''ਪੰਜਾਬ ਦੇ ਨਕਾਰੇ ਨੇਤਾ ਇੱਕੋ ਮੰਚ ''ਤੇ ਆਉਣਾ ਚਾਹੁੰਦੇ'', ਕੈਪਟਨ ਦੇ ਬਿਆਨ ''ਤੇ ''ਆਪ'' ਦਾ ਤਿੱਖਾ ਤੰਜ (ਵੀਡੀਓ)

Monday, Dec 01, 2025 - 01:53 PM (IST)

''ਪੰਜਾਬ ਦੇ ਨਕਾਰੇ ਨੇਤਾ ਇੱਕੋ ਮੰਚ ''ਤੇ ਆਉਣਾ ਚਾਹੁੰਦੇ'', ਕੈਪਟਨ ਦੇ ਬਿਆਨ ''ਤੇ ''ਆਪ'' ਦਾ ਤਿੱਖਾ ਤੰਜ (ਵੀਡੀਓ)

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਕਾਲੀ-ਭਾਜਪਾ ਗਠਜੋੜ ਦੇ ਦਿੱਤੇ ਬਿਆਨ ਮਗਰੋਂ ਪੰਜਾਬ ਦੀ ਸਿਆਸਤ 'ਚ ਹਲਚਲ ਪੈਦਾ ਹੋ ਗਈ ਹੈ। ਕੈਪਟਨ ਦੇ ਇਸ ਬਿਆਨ ਨੂੰ ਲੈ ਕੇ ਹੁਣ ਆਮ ਆਦਮੀ ਪਾਰਟੀ ਦੀ ਵੱਡੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਪਟਨ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਜਿੰਨੇ ਵੀ ਲੋਕਾਂ ਦੇ ਨਕਾਰੇ ਹੋਏ ਨੇਤਾ ਹਨ, ਉਹ ਸਾਰੇ ਇਕ ਮੰਚ 'ਤੇ ਆਉਣਾ ਚਾਹੁੰਦੇ ਹਨ। ਇਨ੍ਹਾਂ ਸਾਰੇ ਆਗੂਆਂ ਕੈਪਟਨ ਅਮਰਿੰਦਰ ਸਿੰਘ, ਸਿਮਰਜੀਤ ਸਿੰਘ ਬੈਂਸ, ਸੁਖਬੀਰ ਬਾਦਲ ਨੇ 25-30 ਸਾਲ ਆਪਣੀਆਂ ਸਿਆਸੀ ਸੇਵਾਵਾਂ ਸੂਬੇ 'ਚ ਨਿਭਾਈਆਂ।

ਇਹ ਵੀ ਪੜ੍ਹੋ : ਪੰਜਾਬ 'ਚ ਚੜ੍ਹਦੇ ਮਹੀਨੇ ਵੱਡਾ ਐਨਕਾਊਂਟਰ! ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ

ਹਰਪਾਲ ਚੀਮਾ ਨੇ ਕਿਹਾ ਕਿ ਜਦੋਂ ਕੈਪਟਨ ਸਾਹਿਬ ਨੂੰ ਮੁੱਖ ਮੰਤਰੀ ਤੋਂ ਹਟਾਇਆ ਗਿਆ ਤਾਂ ਉਹ ਭਾਜਪਾ 'ਚ ਸ਼ਾਮਲ ਹੋ ਗਏ ਅਤੇ ਕਾਂਗਰਸ 'ਚ ਰਹਿੰਦਿਆਂ ਵੀ ਕੈਪਟਨ ਦੇ ਭਾਜਪਾ ਨਾਲ ਲਿੰਕ ਸਨ। ਉਨ੍ਹਾਂ ਕਿਹਾ ਕਿ ਕੈਪਟਨ ਦਲ ਬਦਲਣ ਦੇ ਮਾਹਰ ਹਨ। ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਇਹ ਲੋਕ ਪੰਜਾਬ ਦੀ ਪਾਵਰ ਨੂੰ ਹਥਿਆਉਣਾ ਚਾਹੁੰਦੇ ਹਨ। ਜਿਨ੍ਹਾਂ ਲੋਕਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ, ਜਦੋਂ ਉਸ ਮਾਫ਼ੀਆਵਾਦ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਾਂ ਤਾਂ ਉਸ ਸਮੇਂ ਸਾਰੇ ਇੱਕੋ ਥਾਂ 'ਤੇ ਇਕੱਠੇ ਹੋਣਾ ਚਾਹੁੰਦੇ ਹਨ। ਇਹ ਗੱਲ ਵੀ ਪੰਜਾਬੀਆਂ ਸਾਹਮਣੇ ਆ ਗਈ ਹੈ ਕਿ ਕੈਪਟਨ ਸਾਹਿਬ ਵੀ ਅਕਾਲੀ ਦਲ ਨਾਲ ਰਲੇ ਹੋਏ ਹਨ। ਇਸ ਦਾ ਮਤਲਬ ਹੈ ਕਿ ਸਾਰੇ ਚੋਰ ਇਕੱਠੇ ਹੋ ਕੇ ਪੰਜਾਬ ਦੀ ਰਾਜਨੀਤੀ ਹਥਿਆਉਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਚੱਲਣ ਨੂੰ ਲੈ ਕੇ ਨਵੀਂ ਅਪਡੇਟ! PRTC ਕਾਮਿਆਂ ਦੀ ਹੜਤਾਲ ਅਜੇ...(ਵੀਡੀਓ)

ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੀ ਕੀਤੇ ਹਨ, ਜਿਸ ਕਾਰਨ ਇਹ ਸਾਰੇ ਲੋਕ ਅੱਜ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕੈਪਟਨ ਸਾਹਿਬ ਜਾਂ ਸੁਖਬੀਰ ਬਾਦਲ ਜਿੰਨੇ ਮਰਜ਼ੀ ਬਿਆਨ ਦੇ ਦੇਣ, ਇਹ ਸਾਰੇ ਬਿਆਨ ਦਿਖਾਉਂਦੇ ਹਨ ਕਿ ਇਹ ਸਾਰੇ ਉਹ ਲੋਕ ਹਨ, ਜਿਨ੍ਹਾਂ ਦੇ ਰਾਜ ਸਮੇਂ ਸਾਡੇ ਗੁਰੂਆਂ ਦੀ ਬੇਅਦਬੀ ਹੋਈ, ਕਿਸਾਨਾਂ 'ਤੇ ਲਾਠੀਚਾਰਜ ਹੋਇਆ ਅਤੇ ਕਾਲੇ ਕਾਨੂੰਨ ਬਣੇ। ਇਸ ਲਈ ਇਹ ਜੋ ਮਰਜ਼ੀ ਕਰ ਲੈਣ ਪਰ ਆਉਣ ਵਾਲੇ 20-25 ਸਾਲ ਇਨ੍ਹਾਂ ਦੀ ਦਾਲ ਨਹੀਂ ਗਲਣੀ। ਇਨ੍ਹਾਂ ਨੇ ਰੱਜ ਕੇ ਪੰਜਾਬ ਲੁੱਟਿਆ ਪਰ ਪੰਜਾਬ ਦੇ ਲੋਕ ਇਨ੍ਹਾਂ ਨੂੰ ਨਹੀਂ ਬਖ਼ਸ਼ਣਗੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News