ਪੰਜਾਬ 'ਚ ਜ਼ਿਮਨੀ ਚੋਣਾਂ ਲਈ 'ਆਪ' ਨੇ ਐਲਾਨੇ ਉਮੀਦਵਾਰ

Wednesday, Sep 25, 2019 - 02:47 PM (IST)

ਪੰਜਾਬ 'ਚ ਜ਼ਿਮਨੀ ਚੋਣਾਂ ਲਈ 'ਆਪ' ਨੇ ਐਲਾਨੇ ਉਮੀਦਵਾਰ

ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਵਲੋਂ ਪੰਜਾਬ 'ਚ ਹੋ ਰਹੀਆਂ ਜ਼ਿਮਨੀ ਚੋਣਾਂ ਲਈ ਬੁੱਧਵਾਰ ਨੂੰ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵਲੋਂ ਦਾਖਾਂ ਤੋਂ ਅਮਨਦੀਪ ਮੋਹੀ, ਜਲਾਲਾਬਾਦ ਤੋਂ ਮਹਿੰਦਰ ਸਿੰਘ ਕਚੂਰਾ, ਫਗਵਾੜਾ ਤੋਂ ਸੰਤੋਸ਼ ਕੁਮਾਰ ਅਤੇ ਮੁਕੇਰੀਆਂ ਤੋਂ ਗੁਰਧਿਆਨ ਸਿੰਘ ਮੁਲਤਾਨੀ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਚੋਣਾਂ 'ਚ ਵੀ ਮੁੱਦੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਾਲੇ ਹਨ ਕਿਉਂਕਿ ਇਨ੍ਹਾਂ ਦਾ ਕੋਈ ਵੀ ਹੱਲ ਨਹੀਂ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਚੋਣਾਂ ਲੜਨੀਆਂ ਹਨ ਪਰ ਇਹ ਲੋਕਾਂ ਨੇ ਤੈਅ ਕਰਨਾ ਹੈ ਕਿ ਉਨ੍ਹਾਂ ਨੂੰ ਕੀ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਕੰਵਰ ਸੰਧੂ ਅਤੇ ਸੁਖਪਾਲ ਖਹਿਰਾ ਨੂੰ ਛੱਡ ਕੇ ਬਾਕੀ ਵਿਧਾਇਕਾਂ ਦੇ ਸੰਪਰਕ 'ਚ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਵਲੋਂ ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ, ਮੁਕੇਰੀਆਂ ਤੋਂ ਇੰਦੂ ਬਾਲਾ, ਦਾਖਾਂ ਤੋਂ ਸੰਦੀਪ ਸਿੰਘ ਸੰਧੂ ਅਤੇ ਜਲਾਲਾਬਾਦ ਤੋਂ ਰਮਿੰਦਰ ਆਵਲਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਅਕਾਲੀ ਦਲ ਵਲੋਂ ਮਨਪ੍ਰੀਤ ਇਯਾਲੀ ਨੂੰ ਦਾਖਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ।


author

Babita

Content Editor

Related News