ਵੱਡੀ ਖ਼ਬਰ: ''ਆਪ'' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ, ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ

Sunday, Jun 01, 2025 - 04:12 PM (IST)

ਵੱਡੀ ਖ਼ਬਰ: ''ਆਪ'' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ, ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ, ਪਾਲੀ)- ਆਮ ਆਦਮੀ ਪਾਰਟੀ ਵੱਲੋਂ ਅਮਨਦੀਪ ਕੌਰ ਨੂੰ ਪੰਜਾਬ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਦੀ ਵਾਧੂ ਜ਼ਿੰਮੇਵਾਰੀ ਸੌਂਪਣ ਦਾ ਐਲਾਨ ਕੀਤਾ ਗਿਆ ਹੈ। ਅਮਨਦੀਪ ਕੌਰ ਨੂੰ ਪੰਜਾਬ ਮਹਿਲਾ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਜ਼ਰੀਏ ਪਾਰਟੀ ਨੇ ਮਹਿਲਾਵਾਂ ਨਾਲ ਜੁੜੇ ਮੁੱਦਿਆਂ 'ਤੇ ਧਿਆਨ ਕੇਂਦਰਿਤ ਕਰਨ ਅਤੇ ਔਰਤ ਸ਼ਕਤੀਕਰਨ ਨੂੰ ਵਧਾਉਣ ਦੀ ਆਪਣੀ ਗੰਭੀਰਤਾ ਨੂੰ ਦੋਹਰਾਇਆ ਹੈ।

ਇਹ ਵੀ ਪੜ੍ਹੋ: ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ ਇੰਸਪੈਕਟਰ ਹਰਪ੍ਰੀਤ ਕੌਰ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ

PunjabKesari

ਇਥੇ ਇਹ ਵੀ ਦੱਸ ਦੇਈਏ ਕਿ ਅਮਨਦੀਪ ਕੌਰ ਨੇ ਪੰਜਾਬ ਵਿੱਚ ਮਹਿਲਾ ਸਸ਼ਕਤੀਕਰਨ ਅਤੇ ਸਿੱਖਿਆ ਲਈ ਕਈ ਪਹਿਲਕਦਮੀਆਂ ਵਿੱਚ ਹਿੱਸਾ ਲਿਆ ਹੈ। ਅਮਨਦੀਪ ਕੌਰ ਇਸ ਸਮੇਂ ਮਹਿਲਾ ਵਿੰਗ ਦੀ ਸੂਬਾ ਉੱਪ ਪ੍ਰਧਾਨ ਵਜੋਂ ਸੇਵਾ ਨਿਭਾ ਰਹੇ ਹਨ। ਉਨ੍ਹਾਂ ਦੀ ਨਿਯੁਕਤੀ ਨੂੰ ਪਾਰਟੀ ਦੇ ਮਹਿਲਾ ਵਿੰਗ ਨੂੰ ਮਜ਼ਬੂਤ ਬਣਾਉਣ ਅਤੇ ਰਾਜ ਵਿੱਚ ਔਰਤਾਂ ਦੇ ਹੱਕਾਂ ਲਈ ਲੜਾਈ ਨੂੰ ਹੋਰ ਸੁਚਾਰੂ ਬਣਾਉਣ ਦੀ ਕੋਸ਼ਿਸ਼ ਵਜੋਂ ਵੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਛੁੱਟੀਆਂ ਨੂੰ ਲੈ ਕੇ ਤਾਜ਼ਾ ਅਪਡੇਟ, ਹੋ ਗਿਆ ਵੱਡਾ ਐਲਾਨ

ਆਮ ਆਦਮੀ ਪਾਰਟੀ ਦੇ ਇਕ ਵੱਡੇ ਆਗੂ ਨੇ ਕਿਹਾ ਕਿ ਅਮਨਦੀਪ ਕੌਰ ਦਾ ਅਨੁਭਵ ਅਤੇ ਨਿਸ਼ਠਾ ਪਾਰਟੀ ਨੂੰ ਮਹਿਲਾਵਾਂ ਨਾਲ ਸੰਬੰਧਿਤ ਨੀਤੀਆਂ ਨੂੰ ਅੱਗੇ ਵਧਾਉਣ ਵਿੱਚ ਮਦਦ ਕਰੇਗੀ। ਅਮਨਦੀਪ ਕੌਰ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਉਹ ਪੰਜਾਬ ਦੀਆਂ ਮਹਿਲਾਵਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਉਨ੍ਹਾਂ ਨੂੰ ਮਜ਼ਬੂਤ ਬਣਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹਨ। ਉਨ੍ਹਾਂ ਨੇ ਪਾਰਟੀ ਦੇ ਸਹਿਯੋਗ ਨਾਲ ਮਹਿਲਾ ਸੁਰੱਖਿਆ, ਸਿੱਖਿਆ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਕੰਮ ਕਰਨ ਦਾ ਵਾਅਦਾ ਕੀਤਾ।
ਇਹ ਵੀ ਪੜ੍ਹੋ: ਹੁਣ ਪੰਜਾਬ 'ਚ ਨਸ਼ਾ ਸਮੱਗਲਰ ਹੋਣਗੇ 24 ਘੰਟੇ ਟਰੈਕ, ਪੰਜਾਬ ਪੁਲਸ ਅਪਣਾਏਗੀ ਇਹ ਸਖ਼ਤ ਸਿਸਟਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News