''ਆਪ'' ਦਾ ਪੰਜਾਬ ਸਰਕਾਰ ''ਤੇ ਫੁੱਟਿਆ ਗੁੱਸਾ, ਸੌਂਪਿਆ ਮੰਗ ਪੱਤਰ
Wednesday, Dec 05, 2018 - 04:24 PM (IST)

ਲੁਧਿਆਣਾ : ਪੰਜਾਬ ਸਰਕਾਰ ਖਿਲਾਫ ਸੰਘਰਸ਼ ਕਰ ਰਹੀ ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਪਾਰਟੀ ਵਲੋਂ ਸੰਸਦ ਮੈਂਬਰ ਸਾਧੂ ਸਿੰਘ ਧਰਮਸੋਤ ਦੀ ਪ੍ਰਧਾਨਗੀ 'ਚ ਫਿਰੋਜ਼ਪੁਰ ਰੋਡ 'ਤੇ ਸਥਿਤ ਇਕ ਨਿਜੀ ਹੋਟਲ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਪੰਜਾਬ ਸਰਕਾਰ ਖਿਲਾਫ ਖੂਬ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਾਧੂ ਸਿੰਘ ਧਰਮਸੌਤ ਨੇ ਕਿਹਾ ਕਿ ਪੰਜਾਬ 'ਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ ਅਤੇ ਸੂਬੇ ਦੀ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਕੋਈ ਸਰਕਾਰ ਨਹੀਂ ਹੈ ਅਤੇ ਨਾ ਹੀ ਕੋਈ ਸਰਕਾਰ ਕਿਸਾਨਾਂ ਨੂੰ ਸਹੂਲਤਾਂ ਦੇ ਰਹੀ ਹੈ। ਸਾਧੂ ਸਿੰਘ ਧਰਮਸੌਤ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਪੰਜਾਬ 'ਚ ਸਿੱਖਿਆ ਦਾ ਪੱਧਰ ਹੇਠਾਂ ਡਿਗਦਾ ਜਾ ਰਿਹਾ ਹੈ ਪਰ ਇਸ ਦੀ ਕਿਸੇ ਵੀ ਸਰਕਾਰ ਨੂੰ ਕੋਈ ਪਰਵਾਹ ਨਹੀਂ ਹੈ। ਇਸ ਦੌਰਾਨ ਉਨ੍ਹਾਂ ਨੇ ਸੂਬਾ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰਾਂ 'ਤੇ ਵੀ ਗੰਭੀਰ ਦੋਸ਼ ਲਾਏ।