ਵਿਸ਼ੇਸ਼ ਇਜਲਾਸ : ਪੰਜਾਬ ਵਿਧਾਨ ਸਭਾ ਬਾਹਰ ਅਕਾਲੀ ਦਲ ਤੇ 'ਆਪ' ਦਾ ਜ਼ਬਰਦਸਤ ਪ੍ਰਦਰਸ਼ਨ (ਤਸਵੀਰਾਂ)

11/11/2021 10:44:01 AM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਕਾਲੀ ਦਲ ਵੱਲੋਂ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ 'ਚ ਵਿਧਾਨ ਸਭਾ ਤੱਕ ਪੈਦਲ ਮਾਰਚ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਲਾਏ ਜਾ ਰਹੇ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨ ਨੇ ਸਿੰਘੂ ਬਾਰਡਰ 'ਤੇ ਕੀਤੀ ਖ਼ੁਦਕੁਸ਼ੀ, ਇਸ ਕਾਰਨ ਚੁੱਕਿਆ ਖ਼ੌਫ਼ਨਾਕ ਕਦਮ

PunjabKesari

ਮਜੀਠੀਆ ਨੇ ਪੰਜਾਬ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕਾਂਗਰਸ ਲੋਕਾਂ ਨਾਲ ਵਾਅਦਾ ਖ਼ਿਲਾਫ਼ੀ ਅਤੇ ਧੱਕੇਸ਼ਾਹੀ ਕਰ ਰਹੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਰੇ ਬੋਲਦਿਆਂ ਮਜੀਠੀਆ ਨੇ ਕਿਹਾ ਕਿ ਨਵਜੋਤ ਸਿੱਧੂ ਨੂੰ ਤਾਂ ਸਿਰਫ ਫੋਟੋਆਂ ਖਿਚਵਾਉਣ ਦਾ ਹੀ ਸ਼ੌਂਕ ਹੈ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਵੱਲੋਂ ਵੀ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਵਿਧਾਇਕਾ ਰੁਪਿੰਦਰ ਰੂਬੀ ਦੇ ਕਾਂਗਰਸ 'ਚ ਸ਼ਾਮਲ ਹੋਣ 'ਤੇ ਬੋਲੇ CM ਚੰਨੀ, 'ਵਧਾਈਆਂ ਭੈਣੇ ਤੈਨੂੰ ਵਧਾਈਆਂ ਨੀ...'

PunjabKesari

ਆਮ ਆਦਮੀ ਪਾਰਟੀ ਵੱਲੋਂ ਡੀ. ਏ. ਪੀ. ਦੀ ਘਾਟ ਨੂੰ ਲੈ ਕੇ ਕਿਸਾਨਾਂ ਦੇ ਹੱਕ 'ਚ ਚੰਨੀ ਅਤੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਦੇ ਬਾਹਰ ਦੋਹਾਂ ਪਾਰਟੀਆਂ ਵੱਲੋਂ ਚੰਨੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਸਰਕਾਰ ਨੂੰ ਵੱਖ-ਵੱਖ ਮੁੱਦਿਆਂ 'ਤੇ ਘੇਰਿਆ ਜਾ ਰਿਹਾ ਹੈ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News