''ਆਪ'' ਦੇ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ, ਭ੍ਰਿਸ਼ਟ ਮੰਤਰੀਆਂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ (ਤਸਵੀਰਾਂ)

Tuesday, Aug 10, 2021 - 03:44 PM (IST)

''ਆਪ'' ਦੇ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ, ਭ੍ਰਿਸ਼ਟ ਮੰਤਰੀਆਂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ (ਤਸਵੀਰਾਂ)

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਫ਼ਦ ਵੱਲੋਂ ਭ੍ਰਿਸ਼ਟ ਮੰਤਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਮੰਗਲਵਾਰ ਨੂੰ ਰਾਜਪਾਲ ਵੀ. ਪੀ. ਸਿੰਧ ਬਦਨੌਰ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਵਫ਼ਦ ਵੱਲੋਂ ਰਾਜਪਾਲ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ।

ਇਹ ਵੀ ਪੜ੍ਹੋ : ਗੋਲੀਆਂ ਮਾਰ ਕੇ ਕਤਲ ਕੀਤੇ ਅਕਾਲੀ ਆਗੂ 'ਵਿੱਕੀ ਮਿੱਡੂਖੇੜਾ' ਦੀ ਪੋਸਟ ਮਾਰਟਮ ਰਿਪੋਰਟ ਆਈ ਸਾਹਮਣੇ

PunjabKesari

ਵਫ਼ਦ ਦੇ ਮੈਂਬਰਾਂ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਦੇ ਵੱਖ-ਵੱਖ ਘਪਲਿਆਂ ਦੀਆਂ ਖ਼ਬਰਾਂ ਸਾਹਮਣੇ ਆਉਣ ਦੇ ਬਾਵਜੂਦ ਵੀ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

ਇਹ ਵੀ ਪੜ੍ਹੋ : ਭਿਆਨਕ ਸੜਕ ਹਾਦਸੇ ਨੇ ਪਲਾਂ 'ਚ ਵਿਛਾਏ ਮੌਤ ਦੇ ਸੱਥਰ, ਛੋਟੀ ਬੱਚੀ ਸਮੇਤ ਭੈਣ-ਭਰਾ ਦੀ ਮੌਤ (ਤਸਵੀਰਾਂ)

PunjabKesari

ਵਫ਼ਦ ਵੱਲੋਂ ਕਿਹਾ ਗਿਆ ਕਿ ਜੇਕਰ ਭ੍ਰਿਸ਼ਟ ਮੰਤਰੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਗਈ ਤਾਂ ਉਹ ਆਮ ਆਦਮੀ ਪਾਰਟੀ ਵੱਲੋਂ ਅਜਿਹੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News