ਮਨੀਸ਼ ਸਿਸੋਦੀਆ ਦੀ ਅਗਵਾਈ ’ਚ ‘ਆਪ’ ’ਚ ਸ਼ਾਮਲ ਹੋਏ ਸਿੱਧੂ ਦੇ ਕਰੀਬੀ ਕੌਂਸਲਰ

03/23/2022 5:05:36 PM

ਅੰਮ੍ਰਿਤਸਰ (ਰਮਨ) - ਅੰਮ੍ਰਿਤਸਰ ਜ਼ਿਲ੍ਹੇ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ ਕਈ ਕਾਂਗਰਸੀ ਕੌਂਸਲਰ ਪਾਰਟੀ ਛੱਡ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਅਗਵਾਈ ’ਚ ਕਾਂਗਰਸੀ ਕੌਂਸਲਰਾਂ ਨੂੰ ‘ਆਪ’ ’ਚ ਸ਼ਾਮਲ ਕੀਤਾ ਗਿਆ, ਜਿਸ ’ਚ ਹਲਕਾ ਪੂਰਬੀ ਦੇ ਸਾਬਕਾ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਖ਼ਾਸਮ-ਖ਼ਾਸ ਮਾਸਟਰ ਹਰਪਾਲ ਸਿੰਘ ਅਤੇ ਚਰਣਜੀਤ ਬੱਬਾ, ਅਮਰ ਗਿੱਲ ਅਤੇ ਹੋਰ ਕਈ ਕੌਂਸਲਰ ਸ਼ਾਮਲ ਹਨ। 

ਪੜ੍ਹੋ ਇਹ ਵੀ ਖ਼ਬਰ - ਰਾਜ ਸਭਾ ਮੈਂਬਰਾਂ ਦੀ ਚੋਣ ਨੂੰ ਲੈ ਕੇ ਭੜਕੇ ਗੁਰਜੀਤ ਔਜਲਾ, ਕੇਜਰੀਵਾਲ ਨੂੰ ਸੁਣਾਈਆਂ ਖਰੀਆਂ-ਖਰੀਆਂ (ਵੀਡੀਓ)

PunjabKesari

ਦੱਸ ਦੇਈਏ ਕਿ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਉਕਤ ਸਾਰੇ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ।

ਪੜ੍ਹੋ ਇਹ ਵੀ ਖ਼ਬਰ - ਰਸਤਾ ਨਾ ਦੇਣ ਨੂੰ ਲੈ ਕੇ ਅੰਮ੍ਰਿਤਸਰ ਦੇ ਪਿੰਡ ਅਨੈਤਪੁਰਾ ਵਿਖੇ ਚੱਲੀਆਂ ਤਾਬੜਤੋੜ ਗੋਲੀਆਂ, 2 ਦੀ ਮੌਤ

ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


rajwinder kaur

Content Editor

Related News