ਆਮ ਆਦਮੀ ਪਾਰਟੀ ਵਲੋਂ ਵਿਰੋਧੀ ਧਿਰ ਦੇ ਆਗੂ ਦਾ ਐਲਾਨ (ਵੀਡੀਓ)

03/15/2017 6:50:05 PM

ਨਵੀਂ ਦਿੱਲੀ\ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਵਿਚ ਮਿਲੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ ਦਿੱਲੀ ਵਿਖੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਹੋਈ। ਇਸ ਮੀਟਿੰਗ ਵਿਚ ਪਾਰਟੀ ਦੇ ਸੀਨੀਅਰ ਆਗੂ ਐੱਚ. ਐੱਸ. ਫੂਲਕਾ ਨੂੰ ਵਿਰੋਧੀ ਧਿਰ ਦਾ ਨੇਤਾ ਐਲਾਨਿਆ ਗਿਆ ਹੈ। ਜਦਕਿ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ ਚੀਫ ਆਫ ਵਿਪ ਨਿਯੁਕਤ ਕੀਤਾ ਗਿਆ ਹੈ।
ਇਸ ਮੀਟਿੰਗ ਵਿਚ ਪਾਰਟੀ ਦੇ ਜਿਤੇ ਵਿਧਾਇਕ, ਪੰਜਾਬ ਇਕਾਈ ਦੇ ਇੰਚਾਰਜ ਸੰਜੇ ਸਿੰਘ, ਜਥੇਬੰਦਕ ਢਾਂਚੇ ਦੇ ਮੁਖੀ ਦੁਰਗੇਸ਼ ਪਾਠਕ, ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਅਤੇ ਸੰਸਦ ਮੈਂਬਰ ਭਗਵੰਤ ਮਾਨ ਸ਼ਾਮਲ ਸਨ।


Gurminder Singh

Content Editor

Related News