ਲੋਕ ਸਭਾ ਚੋਣਾਂ 2024 : 'ਆਮ ਆਦਮੀ ਪਾਰਟੀ' ਨੇ ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ

04/02/2024 7:14:38 PM

ਜਲੰਧਰ- ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦੇਸ਼ ਭਰ 'ਚ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਐਲਾਨੇ ਜਾ ਰਹੇ ਹਨ। ਇਸੇ ਦੌਰਾਨ ਪੰਜਾਬ 'ਚ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਮਾਲਵਿੰਦਰ ਸਿੰਘ ਕੰਗ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਰਾਜਕੁਮਾਰ ਚੱਬੇਵਾਲ ਨੂੰ ਹੁਸ਼ਿਆਰਪੁਰ ਤੋਂ ਉਮੀਦਵਾਰ ਐਲਾਨ ਦਿੱਤਾ ਹੈ। 

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਭਾਜਪਾ ਨੇ ਪੰਜਾਬ ਦੇ 6 ਹਲਕਿਆਂ 'ਚ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਸੀ, ਜਿਨ੍ਹਾਂ 'ਚ ਸੁਸ਼ੀਲ ਕੁਮਾਰ ਰਿੰਕੂ (ਜਲੰਧਰ), ਰਵਨੀਤ ਸਿੰਘ ਬਿੱਟੂ (ਲੁਧਿਆਣਾ), ਪਰਨੀਤ ਕੌਰ (ਪਟਿਆਲਾ), ਹੰਸ ਰਾਜ ਹੰਸ (ਫਰੀਦਕੋਟ), ਤਰਨਜੀਤ ਸਿੰਘ ਸੰਧੂ (ਅੰਮ੍ਰਿਤਸਰ) ਤੇ ਦਿਨੇਸ਼ ਸਿੰਘ ਬੱਬੂ (ਗੁਰਦਾਸਪੁਰ) ਦੇ ਨਾਂ ਸ਼ਾਮਲ ਸਨ।

ਉਸ ਤੋਂ ਪਹਿਲਾਂ 'ਆਪ' ਨੇ ਵੀ 8 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਸੀ, ਜਿਸ 'ਚ ਪਾਰਟੀ ਨੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (ਅੰਮ੍ਰਿਤਸਰ), ਮੰਤਰੀ ਲਾਲਜੀਤ ਸਿੰਘ ਭੁੱਲਰ (ਖਡੂਰ ਸਾਹਿਬ), ਮੰਤਰੀ ਗੁਰਮੀਤ ਸਿੰਘ ਖੁੱਡੀਆਂ (ਬਠਿੰਡਾ), ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (ਸੰਗਰੂਰ), ਮੰਤਰੀ ਡਾ. ਬਲਬੀਰ ਸਿੰਘ (ਪਟਿਆਲਾ), ਕਰਮਜੀਤ ਅਨਮੋਲ (ਫਰੀਦਕੋਟ) ਤੇ ਗੁਰਪ੍ਰੀਤ ਸਿੰਘ (ਫਤਿਹਗੜ੍ਹ ਸਾਹਿਬ) ਨੂੰ ਉਮੀਦਵਾਰ ਐਲਾਨਿਆ ਸੀ। ਪਾਰਟੀ ਨੇ ਸੁਸ਼ੀਲ ਰਿੰਕੂ ਨੂੰ ਜਲੰਧਰ ਤੋਂ ਉਮੀਦਵਾਰ ਐਲਾਨਿਆ ਸੀ ਪਰ ਉਹ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਸਨ।

ਹੁਣ ਪਾਰਟੀ ਨੇ 2 ਉਮੀਦਵਾਰਾਂ ਦੀ ਇਹ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਰਾਜ ਕੁਮਾਰ ਚੱਬੇਵਾਲ ਕੁਝ ਦਿਨ ਪਹਿਲਾਂ ਹੀ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਲ ਹੋਏ ਸਨ ਤੇ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਦੇ ਕੇ ਭਰੋਸਾ ਜਤਾਇਆ ਹੈ। 

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News