ਜਲਾਲਾਬਾਦ BDPO ਦਫ਼ਤਰ ''ਚ ਹੋਈ ਹਿੰਸਕ ਝੜਪ ਮਾਮਲੇ ''ਚ AAP ਨੇ ਅਕਾਲੀ ਦਲ ਨੂੰ ਠਹਿਰਾਇਆ ਜ਼ਿੰਮੇਵਾਰ

Saturday, Oct 05, 2024 - 10:18 PM (IST)

ਜਲਾਲਾਬਾਦ BDPO ਦਫ਼ਤਰ ''ਚ ਹੋਈ ਹਿੰਸਕ ਝੜਪ ਮਾਮਲੇ ''ਚ AAP ਨੇ ਅਕਾਲੀ ਦਲ ਨੂੰ ਠਹਿਰਾਇਆ ਜ਼ਿੰਮੇਵਾਰ

ਚੰਡੀਗੜ੍ਹ/ਜਲਾਲਾਬਾਦ- 'ਆਮ ਆਦਮੀ ਪਾਰਟੀ' ਨੇ ਜਲਾਲਾਬਾਦ ਦੇ ਬੀ.ਡੀ.ਪੀ.ਓ. ਦਫ਼ਤਰ ਵਿੱਚ ਹੋਈ ਹਿੰਸਕ ਝੜਪ ਲਈ ਅਕਾਲੀ ਦਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਅਕਾਲੀ ਆਗੂਆਂ ’ਤੇ ‘ਆਪ’ ਦੇ ਸਰਪੰਚ ਉਮੀਦਵਾਰ ’ਤੇ ਗੋਲੀ ਚਲਾਉਣ ਦਾ ਦੋਸ਼ ਲਾਇਆ ਹੈ। ਗੋਲੀ ਲੱਗਣ ਨਾਲ 'ਆਪ' ਦਾ ਸਰਪੰਚ ਉਮੀਦਵਾਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਉਸ ਨੂੰ ਲੁਧਿਆਣਾ ਦੇ ਡੀ.ਐੱਮ.ਸੀ. 'ਚ ਦਾਖਲ ਕਰਵਾਇਆ ਗਿਆ ਹੈ।

ਇਸ ਘਟਨਾ 'ਤੇ 'ਆਪ' ਆਗੂ ਨੀਲ ਗਰਗ ਨੇ ਕਿਹਾ ਕਿ ਪਿਛਲੇ ਤਿੰਨ-ਚਾਰ ਦਿਨਾਂ ਤੋਂ ਆਮ ਆਦਮੀ 'ਤੇ ਵਿਰੋਧੀ ਪਾਰਟੀਆਂ ਲਗਾਤਾਰ ਪ੍ਰਸ਼ਾਸਨ ਦੀ ਦੁਰਵਰਤੋਂ ਦੇ ਦੋਸ਼ ਲਗਾ ਰਹੀਆਂ ਹਨ, ਜਦਕਿ ਅਸਲ ਵਿੱਚ ਇਹ ਲੋਕ ਲਗਾਤਾਰ ਗੁੰਡਾਗਰਦੀ ਕਰ ਕੇ ਪੁਲਸ ਪ੍ਰਸ਼ਾਸਨ ’ਤੇ ਦਬਾਅ ਬਣਾ ਰਹੇ ਹਨ। ਉਹ ਸਾਡੇ ਸਰਪੰਚ ਉਮੀਦਵਾਰਾਂ ਨਾਲ ਹਿੰਸਾ ਕਰ ਰਹੇ ਹਨ। ਜਲਾਲਾਬਾਦ ਵਿੱਚ ਉਨ੍ਹਾਂ ਨੇ ਸਾਡੇ ਇੱਕ ਉਮੀਦਵਾਰ ਨੂੰ ਗੋਲੀ ਮਾਰ ਦਿੱਤੀ। 

ਨੀਲ ਗਰਗ ਨੇ ਕਿਹਾ ਕਿ ਅਪਰਾਧਿਕ ਪ੍ਰਵਿਰਤੀ ਵਾਲੇ ਲੋਕ ਹੀ ਅਜਿਹਾ ਕਰ ਸਕਦੇ ਹਨ। ਪੰਜਾਬ ਦੇ ਲੋਕ ਅਜਿਹੇ ਲੋਕਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਇਨ੍ਹਾਂ ਲੋਕਾਂ ਨੇ ਪੰਜਾਬ ਵਿੱਚ ਗੈਂਗਸਟਰ ਪੈਦਾ ਕੀਤੇ ਹਨ। ਇਸ ਚੋਣ ਵਿੱਚ ਵੀ ਲੋਕ ਉਨ੍ਹਾਂ ਤੋਂ ਵਿਧਾਨ ਸਭਾ ਚੋਣਾਂ ਵਾਂਗ ਬਦਲਾ ਲੈਣਗੇ।

ਇਹ ਵੀ ਪੜ੍ਹੋ- 800 ਪੰਜਾਬੀ ਤੇ 6500 ਪ੍ਰਵਾਸੀ ! ਪੰਜਾਬ ਦੇ ਇਸ ਪਿੰਡ 'ਚ ਸਰਪੰਚ ਤਾਂ ਛੱਡੋ, ਪੰਜਾਬੀ ਪੰਚ ਚੁਣਨਾ ਵੀ ਹੋਇਆ ਔਖਾ

ਨੀਲ ਗਰਗ ਨੇ ਕਿਹਾ ਕਿ ਡਰਾਉਣਾ-ਧਮਕਾਉਣਾ ਆਮ ਆਦਮੀ ਪਾਰਟੀ ਦਾ ਸੱਭਿਆਚਾਰ ਨਹੀਂ ਹੈ। ਅਸੀਂ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਲੋਕ ਹਾਂ। ਆਮ ਆਦਮੀ ਪਾਰਟੀ ਨੇ ਨਾ ਤਾਂ ਕਿਸੇ ਉਮੀਦਵਾਰ ਨੂੰ ਨਾਮਜ਼ਦਗੀ ਭਰਨ ਤੋਂ ਰੋਕਿਆ ਹੈ ਅਤੇ ਨਾ ਹੀ ਅਜਿਹਾ ਕਰਨ ਦਾ ਕੋਈ ਇਰਾਦਾ ਹੈ। ਅਸੀਂ ਪੂਰੀ ਤਰ੍ਹਾਂ ਨਿਰਪੱਖ ਅਤੇ ਆਜ਼ਾਦ ਪੰਚਾਇਤੀ ਚੋਣਾਂ ਚਾਹੁੰਦੇ ਹਾਂ।

'ਆਪ' ਆਗੂ ਨੇ ਚੋਣ ਕਮਿਸ਼ਨ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਦੀ ਅਪੀਲ ਕੀਤੀ ਅਤੇ ਕਿਹਾ ਜਿੱਥੇ ਸੁਰੱਖਿਆ ਦੀ ਲੋੜ ਹੋਵੇ, ਉੱਥੇ ਸੁਰੱਖਿਆ ਬਲਾਂ ਨੂੰ ਪੂਰੀ ਮੁਸਤੈਦੀ ਨਾਲ ਤਾਇਨਾਤ ਕੀਤਾ ਜਾਵੇ ਤਾਂ ਜੋ ਉਮੀਦਵਾਰ ਨਿਡਰ ਹੋ ਕੇ ਚੋਣ ਲੜ ਸਕਣ ਅਤੇ ਲੋਕ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।

ਇਹ ਵੀ ਪੜ੍ਹੋ- Exit Poll ; ਹਰਿਆਣਾ 'ਚ ਮੁੜ ਖਿੜੇਗਾ 'ਕਮਲ' ਜਾਂ 10 ਸਾਲ ਬਾਅਦ ਚੱਲੇਗਾ ਕਾਂਗਰਸ ਦਾ 'ਪੰਜਾ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News