'ਆਪ' ਨੇ ਪੰਜਾਬ 'ਚ ਲੋਕ ਸਭਾ ਚੋਣਾਂ ਲਈ ਕੱਸੀ ਕਮਰ, ਹਲਕਾ ਤੇ ਜ਼ਿਲ੍ਹਾ ਇੰਚਾਰਜਾਂ ਦੀ ਕੀਤੀ ਨਿਯੁਕਤੀ, ਪੜ੍ਹੋ ਲਿਸਟ

Thursday, Aug 31, 2023 - 05:31 AM (IST)

'ਆਪ' ਨੇ ਪੰਜਾਬ 'ਚ ਲੋਕ ਸਭਾ ਚੋਣਾਂ ਲਈ ਕੱਸੀ ਕਮਰ, ਹਲਕਾ ਤੇ ਜ਼ਿਲ੍ਹਾ ਇੰਚਾਰਜਾਂ ਦੀ ਕੀਤੀ ਨਿਯੁਕਤੀ, ਪੜ੍ਹੋ ਲਿਸਟ

ਜਲੰਧਰ (ਵੈੱਬ ਡੈਸਕ): ਦੇਸ਼ ਵਿਚ ਅਗਲੇ ਸਾਲ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਤੇ ਸਿਆਸੀ ਧਿਰਾਂ ਨੇ ਹੁਣ ਤੋਂ ਹੀ ਇਸ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਆਮ ਆਦਮੀ ਪਾਰਟੀ ਨੇ ਵੀ ਪੰਜਾਬ ਵਿਚ ਵਲੰਟੀਅਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਹਨ। ਅੱਜ ਪਾਰਟੀ ਵੱਲੋਂ 3 ਲੋਕ ਸਭਾ ਇੰਚਾਰਜਾਂ ਤੇ 9 ਜ਼ਿਲ੍ਹਾ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ। ਇਸ ਦੀ ਸੂਚੀ ਪਾਰਟੀ ਵੱਲੋਂ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕ ਦੀ ਮਿਲੀਭੁਗਤ ਨਾਲ ਹੋ ਰਹੀ ਸੀ ਨਸ਼ਾ ਤਸਕਰੀ, NCB ਜਲਦ ਕੱਸੇਗੀ ਸ਼ਿਕੰਜਾ

ਆਪ ਨੇ ਆਪਣੇ ਫੇਸਬੁੱਕ ਪੇਜ 'ਤੇ ਉਕਤ ਨਿਯੁਕਤੀਆਂ ਦੀ ਸੂਚੀ ਸਾਂਝੀ ਕਰਦਿਆਂ ਲਿਖਿਆ, "ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ, ਕਾਰਜਕਾਰੀ ਪ੍ਰਧਾਨ ਬੁੱਧ ਰਾਮ ਤੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਨੇ ਪੰਜਾਬ ਦੇ 3 ਲੋਕ ਸਭਾ ਹਲਕਿਆਂ ਲਈ ਇੰਚਾਰਜ ਨਿਯੁਕਤ ਕੀਤੇ। ਨਾਲ ਹੀ 9 ਵਲੰਟੀਅਰ ਸਹਿਬਾਨਾਂ ਨੂੰ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ਇਨਕਲਾਬ ਜ਼ਿੰਦਾਬਾਦ" 

ਇਹ ਖ਼ਬਰ ਵੀ ਪੜ੍ਹੋ - ਅੱਧੀ ਰਾਤ ਨੂੰ ਪੰਜਾਬ ਪੁਲਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, CIA ਇੰਚਾਰਜ ਜ਼ਖ਼ਮੀ, 2 ਔਰਤਾਂ ਸਮੇਤ 3 ਗ੍ਰਿਫ਼ਤਾਰ

ਪਾਰਟੀ ਵੱਲੋਂ ਜਾਰੀ ਸੂਚੀ ਮੁਤਾਬਕ ਦੀਪਕ ਬੰਸਲ ਨੂੰ ਲੁਧਿਆਣਾ, ਅਸ਼ਵਨੀ ਅੱਗਰਵਾਲ ਨੂੰ ਜਲੰਧਰ ਤੇ ਜੈਦੇਵ ਸਿੰਘ ਨੂੰ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੇ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ 9 ਜ਼ਿਲ੍ਹਾ ਇੰਚਾਰਜਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ। 

PunjabKesari

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News