ਵੱਡੀ ਖ਼ਬਰ : ''ਆਪ'' ਨੇ ਪੰਜਾਬ ਦੀ ਖ਼ਾਲੀ ਪਈ ਰਾਜ ਸਭਾ ਸੀਟ ਲਈ ਐਲਾਨਿਆ ਉਮੀਦਵਾਰ

Sunday, Oct 05, 2025 - 06:46 PM (IST)

ਵੱਡੀ ਖ਼ਬਰ : ''ਆਪ'' ਨੇ ਪੰਜਾਬ ਦੀ ਖ਼ਾਲੀ ਪਈ ਰਾਜ ਸਭਾ ਸੀਟ ਲਈ ਐਲਾਨਿਆ ਉਮੀਦਵਾਰ

ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਆਮ ਆਦਮੀ ਪਾਰਟੀ ਵਲੋਂ ਵੱਡਾ ਫ਼ੈਸਲਾ ਲੈਂਦੇ ਹੋਏ ਟ੍ਰਾਈਡੈਂਟ ਗਰੁੱਪ ਦੇ ਮਾਲਕ ਰਾਜਿੰਦਰ ਗੁਪਤਾ ਨੂੰ ਪੰਜਾਬ ਦੀ ਖ਼ਾਲੀ ਪਈ ਰਾਜ ਸਭਾ ਸੀਟ ਲਈ ਉਮੀਦਵਾਰ ਐਲਾਨਿਆ ਗਿਆ ਹੈ। ਦੱਸਣਯੋਗ ਹੈ ਕਿ ਰਾਜਿੰਦਰ ਗੁਪਤਾ ਟ੍ਰਾਈਡੈਂਟ ਗਰੁੱਪ ਦੇ ਮਾਲਕ ਹਨ ਅਤੇ ਉਹ ਪਹਿਲਾਂ ਹੀ ਪਿਛਲੀਆਂ ਕਈ ਸਰਕਾਰਾਂ ਤੋਂ ਪੰਜਾਬ ਸਰਕਾਰ 'ਚ ਕੈਬਨਿਟ ਰੈਂਕ ਚੱਲੇ ਆ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ 4 ਦਿਨ ਬੇਹੱਦ ਭਾਰੀ! ਖੁੱਲ੍ਹੇ ਫਲੱਡ ਗੇਟ ਤੇ ਛੁੱਟੀਆਂ ਰੱਦ, ਲੋਕਾਂ ਨੂੰ ਅਲਰਟ ਰਹਿਣ ਦੀ ਸਲਾਹ

ਬੀਤੇ ਦਿਨ ਉਨ੍ਹਾਂ ਵਲੋਂ ਕਾਲੀ ਮਾਤਾ ਪ੍ਰਬੰਧਕੀ ਕਮੇਟੀ ਪਟਿਆਲਾ ਦੇ ਚੇਅਰਮੈਨ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਹ ਵੀ ਦੱਸਣਯੋਗ ਹੈ ਕਿ ਸੰਜੀਵ ਅਰੋੜਾ ਪਹਿਲਾਂ ਰਾਜ ਸਭਾ ਦੇ ਮੈਂਬਰ ਹਨ, ਜਿਨ੍ਹਾਂ ਵਲੋਂ ਅਸਤੀਫ਼ਾ ਦੇ ਕੇ ਜ਼ਿਮਨੀ ਚੋਣ ਲੜੀ ਗਈ ਸੀ ਅਤੇ ਉਹ ਵਿਧਾਇਕ ਚੁਣੇ ਜਾਣ ਮਗਰੋਂ ਹੁਣ ਕੈਬਨਿਟ ਮੰਤਰੀ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਅਧਿਆਪਕਾਂ ਦੀਆਂ ਡਿਊਟੀਆਂ ਨੂੰ ਲੈ ਕੇ ਵੱਡੀ ਖ਼ਬਰ, ਸਿੱਖਿਆ ਮੰਤਰੀ ਨੇ ਕਰ 'ਤੀ ਬੇਹੱਦ ਸਖ਼ਤੀ

ਇਸ ਲਈ ਖ਼ਾਲੀ ਹੋਈ ਰਾਜ ਸਭਾ ਸੀਟ 'ਤੇ ਆਮ ਆਦਮੀ ਪਾਰਟੀ ਵਲੋਂ ਹੁਣ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ।
PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News