‘ਆਪ’ ਦੇਵੇਗੀ ਅੰਦੋਲਨਕਾਰੀ ਕਿਸਾਨਾਂ ਲਈ ਮੁਫ਼ਤ ਵਾਈ-ਫ਼ਾਈ ਦੀ ਸਹੂਲਤ

Wednesday, Dec 30, 2020 - 09:59 AM (IST)

‘ਆਪ’ ਦੇਵੇਗੀ ਅੰਦੋਲਨਕਾਰੀ ਕਿਸਾਨਾਂ ਲਈ ਮੁਫ਼ਤ ਵਾਈ-ਫ਼ਾਈ ਦੀ ਸਹੂਲਤ

ਚੰਡੀਗੜ੍ਹ (ਰਮਨਜੀਤ): ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਅੰਦੋਲਨਕਾਰੀ ਕਿਸਾਨਾਂ ਨੂੰ ਆ ਰਹੀ ਇੰਟਰਨੈਟ ਦੀ ਸਮੱਸਿਆ ਦਾ ਹੱਲ ਕਰਨ ਲਈ ਹੁਣ ਆਮ ਆਦਮੀ ਪਾਰਟੀ ਵਲੋਂ ਦਿੱਲੀ ਦੇ ਬਾਰਡਰਾਂ ’ਤੇ ਵਾਈ-ਫਾਈ ਲਗਵਾਏ ਜਾਣਗੇ ਤਾਂ ਜੋ ਸੰਘਰਸ਼ ਵਿਰੁੱਧ ਪ੍ਰਚਾਰ ਕਰਨ ਵਾਲਿਆਂ ਨੂੰ ਮੂੰਹਤੋੜ ਜਵਾਬ ਦੇ ਸਕਣ। ਇਹ ਐਲਾਨ ਮੰਗਲਵਾਰ ਪਾਰਟੀ ਹੈੱਡਕੁਆਰਟਰ ਵਿਖੇ ਬੁਲਾਈ ਪ੍ਰੈੱਸ ਕਾਨਫ਼ਰੰਸ ਦੌਰਾਨ ‘ਆਪ’ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਅਤੇ ਯੂਥ ਵਿੰਗ ਪੰਜਾਬ ਦੀ ਸਹਿ ਪ੍ਰਧਾਨ ਗਗਨ ਅਨਮੋਲ ਨੇ ਕੀਤਾ।

ਇਹ ਵੀ ਪੜ੍ਹੋ : ਕਿਸਾਨੀ ਸੰਘਰਸ਼ ’ਤੇ ਸੁਖਬੀਰ ਬਾਦਲ ਦਾ ਬਿਆਨ, ਕਿਹਾ- ਪ੍ਰਧਾਨ ਮੰਤਰੀ ਨੇ ਸਭ ਤੋਂ ਵੱਡੇ ਗੁਨਾਹਗਾਰ

ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਵਲੋਂ ਦੇਸ਼ ਦੇ ਅੰਨਦਾਤਾ ਨੂੰ ਅੰਦੋਲਨ ਦੌਰਾਨ ਸਹੂਲਤਾਂ ਦੇਣ ਲਈ ਇਕ ਸੇਵਾਦਾਰ ਵਜੋਂ ਕੰਮ ਕੀਤਾ ਜਾ ਰਿਹਾ ਹੈ। ਹੁਣ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਅੰਦੋਲਨ ਵਾਲੇ ਸਥਾਨ ’ਤੇ ਵਾਈ-ਫਾਈ ਹਾਟਸਪਾਟ ਲਾਏ ਜਾਣਗੇ। ਆਪਣੇ ਘਰਾਂ ਤੋਂ ਸੈਂਕੜੇ ਕੋਹ ਦੂਰ ਬੈਠੇ ਕਿਸਾਨਾਂ ਨੂੰ ਆਪਣੇ ਪਰਿਵਾਰ ਨਾਲ ਗੱਲ ਕਰਨ ’ਚ ਮੁਸ਼ਕਲ ਆ ਰਹੀ ਸੀ, ਇਸ ਨੂੰ ਮੁੱਖ ਰੱਖਦੇ ਹੋਏ ਪਾਰਟੀ ਨੇ ਇਹ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਮੋਦੀ ਸਰਕਾਰ ਦੇ ਮੰਤਰੀਆਂ ਵਲੋਂ ਕਿਸਾਨ ਅੰਦੋਲਨ ਖਿਲਾਫ ਪ੍ਰਚਾਰ ਕੀਤਾ ਜਾ ਰਿਹਾ ਹੈ, ਇਸ ਨਾਲ ਕਿਸਾਨ ਸੋਸ਼ਲ ਮੀਡੀਆ ਰਾਹੀ  ਭਾਜਪਾਈਆਂ ਦੇ ਕੂੜ ਪ੍ਰਚਾਰ ਦਾ ਜਵਾਬ ਵੀ ਦੇ ਸਕਣਗੇ। ਫਿਲਹਾਲ ਇਸ ਦੀ ਸ਼ੁਰੂਆਤ ਸਿੰਘੂ ਬਾਰਡਰ ’ਤੇ ਹੀ ਕੀਤੀ ਜਾਵੇਗੀ, ਜਿਵੇਂ-ਜਿਵੇਂ ਕਿਸਾਨਾਂ ਵਲੋਂ ਮੰਗ ਆਵੇਗੀ, ਉਸ ਮੁਤਾਬਕ ਹਰ ਬਾਰਡਰ ’ਤੇ ਵੀ ਵਾਈ-ਫਾਈ ਦਾ ਪ੍ਰਬੰਧ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਦੁਖਦ ਖ਼ਬਰ: ਚੰਗੇ ਭਵਿੱਖ ਲਈ ਕੈਨੇਡਾ ਗਏ ਮਾਪਿਆ ਦੇ ਇਕਲੌਤੇ ਪੁੱਤ ਦੀ ਹਾਦਸੇ ’ਚ ਮੌਤ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ 


author

Baljeet Kaur

Content Editor

Related News