ਜਲੰਧਰ 'ਚ ਗ੍ਰਨੇਡ ਹਮਲੇ ਨੂੰ ਲੈ ਕੇ AAP ਦਾ ਵੱਡਾ ਬਿਆਨ, ਜਾਣੋ ਕਿਸ ਨੇ ਲਈ ਜ਼ਿੰਮੇਵਾਰੀ
Sunday, Mar 16, 2025 - 02:51 PM (IST)

ਚੰਡੀਗੜ੍ਹ/ਜਲੰਧਰ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪੰਜਾਬ 'ਚ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਕਾਰਨ ਪਾਕਿਸਤਾਨ ਬੌਖ਼ਲਾ ਗਿਆ ਹੈ ਅਤੇ ਅੱਤਵਾਦੀ ਸ਼ਹਿਜਾਦ ਭੱਟੀ ਦਾ ਜਲੰਧਰ 'ਚ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਲੈਣਾ ਪਾਕਿਸਤਾਨ ਦੀ ਸਾਜ਼ਿਸ਼ ਨੂੰ ਸਾਫ਼ ਕਰਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਹਸਪਤਾਲਾਂ 'ਚ ਨਾਰਮਲ ਸਲਾਈਨ ਦੀ ਵਰਤੋਂ 'ਤੇ ਪਾਬੰਦੀ! ਜਾਰੀ ਹੋ ਗਏ ਸਖ਼ਤ ਹੁਕਮ
ਉਨ੍ਹਾਂ ਕਿਹਾ ਕਿ ਸ਼ਹਿਜਾਦ ਭੱਟੀ ਦੀ ਲਾਰੈਂਸ ਬਿਸ਼ਨੋਈ ਨਾਲ ਵੀਡੀਓ ਕਾਲ ਕੁੱਝ ਦਿਨ ਪਹਿਲਾਂ ਹੀ ਵਾਇਰਲ ਹੋਈ ਸੀ। ਕੰਗ ਨੇ ਭਾਜਪਾ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਨੇ ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਦੀ ਸਾਬਰਮਤੀ ਜੇਲ੍ਹ 'ਚ ਬਿਠਾ ਕੇ ਆਪਣਾ ਜਵਾਈ ਬਣਾ ਕੇ ਰੱਖਿਆ ਹੋਇਆ ਹੈ। ਮਾਲਵਿੰਦਰ ਕੰਗ ਨੇ ਕਿਹਾ ਕਿ ਸਾਡੀ ਨਸ਼ਿਆਂ ਖ਼ਿਲਾਫ਼ ਲੜਾਈ ਇੰਝ ਹੀ ਜਾਰੀ ਰਹੇਗੀ ਅਤੇ ਪਾਕਿਸਤਾਨ ਜਿੰਨਾ ਮਰਜ਼ੀ ਜ਼ੋਰ ਲਾ ਲਵੇ, ਉਸ ਦੀਆਂ ਹਰਕਤਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਇਨ੍ਹਾਂ 2 DSPs ਦੀ ਸੇਵਾਮੁਕਤੀ ਦਾ ਸੁਣ ਹਰ ਕੋਈ ਹੈਰਾਨ, ਜਾਣੋ ਕੀ ਹੈ ਕਾਰਨ
ਜਾਣੋ ਕਿਸ ਨੇ ਲਈ ਜ਼ਿੰਮੇਵਾਰੀ
ਦੱਸਣਯੋਗ ਹੈ ਕਿ ਜਲੰਧਰ ਦੇ ਰਾਏਪੁਰ ਰਸੂਲਪੁਰ 'ਚ ਮੁਸਲਿਮ ਭਾਈਚਾਰੇ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ਵਿਅਕਤੀ ਦੇ ਘਰ 'ਤੇ ਗ੍ਰਨੇਡ ਹਮਲਾ ਕੀਤਾ ਗਿਆ ਸੀ, ਜਿਸ ਦੀ ਜ਼ਿੰਮੇਵਾਰੀ ਡੌਨ ਸ਼ਹਿਜਾਦ ਨੇ ਲਈ ਹੈ। ਜਾਰੀ ਕੀਤੀ ਗਈ ਵੀਡੀਓ ਵਿੱਚ ਸ਼ਹਿਜ਼ਾਦ ਭੱਟੀ ਨੇ ਦਾਅਵਾ ਕੀਤਾ ਹੈ ਕਿ ਉਸ ਵੱਲੋਂ ਜਲੰਧਰ ਵਿਚ ਗ੍ਰਨੇਡ ਹਮਲੇ ਨੂੰ ਅੰਜਾਮ ਦਿੱਤਾ ਗਿਆ ਹੈ। ਉਹ ਹਮਲਾ ਇਸ ਕਰਕੇ ਕਰਵਾਇਆ ਗਿਆ ਹੈ ਕਿਉਂਕਿ ਉਹ ਮੇਰੇ ਇਸਲਾਮ, ਮੇਰੇ ਕਾਬਾ, ਮੇਰੇ ਪੈਗੰਬਰਾਂ ਨੂੰ ਗਾਲ੍ਹਾਂ ਕੱਢਦਾ ਸੀ। ਇਹ ਲੋਕ ਸੋਚ ਰਹੇ ਸਨ ਕਿ ਅਸੀਂ ਉਨ੍ਹਾਂ ਦੀ ਇਸ ਦੀ ਹਰਕਤ ਨੂੰ ਭੁੱਲ ਗਏ ਹਾਂ। ਇਸ ਵਾਰ ਜੇਕਰ ਉਹ ਬਚ ਗਿਆ ਹੋਵੇਗਾ ਤਾਂ ਅਸੀਂ ਦੁਬਾਰਾ ਹਮਲਾ ਕਰਾਂਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8