ਪੰਜਾਬ ''ਚ ਅਗਲੇ 2 ਮਹੀਨੇ ਲਗਾਤਾਰ ਮੋਰਚਾ ਚਲਾਏਗੀ ''ਆਪ''

Sunday, Jun 30, 2019 - 09:48 AM (IST)

ਪੰਜਾਬ ''ਚ ਅਗਲੇ 2 ਮਹੀਨੇ ਲਗਾਤਾਰ ਮੋਰਚਾ ਚਲਾਏਗੀ ''ਆਪ''

ਚੰਡੀਗੜ੍ਹ (ਸ਼ਰਮਾ)—ਪੰਜਾਬ 'ਚ ਹੱਦੋਂ ਮਹਿੰਗੀਆਂ ਬਿਜਲੀ ਦਰਾਂ ਦੇ ਵਿਰੋਧ 'ਚ ਆਮ ਆਦਮੀ ਪਾਰਟੀ (ਆਪ) ਵਲੋਂ ਖੋਲ੍ਹੇ ਗਏ ਮੋਰਚੇ ਤਹਿਤ 'ਆਪ' ਲੀਡਰਸ਼ਿਪ ਅਗਲੇ 2 ਮਹੀਨੇ ਪਿੰਡਾਂ ਅਤੇ ਮੁਹੱਲਿਆਂ 'ਚ ਸਰਗਰਮ ਰਹੇਗੀ। ਇਹ ਫ਼ੈਸਲਾ ਸ਼ਨੀਵਾਰ ਨੂੰ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ 'ਚ ਚਲਾਏ ਜਾ ਰਹੇ 'ਬਿਜਲੀ ਮੋਰਚੇ' ਦੀ ਅਗਲੀ ਰੂਪ-ਰੇਖਾ ਲਈ ਦਿੱਲੀ 'ਚ ਬੁਲਾਈ ਗਈ ਇਕ ਸੂਤਰੀ ਬੈਠਕ ਦੌਰਾਨ ਲਿਆ ਗਿਆ।

ਮੁੱਖ ਮੰਤਰੀ ਨਿਵਾਸ 'ਚ ਬੁਲਾਈ ਗਈ ਇਸ ਬੈਠਕ 'ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਗੋਪਾਲ ਰਾਏ, ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਸੂਬਾ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰ. ਬੁੱਧਰਾਮ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੀਨੀਅਰ ਵਿਧਾਇਕ ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ, ਰੁਪਿੰਦਰ ਕੌਰ ਰੂਬੀ, ਮਨਜੀਤ ਸਿੰਘ ਬਿਲਾਸਪੁਰ, ਮੀਤ ਹੇਅਰ, ਜੈ ਕਿਸ਼ਨ ਸਿੰਘ, ਕੋਰ ਕਮੇਟੀ ਮੈਂਬਰ ਕੁਲਦੀਪ ਸਿੰਘ ਧਾਲੀਵਾਲ, ਸੁਖਵਿੰਦਰ ਸੁੱਖੀ, ਜ਼ਮੀਲ-ਉਰ-ਰਹਿਮਾਨ, ਦਲਬੀਰ ਸਿੰਘ ਢਿੱਲੋਂ, ਡਾ. ਬਲਬੀਰ ਸਿੰਘ, ਮਨਜੀਤ ਸਿੰਘ ਸਿੱਧੂ ਤ ਸਿਆਸੀ ਰੀਵਿਊ ਕਮੇਟੀ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਸਮੇਤ ਸਾਰੇ ਜ਼ਿਲਿਆਂ ਦੇ ਪ੍ਰਧਾਨ, ਹਲਕਾ ਪ੍ਰਧਾਨ, ਲੋਕ ਸਭਾ ਉਮੀਦਵਾਰ ਅਤੇ ਵੱਖ-ਵੱਖ ਵਿੰਗਾਂ ਦੇ ਮੁਖੀ ਅਤੇ ਅਹੁਦੇਦਾਰ ਮੌਜੂਦ ਸਨ।

ਇਸ ਮੌਕੇ ਵਿਧਾਇਕ ਮੀਤ ਹੇਅਰ ਨੂੰ ਬਿਜਲੀ ਮੋਰਚੇ ਦੀ ਸਮੁੱਚੀ ਮੈਨੇਜਮੈਂਟ ਦੀ ਜ਼ਿੰਮੇਵਾਰੀ ਸੌਂਪੀ ਗਈ ਅਤੇ ਇਕ ਬਿਜਲੀ ਮੋਰਚਾ ਕਮੇਟੀ ਗਠਿਤ ਕਰਨ ਦਾ ਫ਼ੈਸਲਾ ਲਿਆ ਗਿਆ, ਜੋ ਮਾਹਿਰਾਂ ਦੀ ਮਦਦ ਨਾਲ ਪੰਜਾਬ ਦੇ ਲੋਕਾਂ ਨੂੰ ਬਿਜਲੀ ਦਰਾਂ, ਬਿੱਲਾਂ ਤੇ ਮੀਟਰਾਂ ਆਦਿ ਦੀ ਖੁਦ ਜਾਂਚ ਕਰਨ ਦੀ ਟ੍ਰੇਨਿੰਗ ਅਤੇ ਜਾਣਕਾਰੀ ਦੇਵੇਗੀ। ਕੇਜਰੀਵਾਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਿਜਲੀ ਦੇ ਮੁੱਦੇ 'ਤੇ ਕੈਪਟਨ ਸਰਕਾਰ ਦਾ ਅਸਲੀ ਚਿਹਰਾ ਲੋਕਾਂ 'ਚ ਬੇਨਕਾਬ ਕੀਤਾ ਜਾਵੇ।


author

Shyna

Content Editor

Related News