AAP ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ (ਤਸਵੀਰਾਂ)

01/22/2022 2:01:52 PM

ਅੰਮ੍ਰਿਤਸਰ (ਵੈਬ ਡੈਸਕ, ਸਾਗਰ, ਸਰਬਜੀਤ ) - ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸਾਂਸਦ ਭਗਵੰਤ ਮਾਨ ਅੱਜ ਗੁਰੂ ਦੀ ਨਗਰੀ ਪਹੁੰਚੀ। ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਗਵੰਤ ਮਾਨ ਵਲੋਂ ਮੱਥਾ ਟੇਕਿਆ ਗਿਆ, ਜਿਸ ਦੌਰਾਨ ਉਨ੍ਹਾਂ ਨੇ ਅਰਦਾਸ ਕੀਤੀ। ਇਸ ਮੌਕੇ ਲੋਕ ਵੱਡੀ ਗਿਣਤੀ ’ਚ ਪਹੁੰਚੇ ਗਏ ਸਨ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਦੀਪ ਸਿੰਘ ਜੀ ਦੇ ਅਸਥਾਨ ਦੇ ਦਰਸ਼ਨ ਵੀ ਕੀਤੇ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਇਆ 14 ਸਾਲਾ ਬੱਚਾ, ਤੜਫ਼-ਤੜਫ਼ ਨਿਕਲੀ ਜਾਨ

ਦੱਸ ਦੇਈਏ ਕਿ ਪੰਜਾਬ ’ਚ ਵਿਧਾਨ ਸਭਾ ਚੋਣਾਂ-2022 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਨੇ ਕੁਝ ਦਿਨ ਪਹਿਲਾਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨ ਦਿੱਤਾ। ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਭਗਵੰਤ ਮਾਨ ਦੇ ਨਾਂ ਦਾ ਰਸਮੀ ਐਲਾਨ ਕੀਤਾ ਸੀ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਗੈਂਗਵਾਰ ’ਚ ਗੈਂਗਸਟਰਾਂ ਨੇ ਕੀਤਾ ਵੱਡਾ ਖ਼ੁਲਾਸਾ: ਤਿੰਨ ਸ਼ਾਰਪ ਸ਼ੂਟਰਾਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਕੀਤੇ ਗਏ ਸਰਵੇ ਵਿੱਚ ਪੰਜਾਬ ਦੇ 21 ਲੱਖ ਤੋਂ ਵੱਧ ਲੋਕਾਂ ਦਾ ਫੀਡਬੈਕ ਮਿਲਿਆ ਹੈ। ਜਿਸ ਵਿੱਚ 93 ਫੀਸਦੀ ਲੋਕਾਂ ਨੇ ਭਗਵੰਤ ਮਾਨ ਨੂੰ ਪੰਜਾਬ ਦੇ ਮੁਖ ਮੰਤਰੀ ਵੱਜੋਂ ਪਹਿਲੀ ਪਸੰਦ ਕੀਤਾ ਹੈ ਜਦਕਿ ਦੂਜੇ ਨੰਬਰ ਉੱਤੇ ਨਵਜੋਤ ਸਿੱਧੂ ਦਾ ਨਾਮ ਆਇਆ ਹੈ।

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ਤੋਂ ਵੱਡੀ ਖ਼ਬਰ: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਂਸਲਰ ਦੇ ਘਰ NIA ਨੇ ਮਾਰਿਆ ਛਾਪਾ

rajwinder kaur

This news is Content Editor rajwinder kaur