‘ਆਪ’ ’ਚ ਹੋਇਆ ਭਾਰੀ ਵਾਧਾ, ਪੰਜਾਬ ਦੇ ਨਾਮਵਰ ਖਿਡਾਰੀ ਵੱਡੀ ਗਿਣਤੀ ’ਚ ਪਾਰਟੀ ’ਚ ਹੋਏ ਸ਼ਾਮਲ

Thursday, Jul 08, 2021 - 06:32 PM (IST)

ਚੰਡੀਗੜ੍ਹ (ਬਿਊਰੋ) - ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਕਾਫ਼ਲੇ ਵਿੱਚ ਉਦੋਂ ਭਾਰੀ ਵਾਧਾ ਹੋਇਆ, ਜਦੋਂ ਪੰਜਾਬ ਦੇ ਨਾਮਵਰ ਖ਼ਿਡਾਰੀ ਅਰਵਿੰਦ ਕੇਜਰੀਵਾਲ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਨ੍ਹਾਂ ਖ਼ਿਡਾਰੀਆਂ ਦਾ ‘ਆਪ’ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ, ਖੇਡ ਵਿੰਗ ਦੇ ਸੂਬਾ ਪ੍ਰਧਾਨ ਕਰਤਾਰ ਸਿੰਘ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿੱਚ ਰਸਮੀ ਤੌਰ 'ਤੇ ਸਵਾਗਤ ਕੀਤਾ।

ਪੜ੍ਹੋ ਇਹ ਵੀ ਖ਼ਬਰ -  ਢੋਗੀਂ ਬਾਬੇ ਦਾ ਸ਼ਰਮਨਾਕ ਕਾਰਾ : ਇੱਕੋ ਪਰਿਵਾਰ ਦੀਆਂ 3 ਜਨਾਨੀਆਂ ਲੈ ਕੇ ਹੋਇਆ ਫ਼ਰਾਰ

ਪੰਜਾਬ ਅਤੇ ਭਾਰਤ ਦਾ ਨਾਂਅ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਰੌਸ਼ਨ ਕਰਨ ਵਾਲੇ ਜਿਮਨਾਸਟਿਕ ਖਿਡਾਰੀ ਸੋਹਨ ਲਾਲ ਲੋਟੇ, ਰੋਕਬਾਲ ਅਮਚੁਇਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਧਰਮਵੀਰ ਸਿੰਘ, ਸਾਬਕਾ ਐੱਸ.ਪੀ ਪ੍ਰਗਟ ਸਿੰਘ, ਸਮਾਜ ਸੇਵੀ ਸੁਖਵਿੰਦਰ ਸਿੰਘ ਖੁਸ਼ਰੋਪੁਰ, ਸਾਬਕਾ ਡੀ.ਐੱਸ.ਪੀ ਅਤੇ ਰੈਸਲਰ ਸ਼ੇਰ-ਏ-ਹਿੰਦ ਅਤੇ ਪੰਜਾਬ ਟਾਇਗਰ ਪਿਆਰਾ ਸਿੰਘ, ਸਾਬਕਾ ਪੁਲਸ ਅਧਿਕਾਰੀ ਬਾਜ ਸਿੰਘ, ਸਾਬਕਾ ਡੀ.ਐੱਸ.ਪੀ ਅਵਤਾਰ ਸਿੰਘ ਅਤੇ ਲੁਧਿਆਣਾ ਦੇ ਉਘੇ ਸਮਾਜ ਸੇਵੀ ਗੁਰਚਰਨ ਸਿੰਘ ਰਾਜਪੂਤ ਨੇ ‘ਆਪ’ ਵਿੱਚ ਸ਼ਮੂਲੀਅਤ ਕੀਤੀ।

PunjabKesari

ਪੜ੍ਹੋ ਇਹ ਵੀ ਖ਼ਬਰ - ਬਰਨਾਲਾ : ਆਈਲੈਟਸ ਸੈਂਟਰ ਦੇ ਮਾਲਕ ਨੇ ਹੋਟਲ ’ਚ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ, ਫੈਲੀ ਸਨਸਨੀ

ਇਨ੍ਹਾਂ ਕੌਮੀ ਅਤੇ ਕੌਮਾਂਤਰੀ ਖ਼ਿਡਾਰੀਆਂ ਸਮੇਤ ਸਾਬਕਾ ਪੁਲਸ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ‘ਆਪ’ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਖ਼ਿਡਾਰੀਆਂ, ਸਾਬਕਾ ਪੁਲਸ ਅਧਿਕਾਰੀਆਂ ਅਤੇ ਸਮਾਜ ਸੇਵੀਆਂ ਦੇ ਮਾਰਗ ਦਰਸ਼ਨ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੀ ਰਾਜਸੱਤਾ ਤੱਕ ਪਹੁੰਚੇਗੀ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ : ਰਾਤ ਦੇ ਹਨ੍ਹੇਰੇ ’ਚ ਵਿਅਕਤੀ ਦਾ ਕਤਲ, ਸਿਰ ਧੜ ਤੋਂ ਕੀਤਾ ਵੱਖ

ਇਸ ਸਮੇਂ ਸੋਹਣ ਲਾਲ ਲੋਟੇ ਨੇ ਕਿਹਾ ਕਿ ਭ੍ਰਿਸ਼ਟਾਚਾਰ ਤੋਂ ਮੁਕਤੀ ਪਾਉਣ ਲਈ ਕੇਜਰੀਵਾਲ ਦੀ ਪਾਰਟੀ ਲਿਆਂਵਾਂਗੇ ਅਤੇ ਭ੍ਰਿਸ਼ਟਾਚਾਰੀਆਂ ਨੂੰ ਹਰਾਵਾਂਗੇ। ਜਦੋਂ ਸ਼ੇਰੇ ਹਿੰਦ ਪੰਜਾਬ ਅਤੇ ਪੰਜਾਬ ਟਾਇਗਰ ਖ਼ਿਤਾਬੀ ਪਿਆਰਾ ਸਿੰਘ ਨੇ ਕਿਹਾ ਪੰਜਾਬ ਇਸ ਸਮੇਂ ਭ੍ਰਿਸ਼ਟਾਚਾਰ ਵਿੱਚ ਜਕੜਿਆ ਹੋਇਆ ਹੈ। ਪੰਜਾਬ ਦੀ ਸਰਕਾਰ ਵਿੱਚ ਅਕਾਲੀ ਹੋਣ ਜਾਂ ਕਾਂਗਰਸੀ ਇਨ੍ਹਾਂ ਦਾ ਸਰਕਾਰ ਚਲਾਉਣ ਦਾ ਨਿਯਮ ਲੁੱਟ ਕਰਨਾ ਹੈ। ਇਨ੍ਹਾਂ ਬੇਈਮਾਨੀ ਪਾਰਟੀਆਂ ਦਾ ਰਾਜ ਬਦਲਣ ਅਤੇ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਬਣਾਉਣ ਲਈ ਹੁਣ ਪੰਜਾਬ ਦੇ ਖ਼ਿਡਾਰੀ ਮੈਦਾਨ ਵਿੱਚ ਉਤਰ ਚੁੱਕੇ ਹਨ।

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ਦਾ ਆਦੇਸ਼ ਪ੍ਰਕਾਸ਼ ਸਿੰਘ ਪੰਨੂ IAF ‘ਚ ਬਣਿਆ ਫਲਾਇੰਗ ਅਫ਼ਸਰ, ਕੈਪਟਨ ਨੇ ਦਿੱਤੀ ਵਧਾਈ


rajwinder kaur

Content Editor

Related News