ਪੰਜਾਬ ''ਚ ''ਆਪ'' ਵੱਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ, ਹਰਜੀ ਮਾਨ ਸਣੇ ਇਨ੍ਹਾਂ 5 ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ
Wednesday, Jun 25, 2025 - 07:13 PM (IST)
 
            
            ਜਲੰਧਰ/ਫਗਵਾੜਾ (ਵੈੱਬ ਡੈਸਕ)- ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਤੇ ਸਟੇਟ ਪ੍ਰਭਾਰੀ ਮੁਨੀਸ਼ ਸਿਸੋਦੀਆ ਵੱਲੋਂ ਪੰਜਾਬ ਵਿਚ 5 ਹਲਕਿਆਂ ਵਿਚ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ। 'ਆਪ' ਦੇ ਹਰਜੀ ਮਾਨ ਨੂੰ ਫਗਵਾੜਾ ਤੋਂ ਹਲਕਾ ਇੰਚਾਰਜ ਲਾਇਆ ਗਿਆ ਹੈ। ਇਥੇ ਦੱਸ ਦੇਈਏ ਕਿ ਹਰਜੀ ਮਾਨ ਸਾਬਕਾ ਪੰਜਾਬ ਮੰਤਰੀ ਜੋਗਿੰਦਰ ਸਿੰਘ ਮਾਨ ਦੇ ਸਪੁੱਤਰ ਅਤੇ ਭਾਰਤ ਦੇ ਸਾਬਕਾ ਗ੍ਰਹਿ ਮੰਤਰੀ ਸਰਦਾਰ ਬੂਟਾ ਸਿੰਘ ਦੇ ਦੋਹਤੇ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਹਾਦਸਾ! ਆਟੋ ਤੇ ਕਾਰ ਦੀ ਭਿਆਨਕ ਟੱਕਰ, 3 ਲੋਕਾਂ ਦੀ ਮੌਤ
ਉਥੇ ਹੀ ਆਮ ਆਦਮੀ ਪਾਰਟੀ ਨੇ ਸੋਨੀਆ ਮਾਨ ਨੂੰ ਹਲਕਾ ਰਾਜਾਸਾਂਸੀ ਦਾ ਇੰਚਾਰਜ ਨਿਯੁਕਤ ਕੀਤਾ ਹੈ। ਬਲਦੇਵ ਸਿੰਘ ਮਿਆਦੀਆਂ ਹਲਕਾ ਰਾਜਾਸਾਂਸੀ ਦੇ ਇੰਚਾਰਜ ਸਨ। ਆਦਮਪੁਰ ਤੋਂ ਪਵਨ ਕੁਮਾਰ ਟੀਨੂੰ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਐਡਵੋਕੇਟ ਕਰਮਵੀਰ ਚਾਂਦੀ ਨੂੰ ਕਪੂਰਥਲਾ ਤੋਂ ਜਦਕਿ ਜਸਵਿੰਦਰ ਸਿੰਘ ਸਿਨਹਾ ਨੂੰ ਦਿਹਾਤੀ ਬਠਿੰਡਾ ਤੋਂ ਇੰਚਾਰਜ ਲਾਇਆ ਗਿਆ ਹੈ।

ਇਹ ਵੀ ਪੜ੍ਹੋ: ਇਰਾਨ-ਇਜ਼ਰਾਈਲ ਯੁੱਧ ਦਾ ਪੰਜਾਬ 'ਚ ਵੀ ਅਸਰ, ਅੰਮ੍ਰਿਤਸਰ ਤੋਂ ਦੁਬਈ ਦੀਆਂ ਫਲਾਈਟਾਂ ਰੱਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            