ਕਸ਼ਮੀਰ ’ਤੇ ਬਿਆਨਬਾਜ਼ੀ ਨੂੰ ਲੈ ਕੇ ‘ਆਪ’ ਨੇ ਫਿਰ ਬੋਲਿਆ ਸਿੱਧੂ ’ਤੇ ਹਮਲਾ
Friday, Aug 20, 2021 - 02:41 AM (IST)
ਚੰਡੀਗੜ੍ਹ/ਦਿੱਲੀ(ਰਮਨਜੀਤ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ’ਤੇ ਦੇਸ਼ ਨੂੰ ਤੋੜਨ ਦੀ ਰਾਜਨੀਤੀ ਕਰਨ ਦੇ ਦੋਸ਼ ਲਾਏ ਹਨ। ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਕੌਮੀ ਬੁਲਾਰੇ ਰਾਘਵ ਚੱਢਾ ਨੇ ਵੀਰਵਾਰ ਨੂੰ ਇੱਕ ਸੰਯੁਕਤ ਬਿਆਨ ਵਿਚ ਕਾਂਗਰਸ ਲੀਡਰਸ਼ਿਪ ਤੋਂ ਸਪੱਸ਼ਟੀਕਰਨ ਮੰਗਿਆ।
ਇਹ ਵੀ ਪੜ੍ਹੋ : ਅਸ਼ਵਨੀ ਸ਼ਰਮਾ ਨੇ ਸਾਥੀਆਂ ਸਮੇਤ ਵਿਦੇਸ਼ ਰਾਜ ਮੰਤਰੀ ਨਾਲ ਮੁਲਾਕਾਤ ਕਰ ਸੌਂਪਿਆ ਮੰਗ ਪੱਤਰ
ਕਸ਼ਮੀਰ ਮੁੱਦੇ ’ਤੇ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਦੀ ਟਿੱਪਣੀ ਨੂੰ ਲੈ ਕੇ ਸਿੱਧਾ ਨਵਜੋਤ ਸਿੱਧੂ ਨੂੰ ਘੇਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸਿੱਧੂ ਨੇ ਆਪਣੇ ਸਲਾਹਕਾਰਾਂ ਜ਼ਰੀਏ ਦੇਸ਼ ਦੀ ਅਖੰਡਤਾ ਖ਼ਿਲਾਫ਼ ਜਾ ਕੇ ਜੋ ਬਿਆਨ ਦਿੱਤੇ ਹਨ, ਉਸ ਤੋਂ ਪੰਜਾਬ ਅਤੇ ਦੇਸ਼ ਦੇ ਲੋਕ ਦੁਖੀ ਹਨ। ‘ਆਪ’ ਨੇਤਾਵਾਂ ਨੇ ਸਿੱਧੂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਦੇਸ਼ ਨੂੰ ਵੰਡਣ ਦੀ ਰਾਜਨੀਤੀ ਕਰਨਾ ਬੰਦ ਕਰਨ। ਰਾਘਵ ਚੱਢਾ ਨੇ ਕਿਹਾ ਕਿ ਭਾਵੇਂ ਹੀ ਸਿੱਧੂ ਕਾਂਗਰਸ ਦਾ ਹਿੱਸਾ ਹਨ ਪਰ ਉਨ੍ਹਾਂ ਦੀ ਰਗ-ਰਗ ਵਿਚ ਹਾਲੇ ਵੀ ਭਾਜਪਾ ਰਚੀ ਹੋਈ ਹੈ, ਕਿਉਂਕਿ ਭਾਜਪਾ ਹਮੇਸ਼ਾ ਤੋਂ ਹੀ ਦੇਸ਼ ਨੂੰ ਵੰਡਣ ਦੀ ਰਾਜਨੀਤੀ ਕਰਦੀ ਆਈ ਹੈ ਅਤੇ ਸਿੱਧੂ ਵੀ ਭਾਜਪਾ ਦੇ ਹੀ ਹਥਕੰਡੇ ਅਪਣਾ ਰਹੇ ਹਨ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਵੱਲੋਂ ਪੇਸ਼ 13 ਨੁਕਾਤੀ ਪ੍ਰੋਗਰਾਮ ਗੱਪਾਂ ਦਾ ਪੁਲੰਦਾ : ਅਰੋੜਾ
ਉਨ੍ਹਾਂ ਨੇ ਸਿੱਧੂ ਤੋਂ ਪੁੱਛਿਆ ਕਿ ਕੀ ਉਹ ਕਸ਼ਮੀਰ ਨੂੰ ਭਾਰਤ ਦਾ ਹਿੱਸਾ ਨਹੀਂ ਮੰਨਦੇ? ਕੀ ਉਹ ਚਾਹੁੰਦੇ ਹਨ ਕਿ ਕਸ਼ਮੀਰ ਨੂੰ ਵੱਖਰੇ ਦੇਸ਼ ਦਾ ਦਰਜਾ ਮਿਲਣਾ ਚਾਹੀਦਾ ਹੈ? ਚੱਢਾ ਨੇ ਕਿਹਾ ਕਿ ਦੇਸ਼ ਖ਼ਿਲਾਫ਼ ਜਾ ਕੇ ਇਸ ਤਰ੍ਹਾਂ ਦੇ ਬਿਆਨ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦੇ।