'ਆਪ' ਤੇ ਕਾਂਗਰਸ ਦੇ ਲੀਡਰਾਂ ਨੇ ਸੀਟ ਸ਼ੇਅਰਿੰਗ ਬਾਰੇ ਕੀਤੀ ਮੀਟਿੰਗ, ਪੰਜਾਬ ਲਈ ਕੀਤੀ ਇਹ ਪੇਸ਼ਕਸ਼
Tuesday, Jan 09, 2024 - 06:17 AM (IST)
ਨੈਸ਼ਨਲ ਡੈਸਕ: ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਇੱਥੇ ਲੋਕ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਨੂੰ ਲੈ ਕੇ ਮੀਟਿੰਗ ਕੀਤੀ। ਆਮ ਆਦਮੀ ਪਾਰਟੀ ਦੇ ਨੇਤਾਵਾਂ ਨਾਲ ਕਾਂਗਰਸ ਦੀ ਰਾਸ਼ਟਰੀ ਗਠਜੋੜ ਕਮੇਟੀ ਦੀ ਬੈਠਕ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਨੇਤਾ ਮੁਕੁਲ ਵਾਸਨਿਕ ਨੇ ਕਿਹਾ ਕਿ ਚੋਣ ਨਾਲ ਜੁੜੇ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ। ਸੂਤਰਾਂ ਮੁਤਾਬਕ ਮੀਟਿੰਗ ਨੂੰ ਸਕਾਰਾਤਮਕ ਮੰਨਿਆ ਜਾ ਰਿਹਾ ਹੈ। ਦੋਵਾਂ ਪਾਰਟੀਆਂ ਨੇ ਵੱਖ-ਵੱਖ ਰਾਜਾਂ 'ਚ ਚੋਣ ਲੜਨ ਦੀਆਂ ਰਣਨੀਤੀਆਂ ਅਤੇ ਸੀਟਾਂ ਦੀ ਗਿਣਤੀ 'ਤੇ ਚਰਚਾ ਕੀਤੀ।
ਇਹ ਖ਼ਬਰ ਵੀ ਪੜ੍ਹੋ - ਮੁੜ ਹੋਵੇਗਾ ਅਕਾਲੀ-ਭਾਜਪਾ ਗੱਠਜੋੜ! ਹਿੰਦੂ-ਸਿੱਖ ਏਕਤਾ ਦਾ ਹਵਾਲਾ ਦਿੰਦਿਆਂ ਜ਼ਿਆਦਾਤਰ ਆਗੂਆਂ ਨੇ ਜਤਾਈ ਸਹਿਮਤੀ
'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਅਤੇ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੇ ਬੈਠਕ 'ਚ ਸ਼ਿਰਕਤ ਕੀਤੀ। ਕਾਂਗਰਸ ਦੀ ਤਰਫੋਂ ਮੁਕੁਲ ਵਾਸਨਿਕ, ਅਸ਼ੋਕ ਗਹਿਲੋਤ, ਭੁਪੇਸ਼ ਬਘੇਲ, ਸਲਮਾਨ ਖੁਰਸ਼ੀਦ ਅਤੇ ਮੋਹਨ ਪ੍ਰਕਾਸ਼ ਦੀ 5 ਮੈਂਬਰੀ ਕਮੇਟੀ ਨੇ ਬੈਠਕ ਵਿਚ ਹਿੱਸਾ ਲਿਆ। ਤੁਹਾਨੂੰ ਦੱਸ ਦੇਈਏ ਕਿ ਕਾਂਗਰਸ ਨੇ ਇਸ ਕਮੇਟੀ ਨੂੰ ਸੀਟ ਵੰਡ ਦੇ ਮੁੱਦੇ 'ਤੇ ਇੰਡੀਆ ਬਲਾਕ 'ਚ ਸ਼ਾਮਲ ਪਾਰਟੀਆਂ ਨਾਲ ਗੱਲ ਕਰਨ ਦਾ ਅਧਿਕਾਰ ਦਿੱਤਾ ਹੈ। ਮੀਟਿੰਗ ਵਿਚ ਦਿੱਲੀ ਕਾਂਗਰਸ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਵੀ ਮੌਜੂਦ ਸਨ।
ਇਹ ਖ਼ਬਰ ਵੀ ਪੜ੍ਹੋ - ਭਾਰਤ ਨੂੰ ਮਿਲਿਆ ਕੱਚੇ ਤੇਲ ਦਾ ਭੰਡਾਰ, ਇਸ ਜਗ੍ਹਾ ਮਿਲੇ 26 ਖੂਹ, ਕੇਂਦਰ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਅਸੀਂ ਇਕੱਠੇ ਚੋਣ ਲੜਾਂਗੇ ਅਤੇ ਭਾਜਪਾ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ
ਮੀਟਿੰਗ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਮੁਕੁਲ ਵਾਸਨਿਕ ਨੇ ਕਿਹਾ ਕਿ ਕਈ ਚੋਣ ਮੁੱਦਿਆਂ 'ਤੇ ਚਰਚਾ ਹੋਈ। ਉਨ੍ਹਾਂ ਕਿਹਾ, ''ਅਸੀਂ ਆਉਣ ਵਾਲੀਆਂ ਚੋਣਾਂ ਲਈ ਕਈ ਮੁੱਦਿਆਂ 'ਤੇ ਮੀਟਿੰਗ ਕੀਤੀ। ਗੱਲਬਾਤ ਜਾਰੀ ਰਹੇਗੀ ਅਤੇ ਅਸੀਂ ਦੁਬਾਰਾ ਮਿਲਾਂਗੇ। ਉਸ ਤੋਂ ਬਾਅਦ ਹੀ ਅਸੀਂ ਸੀਟਾਂ ਦੀ ਵੰਡ ਬਾਰੇ ਅੰਤਿਮ ਫੈਸਲਾ ਲਵਾਂਗੇ। ਹਰ ਗੱਲ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਅਸੀਂ ਇਕੱਠੇ ਚੋਣ ਲੜਾਂਗੇ। ਅਸੀਂ ਭਾਜਪਾ ਨੂੰ ਸਖ਼ਤ ਟੱਕਰ ਦੇਵਾਂਗੇ।'' 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਅਤੇ ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਅਤੇ ਸੌਰਭ ਭਾਰਦਵਾਜ ਮੀਟਿੰਗ ਵਿਚ ਸ਼ਾਮਲ ਹੋਏ। ਕਾਂਗਰਸ ਵੱਲੋਂ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ, ਵਾਸਨਿਕ, ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਅਤੇ ਪਾਰਟੀ ਦੇ ਸੀਨੀਅਰ ਆਗੂ ਸਲਮਾਨ ਖੁਰਸ਼ੀਦ ਅਤੇ ਮੋਹਨ ਪ੍ਰਕਾਸ਼ ਵੀ ਮੌਜੂਦ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਨੂੰ ਮਿਲਣਗੇ 307 ਨਵੇਂ ਡਾਕਟਰ: 126 ਸੁਪਰਸਪੈਸ਼ਲਿਸਟ ਅਤੇ 181 ਸਪੈਸ਼ਲਿਸਟ ਹੋਣਗੇ ਨਿਯੁਕਤ
'ਆਪ' ਨੇ ਕਾਂਗਰਸ ਨੂੰ ਦਿੱਤੀ ਪੰਜਾਬ ਦੀਆਂ 6 ਸੀਟਾਂ ਦੀ ਪੇਸ਼ਕਸ਼
ਸੂਤਰਾਂ ਅਨੁਸਾਰ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਦਿੱਲੀ ਵਿਚ 3 ਅਤੇ ਪੰਜਾਬ ਵਿਚ 6 ਸੀਟਾਂ ਦੀ ਪੇਸ਼ਕਸ਼ ਕੀਤੀ ਹੈ। ਇਸ ਦੇ ਨਾਲ ਹੀ ਗੁਜਰਾਤ ਅਤੇ ਗੋਆ 'ਚ ਇਕ-ਇਕ ਸੀਟ 'ਤੇ ਚੋਣ ਲੜਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਹ ਹਰਿਆਣਾ ਦੀਆਂ 3 ਸੀਟਾਂ 'ਤੇ ਚੋਣ ਲੜਨਾ ਚਾਹੁੰਦੀ ਹੈ। ਦੋਵੇਂ ਪਾਰਟੀਆਂ ਆਪਣੀ ਉੱਚ ਲੀਡਰਸ਼ਿਪ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਇਕ ਵਾਰ ਫਿਰ ਆਹਮੋ-ਸਾਹਮਣੇ ਬੈਠਣਗੀਆਂ। ਸੀਟਾਂ ਦੀ ਵੰਡ ਨੂੰ ਲੈ ਕੇ 'ਆਪ' ਅਤੇ ਕਾਂਗਰਸ ਵਿਚਾਲੇ ਦੂਜੇ ਦੌਰ ਦੀ ਮੀਟਿੰਗ 11 ਜਾਂ 12 ਜਨਵਰੀ ਨੂੰ ਹੋ ਸਕਦੀ ਹੈ। ਅਗਲੀ ਮੀਟਿੰਗ 'ਚ ਸੀਟਾਂ ਦੀ ਵੰਡ 'ਤੇ ਹੋਰ ਠੋਸ ਚਰਚਾ ਹੋਣ ਦੀ ਸੰਭਾਵਨਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8