲਈ ਟੋਲ ਫਰੀ ਨੰਬਰ ਜਾਰੀ

ਫਤਿਹਗੜ੍ਹ ਸਾਹਿਬ (ਜਗਦੇਵ) : ਦੇਸ਼ ਭਰ ਵਿਚ ਫੈਲੀ ਕੋਰੋਨਾ ਮਹਾਮਾਰੀ ਕਾਰਨ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ ਲਈ  ਆਮ ਆਦਮੀ ਪਾਰਟੀ ਵੱਲੋਂ 782-727-5743 ਟੋਲ ਫਰੀ ਨੰਬਰ ਜਾਰੀ ਕੀਤਾ ਗਿਆ। ਆਮ ਆਦਮੀ ਪਾਰਟੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਅਜੇ ਸਿੰਘ ਲਿਬੜਾ ਨੇ ਪਾਰਟੀ ਵੱਲੋਂ ਦਿੱਤਾ ਗਿਆ ਟੋਲ ਫਰੀ ਨੰਬਰ ਜਾਰੀ ਕਰਦਿਆਂ ਕਿਹਾ ਕਿ ਇਸ ਨੰਬਰ ਤੋਂ ਜਿੱਥੇ ਮੈਡੀਕਲ ਨਾਲ ਸਬੰਧਿਤ ਸਾਰੀਆਂ ਸਹੂਲਤਾਂ ਪ੍ਰਤੀ ਜਾਣਕਾਰੀ ਮੁਹੱਈਆ ਕੀਤੀ ਜਾ ਸਕਦੀ ਹੈ, ਉੱਥੇ ਹੀ ਕੋਰੋਨਾ ਪ੍ਰਭਾਵਿਤ ਲੋਕਾਂ ਨੂੰ ਲੰਗਰ ਤੱਕ ਦੀਆਂ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ।

ਜ਼ਿਕਰਯੋਗ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੀ ਮਹਾਮਾਰੀ ਨੇ ਭਿਆਨਕ ਰੂਪ ਧਾਰਨ ਕੀਤਾ ਹੋਇਆ ਹੈ। ਸੂਬਾ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ 'ਚ ਲਗਾਤਾਰ ਸੈਂਪਲਿੰਗ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਵੈਕਸੀਨੇਸ਼ਨ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
 


author

Babita

Content Editor

Related News