‘ਆਪ’ ਨੇ ਮੀਡੀਆ ਇਸ਼ਤਿਹਾਰਾਂ ’ਤੇ ਜਨਤਾ ਦੇ ਪੈਸੇ ਦੀ ਬਰਬਾਦੀ ਲਈ ਕਾਂਗਰਸ ਨੂੰ ਘੇਰਿਆ

Wednesday, Nov 02, 2022 - 10:04 PM (IST)

‘ਆਪ’ ਨੇ ਮੀਡੀਆ ਇਸ਼ਤਿਹਾਰਾਂ ’ਤੇ ਜਨਤਾ ਦੇ ਪੈਸੇ ਦੀ ਬਰਬਾਦੀ ਲਈ ਕਾਂਗਰਸ ਨੂੰ ਘੇਰਿਆ

ਚੰਡੀਗੜ੍ਹ (ਬਿਊਰੋ) : ਆਮ ਆਦਮੀ ਪਾਰਟੀ ਨੇ ਰਾਜਸਥਾਨ ਸਰਕਾਰ ਵੱਲੋਂ ਇਸ਼ਤਿਹਾਰਬਾਜ਼ੀ 'ਤੇ ਕੀਤੀ ਜਾ ਰਹੀ ਟੈਕਸਦਾਤਾਵਾਂ ਦੇ ਪੈਸੇ ਦੀ ਫਜ਼ੂਲ ਖਰਚੀ ਲਈ ਕਾਂਗਰਸ ਨੂੰ ਘੇਰਿਆ ਹੈ। ਬੁੱਧਵਾਰ ਨੂੰ ਇਕ ਬਿਆਨ ਜਾਰੀ ਕਰਦਿਆਂ 'ਆਪ' ਪੰਜਾਬ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਕ ਮੀਡੀਆ ਰਿਪੋਰਟ ਅਨੁਸਾਰ ਰਾਜਸਥਾਨ ਦੀ ਕਾਂਗਰਸ ਸਰਕਾਰ ਨੇ ਦੇਸ਼ ਭਰ ਵਿੱਚ ਮੀਡੀਆ ਇਸ਼ਤਿਹਾਰਾਂ 'ਤੇ ਸਭ ਤੋਂ ਵੱਧ ਰਕਮ ਖਰਚ ਕੀਤੀ ਹੈ। ਉਨ੍ਹਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਪੁੱਛਿਆ ਕਿ ਕੀ ਉਹ ਆਪਣੀ ਕਾਂਗਰਸ ਪਾਰਟੀ ਨੂੰ ਇਸ ਬਾਰੇ ਸਵਾਲ ਕਰਨ ਦੀ ਹਿੰਮਤ ਰੱਖਦੇ ਹਨ ਕਿ ਰਾਜਸਥਾਨ ਸਰਕਾਰ ਨੇ ਆਪਣੇ ਫਰਜ਼ੀ ਪ੍ਰਚਾਰ ਲਈ ਹੁਣ ਤੱਕ ਲੋਕਾਂ ਦੇ ਟੈਕਸ ਦੇ ਕਿੰਨੇ ਪੈਸਿਆਂ ਦੀ ਦੁਰਵਰਤੋਂ ਕੀਤੀ ਹੈ। 

ਇਹ ਵੀ ਪੜ੍ਹੋ : ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਇਨ੍ਹਾਂ ਚੀਜ਼ਾਂ 'ਤੇ 51,875 ਕਰੋੜ ਦੀ ਸਬਸਿਡੀ ਨੂੰ ਮਨਜ਼ੂਰੀ

ਕੰਗ ਨੇ ਕਿਹਾ ਕਿ ਕੀ ਬਾਜਵਾ ਇਹ ਸਵਾਲ ਆਪਣੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਜੋ ਗਾਂਧੀ ਪਰਿਵਾਰ ਦੇ ਨੇੜੇ ਹਨ, ਉਨ੍ਹਾਂ ਤੋਂ ਪੁੱਛਣ ਦੀ ਹਿੰਮਤ ਦਿਖਾਉਣਗੇ? ਕੀ ਉਹ ਇਸ਼ਤਿਹਾਰਾਂ 'ਤੇ ਖਰਚ ਕੀਤੇ ਟੈਕਸਦਾਤਾਵਾਂ ਦੇ ਪੈਸੇ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਜਨਤਕ ਕਰਨਗੇ? ਕੰਗ ਨੇ ਆਪਣੇ ਟਵਿੱਟਰ 'ਤੇ ਲਿਖਿਆ, "ਰਾਜਸਥਾਨ ਸਰਕਾਰ ਦਾ 'ਪਬਲੀਸਿਟੀ ਬਲਿਟਜ਼ਕ੍ਰੇਗ' ਇਸ਼ਤਿਹਾਰਬਾਜ਼ੀ 'ਚ 'ਪੀਆਰ ਕਿੰਗ ਮੋਦੀ' ਨੂੰ ਸਖਤ ਮੁਕਾਬਲਾ ਦੇ ਰਿਹਾ ਹੈ। ਰਾਜਸਥਾਨ ਸਰਕਾਰ ਨੇ ਇਕ ਮਹੀਨੇ ਵਿੱਚ ਸਾਰੇ ਪ੍ਰਮੁੱਖ ਰਾਸ਼ਟਰੀ ਅਖਬਾਰਾਂ 'ਚ ਪੂਰੇ-ਪੂਰੇ ਪੰਨਿਆਂ ਦੇ ਇਸ਼ਤਿਹਾਰ ਦਿੱਤੇ ਹਨ। ਕੀ ਹਮੇਸ਼ਾ ਸਵਾਲ ਖੜ੍ਹੇ ਕਰਨ ਵਾਲੇ ਪ੍ਰਤਾਪ ਸਿੰਘ ਬਾਜਵਾ ਕੋਲ ਕਾਂਗਰਸ ਦੀ ਰਾਜਸਥਾਨ ਸਰਕਾਰ ਦੁਆਰਾ ਜਨਤਕ ਪੈਸੇ ਦੀ ਫਜ਼ੂਲ ਖਰਚੀ 'ਤੇ ਸਵਾਲ ਕਰਨ ਦੀ ਹਿੰਮਤ ਹੈ?"

ਇਹ ਵੀ ਪੜ੍ਹੋ : ਅਰੁਣਾਚਲ ਪ੍ਰਦੇਸ਼ ਦੇ ਨਵੇਂ ਹਵਾਈ ਅੱਡੇ ਦਾ ਨਾਂ 'ਡੋਨੀ ਪੋਲੋ', ਕੇਂਦਰੀ ਮੰਤਰੀ ਮੰਡਲ ਨੇ ਦਿੱਤੀ ਮਨਜ਼ੂਰੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News