‘ਆਪ’ ਨੇ ਮੁੱਖ ਚੋਣ ਵਾਅਦਿਆਂ ਵਾਸਤੇ ਫੰਡ ਰਾਖਵੇਂ ਨਾ ਰੱਖ ਕੇ ਪੰਜਾਬੀਆਂ ਨਾਲ ਕੀਤਾ ਧੋਖਾ : SAD

Monday, Jun 27, 2022 - 11:15 PM (IST)

‘ਆਪ’ ਨੇ ਮੁੱਖ ਚੋਣ ਵਾਅਦਿਆਂ ਵਾਸਤੇ ਫੰਡ ਰਾਖਵੇਂ ਨਾ ਰੱਖ ਕੇ ਪੰਜਾਬੀਆਂ ਨਾਲ ਕੀਤਾ ਧੋਖਾ : SAD

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਚੋਣ ਪ੍ਰਚਾਰ ਮੁਹਿੰਮ ਦੌਰਾਨ ਕੀਤੇ ਪ੍ਰਮੁੱਖ ਵਾਅਦਿਆਂ ਦੀ ਪੂਰਤੀ ਲਈ ਫੰਡ ਰਾਖਵੇਂ ਨਾ ਰੱਖ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ ਤੇ ਪਾਰਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਲੀ ਦਾ ਮਾਡਲ ਪੰਜਾਬ ਸਿਰ ਮੜ੍ਹਨ ’ਤੇ ਪੰਜਾਬ ਦੇ ਮੁੱਖ ਮੰਤਰੀ ਦੀ ਨਿਖੇਧੀ ਵੀ ਕੀਤੀ। ਅੱਜ 2022, 23 ਲਈ ਬਜਟ ਤਜਵੀਜ਼ਾਂ ’ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ  ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਉਨ੍ਹਾਂ ਔਰਤ ਵੋਟਰਾਂ ਨਾਲ ਧੋਖਾ ਕੀਤਾ ਹੈ, ਜਿਨ੍ਹਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਇਥੇ ਹੀ ਬਸ ਨਹੀਂ ਬਲਕਿ ਸਰਕਾਰ ਤਾਂ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਲਈ ਯੋਜਨਾ ਦਾ ਖਾਕਾ ਪੇਸ਼ ਕਰਨ ’ਚ ਵੀ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਬਿਜਲੀ ਨਿਗਮ ਤਾਂ ਪਹਿਲਾਂ ਹੀ ਘਾਟੇ ’ਚ ਚੱਲ ਰਿਹਾ ਹੈ ਤੇ ਸਰਕਾਰ ਨੇ ਇਸ ਕਰ ਕੇ ਇਸ ਸਕੀਮ ਵਾਸਤੇ ਕਿੰਨੇ ਫੰਡ ਰਾਖਵੇਂ ਰੱਖੇ, ਇਸ ਵਾਸਤੇ ਕੋਈ ਐਲਾਨ ਨਹੀਂ ਕੀਤਾ।
 ਮਨਪ੍ਰੀਤ ਇਯਾਲੀ ਨੇ ਸਰਕਾਰ ਵੱਲੋਂ ਬੇਦਿਮਾਗੇ ਦਿੱਲੀ ਮਾਡਲ ਦੇ ਪਿੱਛੇ ਲੱਗਣ ਦੀ ਵੀ ਨਿਖੇਧੀ ਕੀਤੀ।

ਇਹ ਵੀ ਪੜ੍ਹੋ : ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਬੇਗੋਵਾਲ ਦੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿਰਫ ਸਸਤੀ ਸ਼ੋਹਰਤ ਹਾਸਲ ਕਰਨ ਵਾਸਤੇ ਮੁਹੱਲਾ ਕਲੀਨਿਕ ਸਕੀਮ ਲਾਗੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਅਸੀਂ ਕਮਿਊਨਿਟੀ ਹੈਲਥ ਸੈਂਟਰਾਂ ਨੂੰ ਮਜ਼ਬੂਤ ਕਰੀਏ ਤੇ ਸੁਪਰ ਸਪੈਸ਼ਲਿਟੀ ਕੇਂਦਰ ਸਥਾਪਿਤ ਕਰੀਏ, ਜਿਸ ਵਾਸਤੇ ਕੋਈ ਫੰਡ ਰਾਖਵਾਂ ਨਹੀਂ ਰੱਖਿਆ ਗਿਆ। ਇਯਾਲੀ ਨੇ ‘ਆਪ’ ਸਰਕਾਰ ਵੱਲੋਂ ਉੱਦਮੀਆਂ ਵਾਸਤੇ 20 ਹਜ਼ਾਰ ਕਰੋੜ ਰੁਪਏ ਦਾ ਵਾਅਦਾ ਕਰ ਕੇ ਨੌਜਵਾਨਾਂ ਨਾਲ ਧੋਖਾ ਕਰਨ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਸਕੀਮ ਵੀ ਦਿੱਲੀ ਵਾਂਗ ਸਿਰਫ ਸਸਤੀ ਸ਼ੋਹਰਤ ਹਾਸਲ ਕਰਨ ’ਤੇ ਸੇਧਿਤ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਬਜਟ : ਭਗਵੰਤ ਮਾਨ ਸਰਕਾਰ ਵੱਲੋਂ ਖੇਤੀ ਸੈਕਟਰ ਨੂੰ ਹੁਲਾਰਾ ਦੇਣ ਲਈ 11, 560 ਕਰੋੜ ਰੁੁਪਏ ਦਾ ਐਲਾਨ

ਉਨ੍ਹਾਂ ਨੇ ‘ਆਪ’ ਵੱਲੋਂ ਸਿਰਫ 250 ਨੌਜਵਾਨਾਂ ਨੂੰ ਮੁਹਾਰਤੀ ਸਿੱਖਿਆ ਦੇਣ ਵਾਸਤੇ ਫੰਡ ਦੇਣ ਵੀ ਨਿਖੇਧੀ ਕੀਤੀ। ਉਨ੍ਹਾਂ ਸਵਾਲ ਕੀਤਾ ਕਿ ਨੌਜਵਾਨਾਂ ਨੂੰ ਸਿਖਲਾਈ ਦੇਣ ਤੇ ਲੱਖਾਂ ਨੌਜਵਾਨਾਂ ਨੂੰ ਰੋਜ਼ਗਰ ਦੇਣ ਵਾਸਤੇ ਫੰਡ ਕਿੱਥੇ ਹਨ? ਉਨ੍ਹਾਂ ਕਿਹਾ ਕਿ ਸਰਕਾਰ ਨੇ ਠੇਕੇ ’ਤੇ ਕੰਮ ਕਰਦੇ 36000 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਖੋਖਲਾ ਵਾਅਦਾ ਕੀਤਾ ਪਰ ਇਸ ਸਬੰਧ ’ਚ ਵਿਧਾਨ ਸਭਾ ਵਿਚ ਮਤਾ ਨਹੀਂ ਪੇਸ਼ ਕਰ ਸਕੀ। ਉਨ੍ਹਾਂ ਕਿਹਾ ਕਿ ਨੌਕਰੀਆਂ ਸਿਰਫ ਕਾਗਜ਼ਾਂ ’ਤੇ ਹਨ ਤੇ ਜਿਨ੍ਹਾਂ ਨੂੰ ਨਿਯੁਕਤੀ ਪੱਤਰ ਮਿਲ ਗਏ ਹਨ, ਉਨ੍ਹਾਂ ਨੂੰ ਵੀ ਤਨਖਾਹਾਂ ਨਹੀਂ ਮਿਲ ਰਹੀਆਂ।

ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ ’ਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਰਮਨਾਕ ਹਾਰ, ਜਾਣੋ ਕੀ ਰਹੇ ਵੱਡੇ ਕਾਰਨ
 


author

Manoj

Content Editor

Related News