ਵੱਡੀ ਖ਼ਬਰ : ਸੁਖਪਾਲ ਖਹਿਰਾ ਸਣੇ 'ਆਪ' ਦੇ 3 ਬਾਗੀ ਵਿਧਾਇਕਾਂ ਨੇ ਫੜ੍ਹਿਆ ਕਾਂਗਰਸ ਦਾ ਹੱਥ

Thursday, Jun 03, 2021 - 01:00 PM (IST)

ਵੱਡੀ ਖ਼ਬਰ : ਸੁਖਪਾਲ ਖਹਿਰਾ ਸਣੇ 'ਆਪ' ਦੇ 3 ਬਾਗੀ ਵਿਧਾਇਕਾਂ ਨੇ ਫੜ੍ਹਿਆ ਕਾਂਗਰਸ ਦਾ ਹੱਥ

ਚੰਡੀਗੜ੍ਹ (ਰਮਨਜੀਤ) : ਪੰਜਾਬ 'ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਸੁਖਪਾਲ ਖਹਿਰਾ ਸਮੇਤ ਪਾਰਟੀ ਦੇ 3 ਬਾਗੀ ਵਿਧਾਇਕਾਂ ਪਿਰਮਲ ਸਿੰਘ ਅਤੇ ਜਗਦੇਵ ਸਿੰਘ ਕਮਾਲੂ ਨੇ ਕਾਂਗਰਸ ਦਾ ਹੱਥ ਫੜ੍ਹ ਲਿਆ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਨ੍ਹਾਂ ਦਾ ਸੁਆਗਤ ਕੀਤਾ ਗਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਡਿਪਟੀ CM ਦਾ ਮੁੱਦਾ ਆਇਆ ਤਾਂ ਕੈਪਟਨ ਚੱਲਣਗੇ ਆਪਣਾ ਪੱਤਾ

PunjabKesari

ਜਾਣਕਾਰੀ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਸੁਖਪਾਲ ਸਿੰਘ ਖਹਿਰਾ ਵਿਧਾਇਕ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਅਤੇ ਉਨ੍ਹਾਂ ਦੇ ਆਮ ਆਦਮੀ ਪਾਰਟੀ ਦੇ ਸਾਥੀ ਵਿਧਾਇਕ ਜਗਦੇਵ ਸਿੰਘ ਕਮਾਲੂ, ਵਿਧਾਇਕ ਮੌੜ ਅਤੇ ਪਿਰਮਲ ਸਿੰਘ ਧੌਲਾ, ਵਿਧਾਇਕ ਭਦੌੜ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਉਕਤ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰਨ ਲਈ ਏ. ਆਈ. ਸੀ. ਸੀ. ਪ੍ਰਧਾਨ ਸੋਨੀਆ ਗਾਂਧੀ ਵੱਲੋਂ ਪ੍ਰਵਾਨਗੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ 'ਮੁਲਾਜ਼ਮਾਂ' ਦੀਆਂ ਟੁੱਟੀਆਂ ਆਸਾਂ, ਫਿਰ ਪੱਲੇ ਪਈ ਨਿਰਾਸ਼ਾ

PunjabKesari

ਉਨ੍ਹਾਂ ਅੱਗੇ ਕਿਹਾ ਕਿ ਏ. ਆਈ. ਸੀ. ਸੀ. ਦੇ ਜਨਰਲ ਸੱਕਤਰ (ਇੰਚਾਰਜ ਪੰਜਾਬ) ਹਰੀਸ਼ ਰਾਵਤ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤਿੰਨ ਮੈਂਬਰੀ ਕਮੇਟੀ ਨਾਲ ਦਿੱਲੀ ਵਿਖੇ ਵਿਚਾਰ-ਵਟਾਂਦਰੇ ਵਿੱਚ ਰੁੱਝੇ ਹੋਏ ਹਨ ਤਾਂ ਉਨ੍ਹਾਂ ਤੋਂ ਆਸ਼ੀਰਵਾਦ ਕੁੱਝ ਦਿਨਾਂ ਵਿੱਚ ਲਿਆ ਜਾਵੇਗਾ।

ਇਹ ਵੀ ਪੜ੍ਹੋ : ਦਰਦ ਨਾਲ ਤੜਫਣ ਲੱਗੀ ਟਰੇਨ 'ਚ ਸਫ਼ਰ ਕਰ ਰਹੀ ਗਰਭਵਤੀ, ਪਲੇਟਫਾਰਮ 'ਤੇ ਦਿੱਤਾ ਬੱਚੇ ਨੂੰ ਜਨਮ

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਪੱਕੀ ਰਾਏ ਹੈ ਕਿ ਖਹਿਰਾ ਅਤੇ ਉਨ੍ਹਾਂ ਦੇ ਸਾਥੀਆਂ ਦੇ ਸ਼ਾਮਲ ਹੋਣ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ। ਚੰਡੀਗੜ੍ਹ ਵਿਖੇ ਇਸ ਸਧਾਰਣ ਸ਼ਿਰੱਕਤ ਸਮਾਰੋਹ ਦੌਰਾਨ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਜੀ ਵੀ ਮੌਜੂਦ ਸਨ। ਪਰਨੀਤ ਕੌਰ ਨੇ ਕਿਹਾ ਕਿ ਹਾਲ ਹੀ ਵਿੱਚ ਸ਼ਾਮਲ ਹੋਏ ਵਿਧਾਇਕ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


author

Babita

Content Editor

Related News