ਆਮ ਆਦਮੀ ਪਾਰਟੀ ਨੇ ਕਬੂਲੀ ਹਾਰ, ਕੇਜਰੀਵਾਲ ਤੇ ਸੰਜੇ ਸਿੰਘ ਨੇ ਕੁਝ ਇਸ ਤਰ੍ਹਾਂ ਦਾ ਦਿੱਤਾ ਬਿਆਨ (ਵੀਡੀਓ)

03/11/2017 7:10:18 PM

ਜਲੰਧਰ : ਪੰਜਾਬ ਅਤੇ ਗੋਆ ਦੀਆਂ ਚੋਣਾਂ ''ਚ ਹਾਰ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਟਵਿੱਟਰ ਪੇਜ ''ਤੇ ਟਵੀਟ ਕਰਕੇ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਹੈ ਕਿ ਜਨਤਾ ਦਾ ਫੈਸਲਾ ਸਿਰ ਮੱਥੇ ''ਤੇ ਹੈ। ਸਾਰੇ ਵਰਕਰਾਂ ਨੇ ਬਹੁਤ ਮਿਹਨਤ ਕੀਤੀ ਹੈ। ਸੰਘਰਸ਼ ਜਾਰੀ ਰਹੇਗਾ। ਕੇਜਰੀਵਾਲ ਨਵੀ ਬਣਨ ਵਾਲੀ ਸਰਕਾਰ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ।
ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਨੇ ਹਾਰ ਕਬੂਲਦਿਆਂ ਟਵੀਟ ਕਰਕੇ ਪੰਜਾਬ ਦੀ ਜਨਤਾ ਦਾ ਫੈਸਲਾ ਸਵਿਕਾਰ ਕੀਤਾ ਹੈ। ਸੰਜੇ ਸਿੰਘ ਨੇ ਕਿਹਾ ਹੈ ਕਿ ਚੋਣਾਂ ਵਿਚ ਮਿਲੀ ਹਾਰ ਦੀ ਪਾਰਟੀ ਸਮੀਖਿਆ ਕਰਵਾਏਗੀ ਅਤੇ ਜਨਤਾ ਅਤੇ ਵਰਕਰਾਂ ਦੇ ਹੱਕ ਦੀ ਲੜਾਈ ਜਾਰੀ ਰਹੇਗੀ। ਸੰਜੇ ਸਿੰਘ ਨੇ ਵੀ ਸਰਕਾਰ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ।


Gurminder Singh

Content Editor

Related News