ਚੰਡੀਗੜ੍ਹ : ਪ੍ਰਦਰਸ਼ਨ ਕਰਦੇ 'ਆਪ' ਆਗੂਆਂ 'ਤੇ ਪਾਣੀ ਦੀਆਂ ਬੌਛਾਰਾਂ, ਕਈ ਜ਼ਖਮੀਂ

Friday, Jan 10, 2020 - 03:23 PM (IST)

ਚੰਡੀਗੜ੍ਹ (ਰਮਨਜੀਤ) : ਪੰਜਾਬ 'ਚ ਮਹਿੰਗੀ ਬਿਜਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਆਪ ਨੇਤਾ ਭਗਵੰਤ ਮਾਨ ਦੀ ਅਗਵਾਈ 'ਚ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਸ਼ੁੱਕਰਵਾਰ ਨੂੰ ਕੈਪਟਨ ਦੀ ਕੋਠੀ ਵੱਲ ਕੂਚ ਕੀਤਾ ਗਿਆ ਤਾਂ ਪੁਲਸ ਵਲੋਂ ਉਨ੍ਹਾਂ ਨੂੰ ਰੋਕਣ ਲਈ ਪਾਣੀ ਦੀਆਂ ਬੌਛਾਰਾਂ ਕੀਤੀਆਂ ਗਈਆਂ।

PunjabKesari

ਇਸ ਦੌਰਾਨ ਪਾਰਟੀ ਦੇ ਕਈ ਵਰਕਰ ਜ਼ਖਮੀਂ ਹੋ ਗਏ। ਪੁਲਸ ਵਲੋਂ ਸੁਰੱਖਿਆ ਪ੍ਰਬੰਧਾਂ ਦੇ ਚੱਲਦਿਆਂ ਬੈਰੀਕੇਡਿੰਗ ਕੀਤੀ ਗਈ ਸੀ, ਜਿਸ ਨੂੰ ਤੋੜਨ ਦੀ ਕੋਸ਼ਿਸ਼ ਦੌਰਾਨ ਵਰਕਰਾਂ 'ਤੇ ਪਾਣੀ ਦੀਆਂ ਬੌਛਾਰਾਂ ਕੀਤੀਆਂ ਗਈਆਂ। ਇਸ ਦੌਰਾਨ ਪੁਲਸ ਵਲੋਂ ਭਗਵੰਤ ਮਾਨ, ਵਿਧਾਇਕ ਸਰਬਜੀਤ ਮਣੂਕੇ, ਵਿਧਾਇਕ ਮਨਜੀਤ ਬਿਲਾਸਪੁਰ ਸਮੇਤ 100 ਦੇ ਕਰੀਬ ਵਰਕਰਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ। ਫਿਲਹਾਲ ਪੁਲਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਵਾਪਸ ਐੱਮ. ਐੱਲ. ਏ. ਹੋਸਟਲ ਭੇਜ ਦਿੱਤਾ ਗਿਆ ਹੈ।

PunjabKesari
ਆਮ ਆਦਮੀ ਪਾਰਟੀ ਦਾ ਦੋਸ਼ ਹੈ ਕਿ ਜਦੋਂ ਪੰਜਾਬ ਖੁਦ ਵੀ ਬਿਜਲੀ ਪੈਦਾ ਕਰਦਾ ਹੈ ਤਾਂ ਫਿਰ ਸੂਬੇ 'ਚ ਬਿਜਲੀ 9 ਰੁਪਏ ਤੋਂ 12 ਰੁਪਏ ਤੱਕ ਕਿਉਂ ਮਿਲ ਰਹੀ ਹੈ। ਪਾਰਟੀ ਦਾ ਕਹਿਣਾ ਹੈ ਕਿ ਖੁਦ ਬਿਜਲੀ ਪੈਦਾ ਕਰਨ ਵਾਲਾ ਰਾਜ ਦੇਸ਼ ਭਰ 'ਚੋਂ ਸਭ ਤੋਂ ਮਹਿੰਗੀ ਬਿਜਲੀ ਆਪਣੇ ਖਪਤਕਾਰਾਂ ਨੂੰ ਵੇਚ ਰਿਹਾ ਹੈ, ਦੂਜੇ ਪਾਸੇ ਇਕ ਵੀ ਯੂਨਿਟ ਦਾ ਉਤਪਾਦਨ ਨਾ ਕਰਨ ਵਾਲੀ ਦਿੱਲੀ ਦੀ ਕੇਜਰੀਵਾਲ ਸਰਕਾਰ ਦਿੱਲੀ ਵਾਸੀਆਂ ਨੂੰ ਸਭ ਤੋਂ ਸਸਤੀ ਬਿਜਲੀ ਮੁਹੱਈਆ ਕਰਵਾ ਰਹੀ ਹੈ।


Babita

Content Editor

Related News