'ਆਪ' ਨੇ ਪੰਜਾਬ ’ਚ ਬਲਾਕ ਪ੍ਰਧਾਨ ਕੀਤੇ ਨਿਯੁਕਤ
Sunday, Oct 05, 2025 - 11:44 AM (IST)

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਆਮ ਆਦਮੀ ਪਾਰਟੀ ਨੇ ਪੰਜਾਬ ’ਚ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਦੇ ਹੋਏ ਸ਼ਨੀਵਾਰ ਨੂੰ ਪੰਜਾਬ ਦੇ ਵੱਖ-ਵੱਖ ਹਲਕਿਆਂ ਲਈ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਇਨ੍ਹਾਂ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕਰਕੇ ਜ਼ਮੀਨੀ ਪੱਧਰ ’ਤੇ ਆਪਣੀ ਪਕੜ ਨੂੰ ਮਜ਼ਬੂਤ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ! ਜਲੰਧਰ’ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, ਚੱਲੀਆਂ ਤਾਬੜਤੋੜ ਗੋਲ਼ੀਆਂ
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਅਹੁਦਾ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਸੇਵਾ ਦਾ ਇਕ ਮੌਕਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਨਵ-ਨਿਯੁਕਤ ਅਹੁਦੇਦਾਰ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ’ਚ ਅਹਿਮ ਕੜੀ ਦਾ ਕੰਮ ਕਰਨਗੇ ਅਤੇ ਅਸੀਂ ਮਿਲ ਕੇ ਰੰਗਲੇ ਪੰਜਾਬ ਦੇ ਸੁਫ਼ਨੇ ਨੂੰ ਸਾਕਾਰ ਕਰਾਂਗੇ।
ਇਹ ਵੀ ਪੜ੍ਹੋ: 'ਗੁਰੂ ਘਰਾਂ 'ਚ ਕਰ ਦਿਓ ਅਨਾਊਂਸਮੈਂਟ'! ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੋ ਜਾਓ Alert
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8