SYL ਨੂੰ ਲੈ ਕੇ ''ਆਪ'' ਨੇ ਅਕਾਲੀ-ਭਾਜਪਾ ''ਤੇ ਬੋਲਿਆ ਹਮਲਾ, ਕਿਹਾ- ਪੰਜਾਬ ਦੇ ਲੋਕਾਂ ਨੂੰ ਕਰ ਰਹੀਆਂ ਗੁੰਮਰਾਹ

Sunday, Oct 08, 2023 - 12:18 AM (IST)

SYL ਨੂੰ ਲੈ ਕੇ ''ਆਪ'' ਨੇ ਅਕਾਲੀ-ਭਾਜਪਾ ''ਤੇ ਬੋਲਿਆ ਹਮਲਾ, ਕਿਹਾ- ਪੰਜਾਬ ਦੇ ਲੋਕਾਂ ਨੂੰ ਕਰ ਰਹੀਆਂ ਗੁੰਮਰਾਹ

ਚੰਡੀਗੜ੍ਹ: SYL ਨੂੰ ਲੈ ਕੇ ਅਕਾਲੀ ਦਲ ਅਤੇ ਭਾਜਪਾ 'ਤੇ ਹਮਲਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਦੋਵੇਂ ਪਾਰਟੀਆਂ ਜਾਣਬੁੱਝ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ। ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ SYL ਦਾ ਮੁੱਦਾ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਮੁੱਦਾ ਹੈ। ਇਸ ਲਈ ਇਸ ਮਾਮਲੇ 'ਤੇ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਸਰਕਾਰ ਦਾ ਸਟੈਂਡ ਸਪੱਸ਼ਟ ਹੈ ਕਿ ਪੰਜਾਬ ਸਰਕਾਰ SYL ਨਹੀਂ ਬਣਨ ਦੇਵੇਗੀ ਅਤੇ ਨਾ ਹੀ ਪੰਜਾਬ ਦੇ ਪਾਣੀ ਦੀ ਇਕ ਬੂੰਦ ਵੀ ਕਿਸੇ ਹੋਰ ਸੂਬੇ ਨੂੰ ਦੇਣ ਦੇਵੇਗੀ।

ਇਹ ਖ਼ਬਰ ਵੀ ਪੜ੍ਹੋ - SYL 'ਤੇ ਸੁਪਰੀਮ ਕੋਰਟ ਦੀ ਟਿੱਪਣੀ ਮਗਰੋਂ CM ਮਾਨ ਦਾ ਪਹਿਲਾ ਬਿਆਨ, ਕਹਿ ਦਿੱਤੀਆਂ ਇਹ ਗੱਲਾਂ

ਭਾਜਪਾ 'ਤੇ ਹਮਲਾ ਕਰਦਿਆਂ ਕੰਗ ਨੇ ਕਿਹਾ ਕਿ ਕੱਲ੍ਹ ਪ੍ਰਧਾਨ ਮੰਤਰੀ ਨੇ ਰਾਜਸਥਾਨ 'ਚ SYL ਨੂੰ ਲੈ ਕੇ ਪੰਜਾਬ ਵਿਰੁੱਧ ਬਿਆਨ ਦਿੱਤਾ ਸੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਾਜਸਥਾਨ ਵਿਚ ਚੋਣ ਪ੍ਰਚਾਰ ਦੌਰਾਨ ਦਿੱਤੇ ਭਾਸ਼ਣ ਦਾ ਉਹ ਹਿੱਸਾ ਵੀ ਮੀਡੀਆ ਨੂੰ ਸੁਣਾਇਆ, ਜਿਸ ਵਿੱਚ ਉਹ ਕਹਿ ਰਹੇ ਸਨ ਕਿ ਕੁਝ ਸੂਬੇ ਪਾਣੀ ਲਈ ਹਮੇਸ਼ਾ ਲੜਦੇ ਹਨ। ਕੰਗ ਨੇ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਇਕ ਪੁਰਾਣੀ ਵੀਡੀਓ ਵੀ ਸੁਣਾਈ ਅਤੇ ਉਨ੍ਹਾਂ ਨੂੰ ਪੁੱਛਿਆ ਕਿ ਜਦੋਂ ਉਹ ਕਾਂਗਰਸ ਵਿੱਚ ਸਨ ਤਾਂ ਉਹ ਕਹਿੰਦੇ ਸਨ ਕਿ ਇਸ ਮਾਮਲੇ ਦਾ ਫੈਸਲਾ ਪ੍ਰਧਾਨ ਮੰਤਰੀ ਨੇ ਕਰਨਾ ਹੈ ਨਾ ਕਿ ਮੁੱਖ ਮੰਤਰੀ ਨੇ। ਉਨ੍ਹਾਂ ਦਾ ਕਹਿਣਾ ਸੀ ਕਿ ਪ੍ਰਧਾਨ ਮੰਤਰੀ ਮੋਦੀ ਦੇ ਮਾੜੇ ਇਰਾਦੇ ਹਨ ਇਸ ਲਈ ਉਹ ਇਸ ਮੁੱਦੇ ਨੂੰ ਟਾਲ ਰਹੇ ਹਨ। ਜੇਕਰ ਉਹ ਚਾਹੇ ਤਾਂ ਦੋ ਦਿਨਾਂ ਵਿਚ ਇਸ ਮਸਲੇ ਦਾ ਹੱਲ ਕਰ ਸਕਦੇ ਹਨ। ਕੰਗ ਨੇ ਕਿਹਾ ਕਿ ਹੁਣ ਸੁਨੀਲ ਜਾਖੜ ਹੀ ਭਾਜਪਾ ਵਿਚ ਹਨ। ਹੁਣ ਉਹ ਪ੍ਰਧਾਨ ਮੰਤਰੀ ਨੂੰ ਇਹ ਕਿਉਂ ਨਹੀਂ ਕਹਿੰਦੇ ਕਿ ਇਸ ਮੁੱਦੇ ਨੂੰ ਜਲਦੀ ਹੱਲ ਕੀਤਾ ਜਾਣਾ ਚਾਹੀਦਾ ਹੈ।

ਇਹ ਖ਼ਬਰ ਵੀ ਪੜ੍ਹੋ - ਅਮਰੀਕਾ ਤੋਂ ਚਾਵਾਂ ਨਾਲ ਪੰਜਾਬ ਮੁੜਿਆ ਸੀ ਪਰਿਵਾਰ, ਹੋਈ ਅਜਿਹੀ ਵਾਰਦਾਤ ਕਿ ਕਹਿੰਦੇ 'ਜੀਅ ਕਰਦਾ ਹੁਣੇ ਮੁੜ ਜਾਈਏ'

ਅਕਾਲੀ ਦਲ ਬਾਦਲ 'ਤੇ ਹਮਲਾ ਕਰਦਿਆਂ ਕੰਗ ਨੇ ਕਿਹਾ ਕਿ ਚੰਗਾ ਹੋਵੇਗਾ ਜੇਕਰ ਸੁਖਬੀਰ ਬਾਦਲ ਇਸ ਮੁੱਦੇ 'ਤੇ ਚੁੱਪ ਰਹਿਣ ਕਿਉਂਕਿ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਹੁੰਦਿਆਂ 1978 'ਚ SYL ਲਈ ਜ਼ਮੀਨ ਐਕੁਆਇਰ ਕਰਨ ਦਾ ਨੋਟੀਫਿਕੇਸ਼ਨ ਸਭ ਤੋਂ ਪਹਿਲਾਂ ਜਾਰੀ ਕੀਤਾ ਸੀ। ਉਨ੍ਹਾਂ ਨੇ ਇਹ ਨੋਟੀਫਿਕੇਸ਼ਨ ਆਪਣੇ ਪਿਆਰੇ ਦੋਸਤ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਦੇ ਕਹਿਣ 'ਤੇ ਜਾਰੀ ਕੀਤਾ ਸੀ। ਇਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੂੰ ਇਕ ਹੋਰ ਪੱਤਰ ਲਿਖ ਕੇ ਕਿਹਾ ਕਿ ਹਰਿਆਣਾ ਸਰਕਾਰ SYL ਲਈ ਜ਼ਮੀਨ ਐਕੁਆਇਰ ਕਰਨ ਲਈ ਪੰਜਾਬ ਸਰਕਾਰ ਨੂੰ 3 ਕਰੋੜ ਰੁਪਏ ਦੇਵੇ। ਇਹ ਗੱਲ ਰਿਕਾਰਡ ਹੈ। ਕੰਗ ਨੇ ਦੋਸ਼ ਲਾਇਆ ਕਿ ਐਸਵਾਈਐਲ ਦੇ ਬਦਲੇ ਬਾਦਲ ਪਰਿਵਾਰ ਨੇ ਚੌਧਰੀ ਦੇਵੀ ਲਾਲ ਦੀ ਸਰਕਾਰ ਤੋਂ ਗੁੜਗਾਉਂ ਵਿਚ ਪੰਜ ਤਾਰਾ ਹੋਟਲ ਲਈ ਪਲਾਟ ਲਿਆ। ਇਸ ਤੋਂ ਇਲਾਵਾ ਬਾਦਲ ਪਰਿਵਾਰ ਨੇ ਚੌਧਰੀ ਦੇਵੀ ਲਾਲ ਰਾਹੀਂ ਹਰਿਆਣਾ ਵਿਚ ਅਰਬਾਂ ਰੁਪਏ ਦੀ ਦੌਲਤ ਬਣਾਈ ਹੈ।

ਇਹ ਖ਼ਬਰ ਵੀ ਪੜ੍ਹੋ - ਕੁੜੀ ਵੱਲੋਂ ਲਗਾਏ ਗਏ ਦੋਸ਼ਾਂ ਮਗਰੋਂ ਪੰਜਾਬ ਪੁਲਸ ਵੱਲੋਂ ਆਪਣੇ ਹੀ ਦੋ ਮੁਲਾਜ਼ਮ ਗ੍ਰਿਫ਼ਤਾਰ

ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ 'ਤੇ ਦੋਸ਼ ਲਾਉਣ ਤੋਂ ਪਹਿਲਾਂ ਸੁਖਬੀਰ ਬਾਦਲ ਨੂੰ ਆਪਣੇ ਇਤਿਹਾਸ 'ਤੇ ਨਜ਼ਰ ਮਾਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵਿਚਕਾਰ ਜੋ ਰਿਸ਼ਤਾ ਬਣਿਆ ਸੀ, ਉਸ ਨੂੰ ਭਾਜਪਾ ਅਤੇ ਅਕਾਲੀ ਦਲ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ। SYL ਦੇ ਮੁੱਦੇ 'ਤੇ ਭਾਜਪਾ ਹਰਿਆਣਾ 'ਚ ਅਤੇ ਅਕਾਲੀ ਦਲ ਪੰਜਾਬ 'ਚ ਲੋਕਾਂ ਨੂੰ ਭੜਕਾ ਰਹੀ ਹੈ। ਕੰਗ ਨੇ ਕਾਂਗਰਸ 'ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ 1980 'ਚ ਕਾਂਗਰਸ ਦੇ ਮੁੱਖ ਮੰਤਰੀ ਦਰਬਾਰਾ ਸਿੰਘ ਨੇ ਸੁਪਰੀਮ ਕੋਰਟ 'ਚ ਹਲਫਨਾਮਾ ਦਿੱਤਾ ਸੀ ਕਿ ਸਾਨੂੰ ਹਰਿਆਣਾ ਅਤੇ ਰਾਜਸਥਾਨ ਨੂੰ ਆਪਣੀ ਮਰਜ਼ੀ ਮੁਤਾਬਕ ਪਾਣੀ ਦੇਣ 'ਤੇ ਕੋਈ ਇਤਰਾਜ਼ ਨਹੀਂ ਹੈ। ਉਨ੍ਹਾਂ ਨੇ ਇਹ ਹਲਫਨਾਮਾ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਹਿਣ 'ਤੇ ਦਿੱਤਾ ਸੀ। ਉਸ ਤੋਂ ਬਾਅਦ 1982 ਵਿਚ ਇੰਦਰਾ ਗਾਂਧੀ ਅਤੇ ਸਾਬਕਾ ਕਾਂਗਰਸ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਦੇ ਪਿੰਡ ਕਪੂਰੀ ਵਿਚ SYL ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News