AAP ਦਾ ਸਾਬਕਾ ਵਿਧਾਇਕ ''ਤੇ ਵੱਡਾ ਐਕਸ਼ਨ! ਪਾਰਟੀ ''ਚੋਂ ਕੱਢਿਆ ਬਾਹਰ
Friday, Jul 11, 2025 - 07:45 PM (IST)

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਆਪਣੇ ਇਸ ਸਾਬਕਾ ਵਿਧਾਇਕ ਖਿਲਾਫ ਵੱਡਾ ਐਕਸ਼ਨ ਲਿਆ ਹੈ। ਦਰਅਸਲ ਰੋਪੜ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਪਾਰਟੀ ਤੋਂ ਬਾਹਰ ਕੱਢਿਆ ਗਿਆ ਹੈ। ਇਸ ਸਬੰਧੀ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਪਾਰਟੀ ਨੇ ਸਾਬਕਾ ਵਿਧਾਇਕ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ 'ਚੋਂ ਕੱਢਣ ਦੇ ਹੁਕਮ ਜਾਰੀ ਕੀਤੇ ਹਨ। ਪਾਰਟੀ ਵੱਲੋਂ ਸੰਦੋਆ ਨੂੰ ਬਾਹਰ ਕਰਨ ਪਿੱਛੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਕਾਰਨ ਦੱਸਿਆ ਗਿਆ ਹੈ। ਬੀਤੇ ਕੁਝ ਦਿਨ ਪਹਿਲਾਂ ਨੂਰਪੁਰ ਬੇਦੀ ਦੇ ਪਿੰਡ ਨੰਗਲ ਅਬਿਆਣਾ ਵਿਖੇ ਇੱਕ ਧਰਨੇ ਦੌਰਾਨ ਉਨ੍ਹਾਂ ਨੇ ਆਪਣੀ ਪਾਰਟੀ ਦੀ ਖਿਲਾਫਤ ਕੀਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e