'ਆਪ' ਨੇ ਸੂਬੇ ਦੇ ਵਿਧਾਇਕਾਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਪੜ੍ਹੋ ਪੂਰਾ ਵੇਰਵਾ

Tuesday, Apr 25, 2023 - 04:01 PM (IST)

'ਆਪ' ਨੇ ਸੂਬੇ ਦੇ ਵਿਧਾਇਕਾਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਪੜ੍ਹੋ ਪੂਰਾ ਵੇਰਵਾ

ਸ਼ੇਰਪੁਰ (ਅਨੀਸ਼ ਗਰਗ) : ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਪਾਰਟੀ ਦੇ ਨੈਸ਼ਨਲ ਜਰਨਲ ਸੈਕਟਰੀ ਅਤੇ ਮੈਂਬਰ ਰਾਜ ਸਭਾ ਸੰਦੀਪ ਪਾਠਕ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਪੰਜਾਬ ਦੇ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ, ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਰੋਪੜ ਤੋਂ ਵਿਧਾਇਕ ਦਿਨੇਸ਼ ਚੱਢਾ ਨੂੰ ਮੱਧ ਪ੍ਰਦੇਸ਼ ਦਾ ਸਹਿ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਲਕਾ ਲਹਿਰਾਗਾਗਾ ਤੋਂ ਵਿਧਾਇਕ ਬਰਿੰਦਰ ਗੋਇਲ ਨੂੰ ਪਹਾੜੀ ਸੂਬਾ ਉਤਰਾਖੰਡ ਦਾ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ।

PunjabKesari

ਇਹ ਵੀ ਪੜ੍ਹੋ- ਭਵਾਨੀਗੜ੍ਹ 'ਚ ਸ਼ੱਕੀ ਹਾਲਤ 'ਚ ਮਿਲੀ 3 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼, ਮਾਪਿਆਂ ਦਾ ਇਕਲੌਤਾ ਪੁੱਤ ਸੀ ਸਤਿਗੁਰ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News