ਪੰਜਾਬ ਵਿਚ 'ਆਪ' ਨੇ ਐਲਾਣੇ 3 ਉਮੀਦਵਾਰ, ਜਲੰਧਰ ਤੋਂ ਮੈਦਾਨ ਵਿਚ ਨਿੱਤਰੇ ਜਸਟਿਸ ਜ਼ੋਰਾ ਸਿੰਘ

03/24/2019 9:28:51 PM

ਸੰਗਰੂਰ (ਵੈਬ ਡੈਸਕ)- ਆਮ ਆਦਮੀ ਪਾਰਟੀ ਨੇ ਪੰਜਾਬ ਦੇ ਤਿੰਨ ਲੋਕਸਭਾ ਉਮੀਦਵਾਰਾਂ ਦੇ ਨਾਵਾਂ ਦਾ ਐਤਵਾਰ ਨੂੰ ਐਲਾਨ ਕਰ ਦਿੱਤਾ। ਇਹ ਉਮੀਦਵਾਰ ਸ਼੍ਰੀ ਫ਼ਤਿਹਗਡ਼੍ਹ ਸਾਹਿਬ, ਜਲੰਧਰ ਅਤੇ ਗੁਰਦਾਸਪੁਰ ਤੋਂ ਚੋਣ ਲਡ਼ਨਗੇ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਇਨ੍ਹਾਂ ਤਿੰਨਾਂ ਨੂੰ ਸ਼ਾਮਲ ਕਰਕੇ ਕੁੱਲ 8 ਉਮੀਦਵਾਰ ਐਲਾਨੇ ਜਾ ਚੁੱਕੇ ਹਨ। ਐਤਵਾਰ ਨੂੰ ਕੋਰ ਕਮੇਟੀ ਦੀ ਬੈਠਕ ਚੇਅਰਮੈਨ ਬੁੱਧ ਰਾਮ ਤੇ ਪ੍ਰਦੇਸ਼ ਪ੍ਰਧਾਨ ਭਗਵੰਤ ਮਾਨ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਸ਼੍ਰੀ ਫ਼ਤਹਿਗਡ਼੍ਹ ਸਾਹਿਬ ਤੋਂ ਲਜਿੰਦਰ ਸਿੰਘ ਚੌਦਾਂ, ਜਲੰਧਰ ਤੋਂ ਜਸਟਿਸ ਜ਼ੋਰਾ ਸਿੰਘ ਅਤੇ ਗੁਰਦਾਸਪੁਰ ਤੋਂ ਪੀਟਰ ਮਸੀਹ ਨੂੰ ਉਮੀਦਵਾਰ ਐਲਾਨ ਕੀਤਾ ਗਿਆ ਹੈ।

ਸ੍ਰੀ ਫ਼ਤਿਹਗਡ਼੍ਹ ਸਾਹਿਬ ਤੋਂ ਐਲਾਨੇ ਗਏ ਉਮੀਦਵਾਰ ਬਲਜਿੰਦਰ ਸਿੰਘ ਚੌਦਾਂ ਆਮ ਆਦਮੀ ਪਾਰਟੀ ਦੇ 2014 ਤੋਂ ਇੱਕ ਸਰਗਰਮ ਵਲੰਟੀਅਰ ਵਜੋਂ ਕੰਮ ਕਰ ਰਹੇ ਹਨ। ਜਲੰਧਰ ਤੋਂ ਐਲਾਨੇ ਗਏ ਉਮੀਦਵਾਰ ਜਸਟਿਸ ਜ਼ੋਰਾ ਸਿੰਘ ਪਿਛਲੇ ਸਮੇਂ ਦੌਰਾਨ ਨਿਆਂ ਪਾਲਿਕਾ ਵਿਚ ਵੱਖ-ਵੱਖ ਅਹੁਦਿਆਂ ‘ਤੇ ਕੰਮ ਕਰ ਚੁੱਕੇ ਹਨ। ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਜੱਜ ਵਜੋਂ ਵੀ ਆਪਣੀ ਸੇਵਾ ਨਿਭਾ ਚੁੱਕੇ ਹਨ। ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਵਿਚ ਹੋਈਆਂ ਬੇਅਦਬੀਆਂ ਅਤੇ ਬਹਿਬਲ ਕਲਾਂ ਕਾਂਡ ਦੀ ਜਾਂਚ ਵੀ ਉਸ ਵੇਲੇ ਦੀ ਬਾਦਲ ਸਰਕਾਰ ਨੇ ਜਸਟਿਸ ਜ਼ੋਰਾ ਸਿੰਘ ਦੀ ਅਗਵਾਈ ਵਾਲੀ ਕਮੋਟੀ ਨੂੰ ਸੌਂਪੀ ਸੀ।ਗੁਰਦਾਸਪੁਰ ਤੋਂ ਉਮੀਦਵਾਰ ਪੀਟਰ ਮਸੀਹ ਚੀਦਾ ਇਸ ਸਮੇਂ ਆਮ ਆਦਮੀ ਪਾਰਟੀ ਦੇ ਹਲਕਾ ਫ਼ਤਿਹਗਡ਼੍ਹ ਚੂਡ਼ੀਆਂ ਦੇ ਹਲਕਾ ਇੰਚਾਰਜ ਵਜੋਂ ਸੇਵਾਵਾਂ ਨਿਭਾ ਰਹੇ ਹਨ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਸੰਗਰੂਰ, ਫਰੀਦਕੋਟ, ਅਮ੍ਰਿਤਸਰ, ਹੁਸ਼ਿਆਰਪੁਰ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨ ਚੁੱਕੀ ਹੈ।


DILSHER

Content Editor

Related News