''ਆਪ'' ਨਾਲ ਸਬੰਧਿਤ 3 ਵਿਧਾਇਕਾਂ ਨੇ ਪੇਸ਼ੀ ਲਈ ਮੰਗੀ ਨਵੀਂ ਤਰੀਕ

11/23/2019 12:59:24 PM

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨਾਲ ਸਬੰਧਿਤ 3 ਦਲ ਬਦਲੂ ਵਿਧਾਇਕਾਂ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਕੋਲੋਂ ਦਲ ਵਿਰੋਧੀ ਕਾਨੂੰਨ ਦੀ ਉਲੰਘਣਾ ਕਰਨ ਦੇ ਦੋਸ਼ 'ਚ ਪੇਸ਼ੀ ਸਬੰਧੀ ਨਵੀਂ ਤਰੀਕ ਦੇਣ ਦੀ ਮੰਗ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਭੁਲੱਥ ਤੋਂ ਸੁਖਪਾਲ ਸਿੰਘ ਖਹਿਰਾ, ਜੈਤੋਂ ਤੋਂ ਮਾਸਟਰ ਬਲਦੇਵ ਸਿੰਘ ਅਤੇ ਰੋਪੜ ਤੋਂ ਅਮਰਜੀਤ ਸਿੰਘ ਸੰਦੋਆ ਨੂੰ 31 ਦਸੰਬਰ ਤੱਕ ਇਹ ਜਵਾਬ ਦੇਣ ਲਈ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਹੁਣ ਤੱਕ ਕਿਉਂ ਨਹੀਂ ਦੱਸਿਆ ਕਿ ਕਿਹੜੇ ਹਾਲਾਤ 'ਚ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਛੱਡ ਕੇ ਦੂਜੀਆਂ ਪਾਰਟੀਆਂ 'ਚ ਜਾਣਾ ਪਿਆ।

Babita

This news is Content Editor Babita