ਮਹਿੰਗੀ ਬਿਜਲੀ ਨੂੰ ਲੈ ਕੇ ਅੱਜ ਕੈਪਟਨ ਦੀ ਕੋਠੀ ਘੇਰੇਗੀ ''ਆਪ''

Friday, Jan 10, 2020 - 11:09 AM (IST)

ਚੰਡੀਗੜ੍ਹ : ਨਿਜੀ ਬਿਜਲੀ ਮਾਫੀਆ ਨਾਲ ਮਿਲ ਕੇ ਪੰਜਾਬ ਸਰਕਾਰ ਵਲੋਂ ਬਿਜਲੀ ਖਪਤਕਾਰਾਂ ਦੀ ਕੀਤੀ ਜਾ ਰਹੀ ਲੁੱਟ ਵਿਰੁੱਧ ਆਮ ਆਦਮੀ ਪਾਰਟੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਅ ਕਰੇਗੀ। ਇਸ ਪ੍ਰਦਰਸ਼ਨ ਦੌਰਾਨ ਪਾਰਟੀ ਦੇ ਸੀਨੀਅਰ ਨੇਤਾ ਅਤੇ ਵੱਡੀ ਗਿਣਤੀ 'ਚ ਵਰਕਰ ਵੀ ਸ਼ਮੂਲੀਅਤ ਕਰਨਗੇ। ਦੱਸ ਦੇਈਏ ਕਿ 'ਆਪ' ਵਲੋਂ ਮੁੱਖ ਮੰਤਰੀ ਦੀ ਕੋਠੀ ਘੇਰਨ ਦਾ ਪ੍ਰੋਗਰਾਮ ਪਹਿਲਾਂ 7 ਜਨਵਰੀ ਦਾ ਸੀ ਪਰ ਖਰਾਬ ਮੌਸਮ ਕਾਰਨ ਇਹ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਸੀ।

ਪਾਰਟੀ ਦਾ ਦੋਸ਼ ਹੈ ਕਿ ਜਦੋਂ ਪੰਜਾਬ ਖੁਦ ਵੀ ਬਿਜਲੀ ਪੈਦਾ ਕਰਦਾ ਹੈ ਤਾਂ ਫਿਰ ਸੂਬੇ 'ਚ ਬਿਜਲੀ 9 ਰੁਪਏ ਤੋਂ 12 ਰੁਪਏ ਤੱਕ ਕਿਉਂ ਮਿਲ ਰਹੀ ਹੈ। ਪਾਰਟੀ ਦਾ ਕਹਿਣਾ ਹੈ ਕਿ ਖੁਦ ਬਿਜਲੀ ਪੈਦਾ ਕਰਨ ਵਾਲਾ ਰਾਜ ਦੇਸ਼ ਭਰ 'ਚੋਂ ਸਭ ਤੋਂ ਮਹਿੰਗੀ ਬਿਜਲੀ ਆਪਣੇ ਖਪਤਕਾਰਾਂ ਨੂੰ ਵੇਚ ਰਿਹਾ ਹੈ, ਦੂਜੇ ਪਾਸੇ ਇਕ ਵੀ ਯੂਨਿਟ ਦਾ ਉਤਪਾਦਨ ਨਾ ਕਰਨ ਵਾਲੀ ਦਿੱਲੀ ਦੀ ਕੇਜਰੀਵਾਲ ਸਰਕਾਰ ਦਿੱਲੀ ਵਾਸੀਆਂ ਨੂੰ ਸਭ ਤੋਂ ਸਸਤੀ ਬਿਜਲੀ ਮੁਹੱਈਆ ਕਰਵਾ ਰਹੀ ਹੈ।


Babita

Content Editor

Related News