ਪੀ.ਐੱਮ.ਓ. ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨਿਲਾਮੀ ਰੱਖੇ ਜਾਣ ’ਤੇ ‘ਆਪ’ ਦਾ ਵੱਡਾ ਬਿਆਨ

10/27/2023 6:31:21 PM

ਚੰਡੀਗੜ੍ਹ (ਰਮਨਜੀਤ ਸਿੰਘ) : ਆਮ ਆਦਮੀ ਪਾਰਟੀ ਨੇ ਕਰੋੜਾਂ ਲੋਕਾਂ ਦੀ ਆਸਥਾ ਵਾਲੇ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਦੀ ਨਿਲਾਮੀ ਲਈ ਪ੍ਰਧਾਨ ਮੰਤਰੀ ਦਫਤਰ ਦੇ ਫ਼ੈਸਲੇ ਦੀ ਨਿੰਦਾ ਕੀਤੀ ਹੈ। ਇਹ ਮਾਡਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 2015 ਵਿਚ ਦਰਬਾਰ ਸਾਹਿਬ ਦੀ ਫੇਰੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਟ ਕੀਤਾ ਗਿਆ ਸੀ। ਪੀ. ਐੱਮ. ਓ. ਪ੍ਰਧਾਨ ਮੰਤਰੀ ਮੋਦੀ ਨੂੰ ਤੋਹਫ਼ੇ ਵਜੋਂ ਪ੍ਰਾਪਤ 912 ਵਸਤਾਂ ਦੀ ਨਿਲਾਮੀ ਕਰ ਰਿਹਾ ਹੈ, ਜਿਸ ਵਿਚ ਸ੍ਰੀ ਹਰਿਮੰਦਰ ਸਾਹਿਬ ਦਾ ਭੇਟ ਵਜੋਂ ਪ੍ਰਾਪਤ ਕੀਤਾ ਮਾਡਲ ਵੀ ਹੈ। ਇਸ ਨੂੰ ਨਿਲਾਮੀ ਸਾਈਟ ’ਤੇ 13,500 ਦੀ ਬੇਸ ਕੀਮਤ ਨਾਲ ਸੂਚੀਬੱਧ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਟਰਾਂਸਪੋਰਟ ਵਿਭਾਗ, ਮਿਲੀ ਮਨਜ਼ੂਰੀ

ਇਸ ’ਤੇ ਪ੍ਰਤੀਕਿਰਿਆ ਦਿੰਦਿਆਂ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਫ਼ਤਰ ਗੁਰੂ ਸਾਹਿਬ ਦੇ ਆਸ਼ੀਰਵਾਦ ਦੀ ਕੀਮਤ ਨਹੀਂ ਲਗਾ ਸਕਦਾ। ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚ ਰਹੀ ਹੈ। ਬੁੱਧ ਰਾਮ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਪੀ. ਐੱਮ. ਓ. ਨੂੰ ਤੁਰੰਤ ਸਿੱਖ ਕੌਮ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਉਕਤ ਮਾਡਲ ਨੂੰ ਨਿਲਾਮੀ ਵਾਲੀ ਥਾਂ ਤੋਂ ਹਟਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਪੀ.ਐੱਮ.ਓ. ਵਲੋਂ ਬਿਨਾਂ ਸੋਚੇ ਸਮਝੇ ਇਸ ਨੂੰ ਨਿਲਾਮੀ ਲਈ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ਵਿਚ 30 ਅਕਤੂਬਰ ਨੂੰ ਛੁੱਟੀ ਦਾ ਐਲਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh