''ਆਪ'' ਵੱਲੋਂ ਪੰਜਾਬ ''ਚ ਐੱਸ. ਸੀ. ਵਿੰਗ ਦੇ ਅਹੁਦੇਦਾਰਾਂ ਦਾ ਐਲਾਨ, ਵੇਖੋ List
Saturday, Aug 16, 2025 - 06:01 PM (IST)

ਜਲੰਧਰ (ਵੈੱਬ ਡੈਸਕ)- ਆਮ ਆਦਮੀ ਪਾਰਟੀ ਨੇ 2027 ਦੀਆਂ ਚੋਣਾਂ ਲਈ ਆਪਣੀ ਤਿਆਰੀ ਖਿੱਚ ਲਈ ਹੈ। ਦਰਅਸਲ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਆਪਣੇ ਸੰਗਠਨ ਦਾ ਵਿਸਥਾਰ ਕੀਤਾ ਗਿਆ ਹੈ। ਹੁਣ ਹੋਰ ਵਿੰਗਾਂ ਦੀ ਤਰ੍ਹਾਂ ਐੱਸ. ਸੀ. ਵਿੰਗ (SC Wing) ਵੀ ਬਣਾਇਆ ਗਿਆ ਹੈ। ਆਮ ਆਦਮੀ ਪਾਰਟੀ ਨੇ ਸਾਬਕਾ ਵਿਧਾਇਕ ਅਤੇ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਗੁਰਪ੍ਰੀਤ ਸਿੰਘ ਜੀ. ਪੀ. ਸਿੰਘ ਨੂੰ ਐੱਸ. ਸੀ. ਵਿੰਗ ਦਾ ਪ੍ਰਧਾਨ ਬਣਾਇਆ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਪਾਰਟੀ ਨੇ ਪੂਰੀ ਰਣਨੀਤੀ ਨਾਲ ਐੱਸ. ਸੀ. ਵਿੰਗ ਦਾ ਗਠਨ ਕੀਤਾ ਹੈ। ਪਾਰਟੀ ਵੱਲੋਂ ਦੋਆਬਾ, ਮਾਝਾ, ਮਾਲਵਾ ਸੈਂਟਰਲ, ਮਾਲਵਾ ਪੂਰਬੀ ਅਤੇ ਮਾਲਵਾ ਪੱਛਮੀ ਵਿੱਚ 11 ਸੂਬਾ ਸਕੱਤਰ ਨਿਯੁਕਤ ਕੀਤੇ ਗਏ ਹਨ, ਜਦਕਿ ਸਾਰੇ 23 ਜ਼ਿਲ੍ਹਿਆਂ ਲਈ ਇੰਚਾਰਜ ਵੀ ਨਿਯੁਕਤ ਕੀਤੇ ਗਏ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਕਾਂਗਰਸ ਹਾਈਕਮਾਂਡ ਨੇ 29 ਆਬਜ਼ਰਵਰ ਕੀਤੇ ਨਿਯੁਕਤ, ਲਿਸਟ 'ਚ ਵੇਖੋ ਪੂਰੇ ਨਾਂ
ਅਹੁਦੇਦਾਰਾਂ ਦੀ ਲਿਸਟ ਵੀ ਜਾਰੀ ਕੀਤੀ ਗਈ ਹੈ, ਜਿਸ ਵਿਚ ਤੁਸੀਂ ਵੇਖ ਸਕਦੇ ਹੋ ਕਿ ਕਿਹੜੇ-ਕਿਹੜੇ ਆਗੂਆਂ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪਾਰਟੀ ਵੱਲੋਂ ਸਾਰੇ ਵਿੰਗ ਬਣਾਏ ਜਾ ਚੁੱਕੇ ਹਨ। ਇਸ ਦੇ ਨਾਲ ਹੀ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨ ਅਤੇ ਡਾਇਰੈਕਟਰ ਵੀ ਨਿਯੁਕਤ ਕੀਤੇ ਗਏ ਹਨ।
ਇਹ ਵੀ ਪੜ੍ਹੋ: ਪੰਚਾਇਤ ਦੇ ਸਖ਼ਤ ਫ਼ੈਸਲੇ! ਐਨਰਜੀ ਡਰਿੰਕਸ 'ਤੇ ਬੈਨ, ਪਿੰਡ ਦੇ ਮੁੰਡਾ-ਕੁੜੀ ਨਹੀਂ ਕਰਵਾ ਸਕਣਗੇ ਵਿਆਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e