ਪਾਰਟੀ ਵਰਕਰਾਂ ਦਾ ਹੌਂਸਲਾ ਵਧਾਉਣ ਲਈ ‘ਆਪ’ਦੇ ਸੰਗਠਨ ਮੰਤਰੀ ਡਾ. ਸੰਦੀਪ ਪਾਠਕ ਪੰਜਾਬ ਦੌਰੇ ’ਤੇ

04/04/2024 10:51:04 AM

ਜਲੰਧਰ (ਧਵਨ)-ਆਮ ਆਦਮੀ ਪਾਰਟੀ ਦੇ ਕੌਮੀ ਸੰਗਠਨ ਮੰਤਰੀ ਡਾ. ਸੰਦੀਪ ਪਾਠਕ ਨੇ ਬੁੱਧਵਾਰ ਪਾਰਟੀ ਦੇ ਵਲੰਟੀਅਰ ਆਗੂਆਂ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਦਾ ਮਨੋਬਲ ਵਧਾਇਆ। ਜਲੰਧਰ ਜ਼ਿਲ੍ਹੇ ਦੇ ‘ਆਪ’ਆਗੂਆਂ, ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਵਿਧਾਇਕਾਂ ਨਾਲ ਲੰਬੀ ਮੀਟਿੰਗ ਕਰਦਿਆਂ ਡਾ. ਸੰਦੀਪ ਪਾਠਕ ਨੇ ਕਿਹਾ ਕਿ ਚੋਣਾਂ ਦੌਰਾਨ ਪਾਰਟੀਆਂ ’ਚ ਆਉਣਾ-ਜਾਣਾ ਲੱਗਿਆ ਰਹਿੰਦਾ ਹੈ ਪਰ ਕਿਸੇ ਵੀ ਵਰਕਰ ਨੂੰ ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਦਾ ਇਸ਼ਾਰਾ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਵੱਲੋਂ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿਚ ਸ਼ਾਮਲ ਹੋਣ ਵੱਲ ਸੀ। ਉਨ੍ਹਾਂ ਕਿਹਾ ਕਿ ਪਾਰਟੀ ਮਜ਼ਬੂਤ ​​ਸਥਿਤੀ ਵਿਚ ਹੈ ਅਤੇ ਸੂਬੇ ਦੀਆਂ ਸਾਰੀਆਂ 13 ਸੀਟਾਂ ਜਿੱਤੇਗੀ।

ਮੀਟਿੰਗ ਵਿਚ ਪਾਰਟੀ ਦੀ ਪੰਜਾਬ ਇਕਾਈ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਸਮੇਤ ਕੈਬਨਿਟ ਮੰਤਰੀ ਬਲਕਾਰ ਸਿੰਘ ਅਤੇ ਕਈ ਸੀਨੀਅਰ ਆਗੂ ਹਾਜ਼ਰ ਸਨ। ਇਸ ਮੌਕੇ ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਜਲੰਧਰ ਵਿਚ ਕੈਬਨਿਟ ਮੰਤਰੀ ਬਲਕਾਰ ਸਿੰਘ ਨੂੰ ਟਿਕਟ ਦਿੱਤੀ ਚਾਹੀਦੀ ਹੈ ਕਿਉਂਕਿ ਉਹ ਮਜ਼ਬੂਤ ​​ਉਮੀਦਵਾਰ ਹੋ ਸਕਦੇ ਹਨ। ਇਸ ’ਤੇ ਸੰਦੀਪ ਪਾਠਕ ਨੇ ਕਿਹਾ ਕਿ ਪਾਰਟੀ ਪਹਿਲਾਂ ਹੀ ਸੂਬੇ ’ਚ ਆਪਣੇ 5 ਮੰਤਰੀ ਉਤਾਰ ਚੁੱਕੀ ਹੈ। ਹਰ ਸੀਟ ’ਤੇ ਮੰਤਰੀ ਨੂੰ ਨਹੀਂ ਉਤਾਰਿਆ ਜਾ ਸਕਦਾ।

ਇਹ ਵੀ ਪੜ੍ਹੋ: ਪੰਜਾਬ 'ਚ 13 ਸਾਲ ਬਾਅਦ ਠੰਡਾ ਬੀਤਿਆ ਮਾਰਚ, ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਮਨੋਬਲ ਬਹੁਤ ਉੱਚਾ ਹੈ ਅਤੇ ਪਾਰਟੀ ਜਲੰਧਰ ਸਮੇਤ ਸੂਬੇ ਦੀਆਂ ਸਾਰੀਆਂ ਸੀਟਾਂ ’ਤੇ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੂਬੇ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਪੂਰੀਆਂ ਕੀਤੀਆਂ ਗਈਆਂ ਗਾਰੰਟੀਆਂ ਤੋਂ ਆਮ ਲੋਕ ਖ਼ੁਸ਼ ਹਨ। ਮੀਟਿੰਗ ਵਿਚ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਅਤੇ ਹੋਰ ਆਗੂ ਵੀ ਹਾਜ਼ਰ ਸਨ। ਡਾ. ਸੰਦੀਪ ਪਾਠਕ ਨੇ ਜਲੰਧਰ ਸੀਟ ਨੂੰ ਲੈ ਕੇ ਸਾਰਿਆਂ ਤੋਂ ਸੁਝਾਅ ਲਏ ਕਿ ਕਿਸ ਤਰ੍ਹਾਂ ਦਾ ਉਮੀਦਵਾਰ ਚੋਣ ਮੈਦਾਨ ’ਚ ਉਤਾਰਿਆ ਜਾਵੇ।

ਵਰਨਣਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਪਹਿਲਾਂ ਜਲੰਧਰ ਤੋਂ ਸੁਸ਼ੀਲ ਰਿੰਕੂ ਨੂੰ ਟਿਕਟ ਦਿੱਤੀ ਸੀ ਪਰ ਉਹ ਭਾਜਪਾ ਵਿਚ ਸ਼ਾਮਲ ਹੋ ਗਏ, ਇਸ ਲਈ ਵਰਕਰਾਂ ਤੋਂ ਫੀਡਬੈਕ ਲੈਣ ਲਈ ਕੌਮੀ ਮੰਤਰੀ ਡਾ. ਸੰਦੀਪ ਪਾਠਕ ਜਲੰਧਰ ਆਏ ਹੋਏ ਸਨ। ਉਨ੍ਹਾਂ ਸੰਕੇਤ ਦਿੱਤਾ ਕਿ ਪਾਰਟੀ ਜਲਦੀ ਹੀ ਜਲੰਧਰ ਸਬੰਧੀ ਫੈਸਲਾ ਲਵੇਗੀ ਅਤੇ ਮਜ਼ਬੂਤ ​​ਉਮੀਦਵਾਰ ਨੂੰ ਮੈਦਾਨ ਵਿਚ ਉਤਾਰਿਆ ਜਾਵੇਗਾ।

ਇਹ ਵੀ ਪੜ੍ਹੋ: ਦੀਨਾਨਗਰ 'ਚ ਵੱਡਾ ਹਾਦਸਾ, ਸੀਵਰੇਜ ਦੀ ਸਫ਼ਾਈ ਕਰਦੇ ਗੈਸ ਚੜ੍ਹਨ ਕਾਰਨ ਇਕ ਮਜ਼ਦੂਰ ਦੀ ਮੌਤ

ਹੁਸ਼ਿਆਰਪੁਰ ਦੇ ਆਗੂਆਂ ਨੂੰ ਚੋਣਾਂ ਸਬੰਧੀ ਦਿੱਤੇ ਜ਼ਰੂਰੀ ਟਿਪਸ
ਆਮ ਆਦਮੀ ਪਾਰਟੀ ਦੇ ਕੌਮੀ ਸੰਗਠਨ ਮੰਤਰੀ ਡਾ. ਸੰਦੀਪ ਪਾਠਕ ਨੇ ਬੁੱਧਵਾਰ ਹੁਸ਼ਿਆਰਪੁਰ ਲੋਕ ਸਭਾ ਸੀਟ ਦੇ ਆਗੂਆਂ ਨੂੰ ਵੀ ਚੋਣਾਂ ਸਬੰਧੀ ਜ਼ਰੂਰੀ ਟਿਪਸ ਦਿੱਤੇ। ਪਾਰਟੀ ਪਹਿਲਾਂ ਹੀ ਹੁਸ਼ਿਆਰਪੁਰ ਸੀਟ ਤੋਂ ਡਾ. ਰਾਜ ਕੁਮਾਰ ਚੱਬੇਵਾਲ ਨੂੰ ਆਪਣਾ ਉਮੀਦਵਾਰ ਐਲਾਨ ਚੁੱਕੀ ਹੈ। ਰਾਜਕੁਮਾਰ ਚੱਬੇਵਾਲ ਤੋਂ ਇਲਾਵਾ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਹੋਰ ਵਿਧਾਇਕਾਂ ਨੇ ਵੀ ਡਾ. ਸੰਦੀਪ ਪਾਠਕ ਨਾਲ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ: ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਭਾਜਪਾ ’ਚ ਸ਼ਾਮਲ ਕਰਨ ਦਾ ਮੰਨਿਆ ਜਾ ਰਿਹੈ ਬਨਾਰਸ ਕੁਨੈਕਸ਼ਨ!
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News