ਕਾਂਗਰਸੀ ਸ਼ੇਰ ਚੋਣ ਮੈਦਾਨ ''ਚ ਸਭ ਨੂੰ ਕਰਨਗੇ ਢੇਰ : ਬਲਕਾਰ ਸਿੱਧੂ
Friday, Mar 04, 2016 - 04:47 PM (IST)

ਤਲਵੰਡੀ ਸਾਬੋ : ਆਮ ਆਦਮੀ ਪਾਰਟੀ ਦੇ ਝਾੜੂ ਤੋਂ ਨਾਰਾਜ਼ ਹੋ ਕੇ ਕਾਂਗਰਸ ਪਾਰਟੀ ਨਾਲ ਹੱਥ ਮਿਲਾਉਣ ਵਾਲੇ ਪੰਜਾਬੀ ਗਾਇਕ ਬਲਕਾਰ ਸਿੱਧੂ ਨੇ 2017 ਦੀਆਂ ਵਿਧਾਨ ਸਭਾ ਚੋਣਾਂ ''ਚ ਹੁੰਝਾ ਫੇਰ ਜਿੱਤ ਦਾ ਦਾਅਵਾ ਕੀਤਾ ਹੈ। ਬਲਕਾਰ ਸਿੱਧੂ ਮੁਤਾਬਕ ਕਾਂਗਰਸ ਪਾਰਟੀ ਦੇ ਸਾਰੇ ਲੀਡਰ ਬੱਬਰ ਸ਼ੇਰ ਹਨ ਅਤੇ ਚੋਣਾਂ ''ਚ ਸਾਰੀਆਂ ਵਿਧਾਨ ਸਭਾ ਸੀਟਾਂ ''ਤੇ ਜਿੱਤ ਹਾਸਲ ਕਰਨਗੇ। ਸਿੱਧੂ ਆਪਣੇ ਸਾਥੀਆਂ ਸਮੇਤ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਹੋਏ ਸਨ।
ਬਲਕਾਰ ਸਿੱਧੂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਵਲੋਂ ਸੌਂਪੀ ਜਾਣ ਵਾਲੀ ਹਰ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।