‘ਆਪ’ ਦੀ ਸਰਕਾਰ ਬਣਨ ’ਤੇ ਦਿੱਲੀ ਵਾਂਗ ਪੰਜਾਬ ’ਚ ਜਨਤਾ ਦੀ ਰਾਏ ਨਾਲ ਤਿਆਰ ਹੋਵੇਗਾ ਬਜਟ : ਕੇਜਰੀਵਾਲ

Tuesday, Jan 25, 2022 - 10:02 AM (IST)

ਚੰਡੀਗੜ੍ਹ (ਰਮਨਜੀਤ) - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਸੂਬੇ ਦਾ ਸਾਲਾਨਾ ਵਿੱਤੀ ਬਜਟ ਵੀ ਪੰਜਾਬ ਦੇ ਲੋਕਾਂ ਦੇ ਸਲਾਹ-ਮਸ਼ਵਰੇ ਨਾਲ ਤਿਆਰ ਕੀਤਾ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਜੋ ਲੋਕ ਜਾਂ ਵਰਗ ਜਿਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰਦੇ ਹਨ, ਉਨ੍ਹਾਂ ਦੇ ਹੱਲ ਲਈ ਸਭ ਤੋਂ ਬਿਹਤਰ ਸੁਝਾਅ ਵੀ ਉਨ੍ਹਾਂ ਦੇ ਕੋਲ ਹੁੰਦੇ ਹਨ। ਕੇਜਰੀਵਾਲ ਨੇ ਦੱਸਿਆ ਕਿ ਦਿੱਲੀ ’ਚ ਉਨ੍ਹਾਂ ਦੀ ਸਰਕਾਰ ਇਸ ਤਰ੍ਹਾਂ ਹੀ ਬਜਟ ਤਿਆਰ ਕਰਦੀ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਇਆ 14 ਸਾਲਾ ਬੱਚਾ, ਤੜਫ਼-ਤੜਫ਼ ਨਿਕਲੀ ਜਾਨ

ਮੁੱਖ ਮੰਤਰੀ ਕੇਜਰੀਵਾਲ ਨੇ ਸੋਮਵਾਰ ਨੂੰ ਚੋਣ ਸੂਬਿਆਂ ਲਈ ‘ਇਕ ਮੌਕਾ ਕੇਜਰੀਵਾਲ ਨੂੰ’ ਮੁਹਿੰਮ ਲਾਂਚ ਕੀਤੀ ਹੈ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੀ ‘ਆਪ’ ਸਰਕਾਰ ਨੇ ਅਗਲੇ ਵਿੱਤੀ ਸਾਲ 2022-23 ਦੇ ਬਜਟ ਲਈ ਸਲਾਹ-ਮਸ਼ਵਰਾ ਸ਼ੁਰੂ ਕਰ ਦਿੱਤਾ ਹੈ। ਬਜਟ ਤਿਆਰ ਕਰਨ ਲਈ ਦਿੱਲੀ ਵਾਸੀਆਂ ਅਤੇ ਵਪਾਰੀਆਂ-ਕਾਰੋਬਾਰੀਆਂ ਤੋਂ ਸੁਝਾਅ ਮੰਗੇ ਜਾ ਰਹੇ ਹਨ। ਪੰਜਾਬ ’ਚ ‘ਆਪ’ ਦੀ ਸਰਕਾਰ ਬਣਨ ’ਤੇ ਅਜਿਹਾ ਹੀ ਬਜਟ ਤਿਆਰ ਕੀਤਾ ਜਾਵੇਗਾ। ਸੂਬੇ ਦੇ ਵਾਂਝੇ ਵਰਗਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਸਰਕਾਰ ਤੱਕ ਪਹੁੰਚਾਉਣ ਦਾ ਮੌਕਾ ਮਿਲੇਗਾ। ਕੇਜਰੀਵਾਲ ਨੇ ਕਿਹਾ ਕਿ ‘ਦਿੱਲੀ ਸਰਕਾਰ ਦਾ ਇਹ ਬਜਟ ‘ਸਵਰਾਜ ਬਜਟ’ ਹੈ।

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਿਓ ਨੇ ਪੁੱਤਰਾਂ ਨਾਲ ਮਿਲ ਕੀਤਾ ਧੀ ਦਾ ਕਤਲ, ਫਿਰ ਟੋਏ ’ਚ ਦੱਬੀ ਲਾਸ਼

ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਮੁਫ਼ਤ ਬਿਜਲੀ ਅਤੇ ਪਾਣੀ ਮੁਹੱਈਆ ਕਰਵਾਉਣ ਵਰਗੇ ਕਈ ਚੰਗੇ ਕੰਮ ਕੀਤੇ ਹਨ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਦਿੱਲੀ ਸਰਕਾਰ ਦੇ ਚੰਗੇ ਕੰਮਾਂ ਦੇ ਵੀਡੀਓ ਟਵਿੱਟਰ, ਇੰਸਟਾਗ੍ਰਾਮ ਅਤੇ ਫੇਸਬੁੱਕ ’ਤੇ ਸਾਂਝਾ ਕਰੋ ਅਤੇ ਦੱਸੋ ਕਿ ਇਸ ਤੋਂ ਤੁਹਾਨੂੰ ਕਿਵੇਂ ਫ਼ਾਇਦਾ ਹੋਇਆ ਹੈ। ਨਾਲ ਹੀ ਪੰਜਾਬ, ਉੱਤਰ ਪ੍ਰਦੇਸ਼, ਗੋਆ ਅਤੇ ਉਤਰਾਖੰਡ ਵਿਚ ਆਪਣੇ ਜਾਣ-ਪਛਾਣ ਵਾਲੇ ਲੋਕਾਂ ਨੂੰ ਵ੍ਹਟਸਐਪ ’ਤੇ ਵੀ ‘ਕੇਜਰੀਵਾਲ ਨੂੰ ਇਕ ਮੌਕਾ’ ਦੇਣ ਦੀ ਅਪੀਲ ਕੀਤੀ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਗੈਂਗਵਾਰ ’ਚ ਗੈਂਗਸਟਰਾਂ ਨੇ ਕੀਤਾ ਵੱਡਾ ਖ਼ੁਲਾਸਾ: ਤਿੰਨ ਸ਼ਾਰਪ ਸ਼ੂਟਰਾਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


rajwinder kaur

Content Editor

Related News