ਪੰਜਾਬ 'ਚ ਜਿੱਤ ਮਗਰੋਂ AAP ਦਾ ਵੱਡਾ ਫ਼ੈਸਲਾ, ਕੱਢੇਗੀ ਸ਼ੁਕਰਾਨਾ ਯਾਤਰਾ

Monday, Nov 25, 2024 - 03:58 PM (IST)

ਪੰਜਾਬ 'ਚ ਜਿੱਤ ਮਗਰੋਂ AAP ਦਾ ਵੱਡਾ ਫ਼ੈਸਲਾ, ਕੱਢੇਗੀ ਸ਼ੁਕਰਾਨਾ ਯਾਤਰਾ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਵਲੋਂ ਅੱਜ ਇੱਥੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਕ ਅਹਿਮ 'ਸ਼ੁਕਰਾਨਾ ਯਾਤਰਾ' ਕੱਢਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੁਕਰਾਨਾ ਯਾਤਰਾ ਭਲਕੇ ਮਤਲਬ ਕਿ 26 ਨਵੰਬਰ ਨੂੰ ਸ਼ੁਰੂ ਕੀਤੀ ਜਾ ਰਹੀ ਹੈ, ਜੋ ਕਿ ਪਟਿਆਲਾ ਤੋਂ ਸ਼ੁਰੂ ਹੋਵੇਗੀ। ਇਹ ਯਾਤਰਾ ਪੰਜਾਬ ਦੇ ਵੱਖ-ਵੱਖ ਥਾਵਾਂ ਤੋਂ ਲੰਘੇਗੀ।

ਇਹ ਵੀ ਪੜ੍ਹੋ : ਚੰਡੀਗੜ੍ਹ ਵਾਲਿਓ! ਨਵੇਂ ਤੋਹਫ਼ੇ ਲਈ ਰਹੋ ਤਿਆਰ, ਇਸ ਤਾਰੀਖ਼ ਨੂੰ ਪੁੱਜ ਰਹੇ PM ਮੋਦੀ

ਇਸ ਦੌਰਾਨ ਪਾਰਟੀ ਦੇ ਸਾਰੇ ਵਾਲੰਟੀਅਰ ਇਕੱਠੇ ਹੋਣਗੇ। ਇਹ ਸ਼ੁਕਰਾਨਾ ਯਾਤਰਾ ਪਟਿਆਲਾ ਤੋਂ ਸ਼ੁਰੂ ਹੋ ਕੇ ਸਰਹਿੰਦ, ਮੰਡੀ ਗੋਬਿੰਦਗੜ੍ਹ, ਖੰਨਾ, ਦੋਰਾਹਾ, ਲੁਧਿਆਣਾ, ਲਾਡੋਵਾਲ ਟੋਲ ਪਲਾਜ਼ੇ ਤੋਂ ਹੁੰਦੀ ਹੋਈ ਫਿਲੌਰ, ਫਗਵਾੜਾ, ਜਲੰਧਰ ਤੇ ਕਰਤਾਰਪੁਰ ਵਿਖੇ ਹੁੰਦੇ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਜ਼ਿਮਨੀ ਚੋਣਾਂ : ਬਿੱਟੂ ਨੇ ਜਾਖੜ ’ਤੇ ਭੰਨ੍ਹਿਆ ਭਾਜਪਾ ਦੀ ਹਾਰ ਦਾ ਠੀਕਰਾ
ਉਨ੍ਹਾਂ ਕਿਹਾ ਕਿ ਇਹ ਸ਼ੁਕਰਾਨਾ ਯਾਤਰਾ ਪੰਜਾਬ 'ਚ ਜ਼ਿਮਨੀ ਚੋਣਾਂ 'ਚ ਮਿਲੀ ਜਿੱਤ ਕਾਰਨ ਕੱਢੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਨਵੇਂ ਬਣੇ ਪ੍ਰਧਾਨ ਨੂੰ ਲੈ ਕੇ ਵੀ ਜਾਣਕਾਰੀ ਦਿੱਤੀ ਹੈ। ਤਰੁਣਪ੍ਰੀਤ ਸਿੰਘ ਸੌਂਧ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਦੇਖਦੇ ਹੋਏ ਲੋਕਾਂ ਨੇ ਬਹੁਤ ਵੱਡਾ ਫ਼ਤਵਾ ਜਾਰੀ ਕੀਤਾ ਹੈ, ਜਿਸ ਵਜੋਂ ਸ਼ੁਕਰਾਨਾ ਯਾਤਰਾ ਕੱਢੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News