ਕੈਪਟਨ-ਬਾਦਲ ਇਕ-ਦੂਜੇ ਨੂੰ ਦਿੰਦੇ ਹਨ ਕਲੀਨ ਚਿੱਟ :ਭਗਵੰਤ ਮਾਨ (ਵੀਡੀਓ)

01/20/2017 7:20:20 PM

ਸੰਗਰੂਰ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜਲਾਲਾਬਦ ਤੋਂ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਇਕ ਦੂਜੇ ਨੂੰ ਕਲੀਨ ਚਿੱਟ ਹੀ ਦਿੰਦੇ ਆਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ''ਤੇ ਬੰਦ ਕੀਤੇ ਗਏ ਸਾਰੇ ਕੇਸ ਖੁਲ੍ਹਵਾਏ ਜਾਣਗੇ ਅਤੇ ਐੱਸ. ਆਈ. ਟੀ. ਬਿਠਾ ਕੇ ਜਾਂਚ ਕਰਵਾਈ ਜਾਵੇਗੀ।
ਭਗਵੰਤ ਮਾਨ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪਾਲ ਸਿੰਘ ਚੀਮਾ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਭਗਵੰਤ ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪਾਲ ਚੀਮਾ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ।


Gurminder Singh

Content Editor

Related News