ਪੰਜਾਬ ''ਚ ਜ਼ਿਮਨੀ ਚੋਣਾਂ ਲਈ AAP ਵਲੋਂ ਉਮੀਦਵਾਰਾਂ ਦਾ ਐਲਾਨ (ਵੀਡੀਓ)

Sunday, Oct 20, 2024 - 05:31 PM (IST)

ਚੰਡੀਗੜ੍ਹ : ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ 'ਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਮੁਤਾਬਕ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ, ਜਦੋਂ ਕਿ ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਟਿਕਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਚੱਬੇਵਾਲ ਤੋਂ ਇਸ਼ਾਨ ਚੱਬੇਵਾਲ ਨੂੰ ਟਿਕਟ ਦਿੱਤੀ ਗਈ ਹੈ ਅਤੇ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਹੋਵੇਗਾ ਫਰੀ, ਹੋ ਗਿਆ ਐਲਾਨ
4 ਸੀਟਾਂ 'ਤੇ ਹੋਣੀਆਂ ਨੇ ਜ਼ਿਮਨੀ ਚੋਣਾਂ
ਦੱਸ ਦਈਏ ਕਿ ਜਿਨ੍ਹਾਂ ਚਾਰਾਂ ਸੀਟਾਂ 'ਤੇ ਉਪ ਚੋਣਾਂ ਹੋਣੀਆਂ ਹਨ, ਉਨ੍ਹਾਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਉਨ੍ਹਾਂ ਨੇ ਵਿਧਾਨ ਸਭਾ ਸੀਟਾਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਬਰਨਾਲਾ ਤੋਂ ਵਿਧਾਇਕ ਰਹੇ ਗੁਰਮੀਤ ਸਿੰਘ ਹੁਣ ਸੰਗਰੂਰ ਤੋਂ ਸੰਸਦ ਮੈਂਬਰ ਹਨ, ਜਦੋਂ ਕਿ ਗਿੱਦੜਬਾਹਾ ਤੋਂ ਸਾਬਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ, ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣ ਗਏ ਹਨ।

PunjabKesari

ਇਹ ਵੀ ਪੜ੍ਹੋ : ਕਰਵਾਚੌਥ 'ਤੇ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਲਗਵਾਈ ਮਹਿੰਦੀ (ਵੀਡੀਓ)

ਚੋਣਾਂ ਦਾ ਐਲਾਨ ਹੁੰਦਿਆਂ ਹੀ ਆਉਣ ਵਾਲੇ ਦੋ-ਤਿੰਨ ਦਿਨਾਂ ਵਿੱਚ ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਮਾਹੌਲ ਗਰਮ ਹੋਣ ਦੀ ਉਮੀਦ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


Babita

Content Editor

Related News