''ਆਪ'' ਦੇ ਸੀਨੀਅਰ ਆਗੂ ਜੱਸੀ ਖੰਗੂੜਾ ਨੇ ਦਿੱਤਾ ਅਸਤੀਫ਼ਾ (ਵੀਡੀਓ)
Wednesday, Apr 24, 2024 - 04:21 PM (IST)
ਲੁਧਿਆਣਾ : ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੱਸੀ ਖੰਗੂੜਾ ਨੇ ਅਸਤੀਫ਼ਾ ਦੇ ਦਿੱਤਾ ਹੈ। ਜੱਸੀ ਖੰਗੂੜਾ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਸਨ। ਸੂਤਰਾਂ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਹੈ ਕਿ ਖੰਗੂੜਾ ਪਾਰਟੀ ਵਲੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਚੱਲ ਰਹੇ ਹਨ।
ਇਹ ਵੀ ਪੜ੍ਹੋ : ਮੈਡੀਕਲ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਜਾਰੀ ਕੀਤਾ ਗਿਆ ਸਰਕੂਲਰ
ਦੱਸਣਯੋਗ ਹੈ ਕਿ ਜੱਸੀ ਖੰਗੂੜਾ ਦਾ ਪਰਿਵਾਰ ਪੁਰਾਣਾ ਕਾਂਗਰਸੀ ਪਰਿਵਾਰ ਹੈ। ਜੱਸੀ ਖੰਗੂੜਾ ਨੇ ਕਿਲਾ ਰਾਏਪੁਰ ਤੋਂ 2007 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਅਤੇ ਜਿੱਤੀਆਂ ਸਨ। ਇਸ ਤੋਂ ਬਾਅਦ ਉਹ ਮੁੱਲਾਂਪੁਰ ਦਾਖਾ ਤੋਂ 2012 ਦੀ ਚੋਣ ਹਾਰ ਗਏ ਸਨ।
ਇਹ ਵੀ ਪੜ੍ਹੋ : ਖੰਨਾ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਪੁਲ ਤੋਂ ਪਲਟੀ ਇਨੋਵਾ ਗੱਡੀ
ਜੱਸੀ ਖੰਗੂੜਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ 2 ਸਾਲ ਆਮ ਆਦਮੀ ਪਾਰਟੀ 'ਚ ਕੰਮ ਕੀਤਾ ਹੈ। ਉਨ੍ਹਾਂ ਨੂੰ ਇਸ ਦੌਰਾਨ ਬਹੁਤ ਕੁੱਝ ਸਿੱਖਣ ਨੂੰ ਮਿਲਿਆ ਹੈ। ਹਾਲਾਂਕਿ ਇਹ ਵੀ ਪਤਾ ਲੱਗਾ ਹੈ ਕਿ ਜੱਸੀ ਖੰਗੂੜਾ ਨੇ ਕਿਹਾ ਹੈ ਕਿ ਉਹ ਆਉਣ ਵਾਲੇ ਸਮੇਂ 'ਚ ਕਿਸੇ ਵੀ ਸਿਆਸੀ ਪਾਰਟੀ 'ਚ ਸ਼ਾਮਲ ਨਹੀਂ ਹੋ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8